ਰੇਲ ਗੱਡੀ ਅੱਗੇ ਆ ਕੇ ਲੜਕੀ ਨੇ ਕੀਤੀ ਖ਼ੁਦਕੁਸ਼ੀ
Published : Sep 11, 2022, 11:03 am IST
Updated : Sep 11, 2022, 11:03 am IST
SHARE ARTICLE
The girl committed suicide by coming in front of the train
The girl committed suicide by coming in front of the train

ਪੁਲਿਸ ਮਾਮਲੇ ਦੀ ਕਰ ਰਹੀ ਜਾਂਚ

 

ਹਰਿਆਣਾ: ਪਾਨੀਪਤ ਦੀ ਰਹਿਣ ਵਾਲੀ ਤੇ LPU ਵਿਚ ਬਾਇਓ ਟੈਕਨੋਲੋਜੀ ਦੀ ਪੜਾਈ ਕਰਨ ਵਾਲੀ ਕੁੜੀ ਨੇ ਮਾਨਸਿਕ ਪ੍ਰੇਸ਼ਾਨੀ ਦੀ ਵਜ੍ਹਾ ਕਾਰਣ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ ਹੈ । ਲੜਕੀ ਦੀ ਪਛਾਣ ਕਾਜਲ ਪੁੱਤਰੀ ਧੰਨ ਜੈ ਵਾਸੀ ਪਾਨੀਪਤ ਹਰਿਆਣਾ ਵਜੋਂ ਹੋਈ ਹੈ । ਫਿਲਹਾਲ ਹਾਲੇ ਤੱਕ ਇਹ ਨਹੀਂ ਪਤਾ ਲਗਾਇਆ ਹੈ ਕਿ ਲੜਕੀ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਇੱਕ ਲੜਕੀ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆ ਕੇ ਜਾਂਚ ਪੜਤਾਲ ਕੀਤੀ ਤਾਂ ਪਤਾ ਲੱਗਾ ਹੈ ਕਿ 07:55 ਮਿੰਟ ’ਤੇ ਇੱਕ ਲੜਕੀ ਨੇ ਰੇਲ ਗੱਡੀ ਦੇ ਹੇਠਾਂ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ । 

ਮ੍ਰਿਤਕਾ ਪਾਸੋਂ ਕੋਈ ਵੀ ਪਛਾਣ ਪੱਤਰ ਬਰਾਮਦ ਨਹੀਂ ਹੋਇਆ ਇੱਕ ਫ਼ੋਨ ਬਰਾਮਦ ਹੋਇਆ ਹੈ ਜੋ ਕਿ ਪੂਰੀ ਤਰ੍ਹਾਂ ਟੁੱਟ ਗਿਆ ਸੀ ਤੇ ਪੁਲਿਸ ਅਧਿਕਾਰੀਆਂ ਵੱਲੋਂ ਉਸ ਫ਼ੋਨ ਦੀ ਸਿੰਮ ਕੱਢ ਕੇ ਦੂਜੇ ਫ਼ੋਨ ਵਿਚ ਪਾ ਕੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਰਾਬਤਾ ਕਾਇਮ ਕੀਤਾ ਅਤੇ ਫਿਰ ਮ੍ਰਿਤਕਾਂ ਦੀ ਪਹਿਚਾਣ ਕਾਜਲ ਪੁੱਤਰੀ ਧੰਨ ਜੈ ਵਾਸੀ ਗੋਪਾਲ ਕਲੋਨੀ ਪਾਨੀਪਤ ਹਰਿਆਣਾ ਵਜੋਂ ਹੋਈ ਹੈ ਅਤੇ ਇਹ ਲੜਕੀ ਐੱਲਪੀਯੂ ਵਿਖੇ ਆਪਣੀ ਪੜ੍ਹਾਈ ਕਰ ਰਹੀ ਸੀ ਅਤੇ ਸੈਕਿੰਡ year ਦੀ ਵਿਦਿਆਰਥਣ ਸੀ। ਇਸ ਦੇ ਨਾਲ ਇਸ ਦਾ ਵੱਡਾ ਭਰਾ ਸੰਦੀਪ ਵੀ ਨਾਲ ਹੀ ਪੜ੍ਹਦਾ ਸੀ, ਜੋ ਕਿ ਫਾਈਨਲ year ਕਰ ਰਿਹਾ ਸੀ।

ਮ੍ਰਿਤਕਾ ਦੇ ਭਰਾ ਸੰਦੀਪ ਨੇ ਦੱਸਿਆ ਹੈ ਕਿ ਜਦੋਂ ਉਹ ਕਾਲਜ ਤੋਂ ਆਪਣੇ ਪੀਜੀ ਆਈ ਤਾਂ ਕਾਫ਼ੀ ਪ੍ਰੇਸ਼ਾਨ ਲੱਗ ਰਹੀ ਸੀ ਅਤੇ ਉਸ ਨੇ ਆ ਕੇ ਕਿਹਾ ਕਿ ਉਸ ਨੇ ਇੱਥੇ ਨਹੀਂ ਰਹਿਣਾ ਵਾਪਸ ਆਪਣੇ ਘਰੇ ਜਾਣਾ ਹੈ। ਉਸ ਨੇ ਆਪਣੇ ਮਾਪਿਆਂ ਨਾਲ ਗੱਲਬਾਤ ਵੀ ਕੀਤੀ। ਉਹ ਕਾਫ਼ੀ ਪ੍ਰੇਸ਼ਾਨ ਲੱਗ ਰਹੀ ਸੀ। ਜਿਸ ਤੋਂ ਬਾਅਦ ਉਸ ਨੇ ਇਹ ਕਦਮ ਲਿਆ।

ਫ਼ਿਲਹਾਲ ਹਾਲੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਕਿ ਮ੍ਰਿਤਕ ਕਾਜਲ ਨੇ ਇਹ ਕਦਮ ਕਿਉਂ ਚੁੱਕਿਆ? ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ ਤੇ ਫ਼ਿਲਹਾਲ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement