
ਟਰੂਡੋ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਸ਼ੁੱਕਰਵਾਰ ਨੂੰ ਆਪਣੇ ਬੇਟੇ ਜ਼ੇਵੀਅਰ ਨਾਲ ਭਾਰਤ ਪਹੁੰਚੇ ਸਨ।
ਨਵੀਂ ਦਿੱਲੀ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਜਹਾਜ਼ ਵਿਚ ਤਕਨੀਕੀ ਨੁਕਸ ਆ ਗਿਆ ਹੈ। ਜਹਾਜ਼ ਦੀ ਸਮੱਸਿਆ ਦਾ ਹੱਲ ਹੋਣ ਤੱਕ ਕੈਨੇਡੀਅਨ ਵਫ਼ਦ ਭਾਰਤ ਵਿਚ ਹੀ ਰਹੇਗਾ। ਫਿਲਹਾਲ ਜਹਾਜ਼ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਨਿਊਜ਼ ਏਜੰਸੀ ਨਾਲ ਗੱਲ ਕਰਦੇ ਹੋਏ ਹਵਾਈ ਅੱਡੇ ਦੇ ਅਧਿਕਾਰੀ ਨੇ ਦੱਸਿਆ ਕਿ ਕੈਨੇਡੀਅਨ ਪ੍ਰਤੀਨਿਧੀਮੰਡਲ ਉਦੋਂ ਤੱਕ ਭਾਰਤ ਹੀ ਰਹੇਗਾ ਜਦੋਂ ਤੱਕ ਉਹਨਾਂ ਦੀ ਟੀਮ ਇਸ ਸਮੱਸਿਆ ਨੂੰ ਠੀਕ ਨਹੀਂ ਕਰ ਲੈਂਦੀ।
ਜ਼ਿਕਰਯੋਗ ਹੈ ਕਿ ਟਰੂਡੋ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਸ਼ੁੱਕਰਵਾਰ ਨੂੰ ਆਪਣੇ ਬੇਟੇ ਜ਼ੇਵੀਅਰ ਨਾਲ ਭਾਰਤ ਪਹੁੰਚੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ (10 ਸਤੰਬਰ) ਨੂੰ ਜਸਟਿਨ ਟਰੂਡੋ ਨਾਲ ਦੁਵੱਲੀ ਮੀਟਿੰਗ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਕੈਨੇਡਾ ਵਿਚ ਕੱਟੜਪੰਥੀ ਵੱਖਵਾਦ ਨੂੰ ਉਤਸ਼ਾਹਿਤ ਕਰਨ, ਡਿਪਲੋਮੈਟਾਂ ਵਿਰੁੱਧ ਹਿੰਸਾ ਭੜਕਾਉਣ ਅਤੇ ਭਾਰਤੀ ਭਾਈਚਾਰੇ ਨੂੰ ਖਤਰੇ ਵਿਚ ਪਾਉਣ ਬਾਰੇ ਡੂੰਘੀ ਚਿੰਤਾ ਪ੍ਰਗਟਾਈ ਸੀ।
ਵਿਦੇਸ਼ ਮੰਤਰਾਲੇ ਦੇ ਅਨੁਸਾਰ, ਜੀ-20 ਸੰਮੇਲਨ ਤੋਂ ਇਲਾਵਾ ਟਰੂਡੋ ਨਾਲ ਗੱਲਬਾਤ ਦੌਰਾਨ, ਪੀਐਮ ਮੋਦੀ ਨੇ ਕਿਹਾ ਕਿ ਭਾਰਤ-ਕੈਨੇਡਾ ਸਬੰਧ ਸਾਂਝੇ ਲੋਕਤਾਂਤਰਿਕ ਕਦਰਾਂ-ਕੀਮਤਾਂ, ਕਾਨੂੰਨ ਦੇ ਸਨਮਾਨ ਅਤੇ ਮਜ਼ਬੂਤ ਲੋਕਾਂ-ਦਰ-ਲੋਕ ਸਬੰਧਾਂ 'ਤੇ ਆਧਾਰਿਤ ਹਨ।