ਕਾਲਜਾਂ ’ਚ BA ਕਰ ਰਹੇ PM, ਰਾਜਪਾਲ ਅਤੇ ਧੋਨੀ!, ਐਡਮਿਟ ਕਾਰਡ ’ਤੇ ਛਪੀਆਂ ਤਸਵੀਰਾਂ ਵਾਇਰਲ
Published : Sep 11, 2022, 2:52 pm IST
Updated : Sep 11, 2022, 3:02 pm IST
SHARE ARTICLE
Admit Cards
Admit Cards

ਯੂਨੀਵਰਸਿਟੀ ਦੇ ਰਜਿਸਟਰਾਰ ਮੁਸ਼ਤਾਕ ਅਹਿਮਦ ਨੇ ਕਿਹਾ ਕਿ ਇਨ੍ਹਾਂ ਬੇਨਿਯਮੀਆਂ ਦਾ ਗੰਭੀਰ ਨੋਟਿਸ ਲਿਆ ਗਿਆ ਹੈ

ਪਟਨਾ- ਬਿਹਾਰ ’ਚ ਇਕ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਜਾਰੀ ਕੀਤੇ ਗਏ ਐਡਮਿਟ ਕਾਰਡਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਗਜ਼ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅਤੇ ਬਿਹਾਰ ਦੇ ਰਾਜਪਾਲ ਫਾਗੂ ਚੌਹਾਨ ਦੀਆਂ ਤਸਵੀਰਾਂ ਛਾਪੀਆਂ ਗਈਆਂ ਹਨ। ਇਹ ਵਿਦਿਆਰਥੀ ਮਧੂਬਨੀ, ਸਮਸਤੀਪੁਰ ਅਤੇ ਬੇਗੂਸਰਾਏ ਜ਼ਿਲ੍ਹਿਆਂ ’ਚ ਸਥਿਤ ਕਾਲਜਾਂ ਦੇ ਬੀ.ਏ. ਦੇ ਤੀਜੇ ਸਾਲ ਦੇ ਵਿਦਿਆਰਥੀ ਦੱਸੇ ਗਏ ਹਨ। ਇਹ ਸਾਰੇ ਕਾਲਜ ਲਲਿਤ ਨਾਰਾਇਣ ਮਿਥਿਲਾ ਯੂਨੀਵਰਸਿਟੀ ਨਾਲ ਸਬੰਧਤ ਹਨ, ਜਿਨ੍ਹਾਂ ਦਾ ਹੈੱਡਕੁਆਰਟਰ ਦਰਭੰਗਾ ’ਚ ਹੈ।

ਯੂਨੀਵਰਸਿਟੀ ਦੇ ਰਜਿਸਟਰਾਰ ਮੁਸ਼ਤਾਕ ਅਹਿਮਦ ਨੇ ਕਿਹਾ ਕਿ ਇਨ੍ਹਾਂ ਬੇਨਿਯਮੀਆਂ ਦਾ ਗੰਭੀਰ ਨੋਟਿਸ ਲਿਆ ਗਿਆ ਹੈ। ਇਹ ਬੇਨਿਯਮੀਆਂ ਸ਼ੋਸ਼ਲ ਮੀਡੀਆ ਰਾਹੀਂ ਉਜਾਗਰ ਹੋਈਆਂ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਸਬੰਧਤ ਵਿਦਿਆਰਥੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਐੱਫ. ਆਈ. ਆਰ ਵੀ ਦਰਜ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਐਡਮਿਟ ਕਾਰਡ ਆਨਲਾਈਨ ਜਾਰੀ ਕੀਤੇ ਜਾਂਦੇ ਹਨ ਅਤੇ  ਸਬੰਧਤ ਵਿਦਿਆਰਥੀ ਇਨ੍ਹਾਂ ਨੂੰ ਡਾਊਨਲੋਡ ਕਰਦੇ ਹਨ। ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਿਸ਼ੇਸ਼ ਲੌਗਇਨ ਵੇਰਵੇ ਦਿੱਤੇ ਜਾਂਦੇ ਹਨ।

ਰਜਿਸਟਰਾਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਫੋਟੋਆਂ ਅਤੇ ਹੋਰ ਜਾਣਕਾਰੀ ਅਪਲੋਡ ਕਰਨੀ ਹੁੰਦੀ ਹੈ, ਜਿਸ ਤੋਂ ਬਾਅਦ ਅਸੀਂ ਐਡਮਿਟ ਕਾਰਡ ਬਣਾਉਂਦੇ ਹਾਂ। ਅਜਿਹਾ ਲੱਗਦਾ ਹੈ ਕਿ ਕੁਝ ਵਿਦਿਆਰਥੀਆਂ ਨੇ ਗੈਰ-ਜ਼ਿੰਮੇਵਾਰਾਨਾ ਸ਼ਰਾਰਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਮਗਰੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਨਾਲ ਯੂਨੀਵਰਸਿਟੀ ਦਾ ਨਾਂ ਖ਼ਰਾਬ ਹੋਇਆ ਹੈ। ਪ੍ਰਧਾਨ ਮੰਤਰੀ ਅਤੇ ਰਾਜਪਾਲ ਦੀਆਂ ਤਸਵੀਰਾਂ ਦੀ ਦੁਰਵਰਤੋਂ ਵੀ ਗੰਭੀਰ ਮਾਮਲਾ ਹੈ।
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement