
ਇਨ੍ਹਾਂ ਵਿਚੋਂ ਚਾਰ ਊਨਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕ ਸਨ ਜਦਕਿ ਇੱਕ ਪੰਜਾਬ ਦੇ ਰੋਪੜ ਜ਼ਿਲ੍ਹੇ ਦਾ ਵਸਨੀਕ ਸੀ।
ਸ਼ਿਮਲਾ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿਚ ਸ਼ਨੀਵਾਰ ਦੇਰ ਰਾਤ ਇੱਕ ਖੰਭੇ ਨਾਲ ਟਕਰਾਉਣ ਕਾਰਨ ਕਾਰ ਪਲਟ ਗਈ ਤੇ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਸੂਬੇ ਦੇ ਆਪਦਾ ਪ੍ਰਬੰਧਨ ਵਿਭਾਗ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਹ ਹਾਦਸਾ ਪਿੰਡ ਕੁਠਾਰ ਕਲਾਂ ਨੇੜੇ ਦੁਪਹਿਰ 12.30 ਵਜੇ ਦੇ ਕਰੀਬ ਵਾਪਰਿਆ ਜਿਸ ਵਿਚ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਤੋਂ ਇਲਾਵਾ ਤਿੰਨ ਜ਼ਖਮੀਆਂ ਨੂੰ ਊਨਾ ਦੇ ਖੇਤਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਵੀ ਦਮ ਤੋੜ ਦਿੱਤਾ। ਵਿਭਾਗ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਚਾਰ ਊਨਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕ ਸਨ ਜਦਕਿ ਇੱਕ ਪੰਜਾਬ ਦੇ ਰੋਪੜ ਜ਼ਿਲ੍ਹੇ ਦਾ ਵਸਨੀਕ ਸੀ।