ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਸੀਨੀਅਰ ਅਧਿਕਾਰੀਆਂ ਨੂੰ ਮਿਲੀ ਛੋਟ ਹੋਵੇਗੀ ਖ਼ਤਮ
Published : Sep 11, 2023, 10:05 pm IST
Updated : Sep 11, 2023, 10:05 pm IST
SHARE ARTICLE
Supreme Court
Supreme Court

ਸੁਪਰੀਮ ਕੋਰਟ ਨੇ 2014 ਦੇ ਅਪਣੇ ਹੁਕਮ ਨੂੰ ਪਿਛਾਖੜੀ ਅਸਰ ਨਾਲ 2003 ਤੋਂ ਲਾਗੂ ਕਰਨ ਦਾ ਫੈਸਲਾ ਸੁਣਾਇਆ


 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਸੰਯੁਕਤ ਸਕੱਤਰ ਅਤੇ ਇਸ ਤੋਂ ਉੱਪਰ ਦੇ ਰੈਂਕ ਦੇ ਅਧਿਕਾਰੀਆਂ ’ਤੇ 11 ਸਤੰਬਰ 2003 ਤੋਂ ਪਿਛਾਖੜੀ ਅਸਰ ਨਾਲ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਅਧਿਕਾਰੀਆਂ ਦੀ ਅਗਾਊਂ ਇਜਾਜ਼ਤ ਤੋਂ ਬਗ਼ੈਰ ਮੁਕੱਦਮਾ ਚਲਾਇਆ ਜਾ ਸਕਦਾ ਹੈ ਅਤੇ ਉਨ੍ਹਾਂ ਦੀ ਜਾਂਚ ਕੀਤੀ ਜਾ ਸਕਦੀ ਹੈ।

 

ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸਰਬਸੰਮਤੀ ਨਾਲ ਸੁਣਾਏ ਫੈਸਲੇ ’ਚ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਅਜਿਹੇ ਅਧਿਕਾਰੀਆਂ ਨੂੰ ਛੋਟ ਦੇਣ ਵਾਲੇ ਦਿੱਲੀ ਸਪੈਸ਼ਲ ਪੁਲਿਸ ਇਸਟੈਬਲਿਸ਼ਮੈਂਟ (ਡੀ.ਐੱਸ.ਪੀ.ਈ.) ਐਕਟ, 1946 ਦੀ ਇਕ ਸ਼ਰਤ ਨੂੰ ਰੱਦ ਕਰਨ ਵਾਲੇ ਉਸ ਦਾ 2014 ਦਾ ਹੁਕਮ ਪਿਛਾਖੜੀ ਪ੍ਰਭਾਵ ਨਾਲ ਲਾਗੂ ਹੋਵੇਗਾ।

 

ਸੁਪਰੀਮ ਕੋਰਟ ਨੇ ਕਿਹਾ ਕਿ 2014 ਦਾ ਫੈਸਲਾ 11 ਸਤੰਬਰ, 2003 ਤੋਂ ਲਾਗੂ ਹੋਵੇਗਾ ਜਦੋਂ ਜਾਂਚ ਜਾਂ ਪੁੱਛ-ਪੜਤਾਲ ਕਰਨ ਲਈ ਕੇਂਦਰ ਸਰਕਾਰ ਦੀ ਇਜਾਜ਼ਤ ਨਾਲ ਸਬੰਧਤ ਡੀ.ਐਸ.ਪੀ.ਈ. ਐਕਟ ਦੀ ਧਾਰਾ 6 (ਏ) ਨੂੰ ਇਸ ਕਾਨੂੰਨ ’ਚ ਸ਼ਾਮਲ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਮਈ 2014 ’ਚ ਦਿਤੇ ਅਪਣੇ ਫੈਸਲੇ ’ਚ ਐਕਟ ਦੀ ਧਾਰਾ 6ਏ (1) ਨੂੰ ਨਾਜਾਇਜ਼ ਕਰਾਰ ਦਿਤਾ ਸੀ ਅਤੇ ਕਿਹਾ ਸੀ ਕਿ ਧਾਰਾ 6ਏ ’ਚ ਦਿਤੀ ਗਈ ਛੋਟ ’ਚ ‘ਭ੍ਰਿਸ਼ਟ ਲੋਕਾਂ ਨੂੰ ਬਚਾਉਣ ਦਾ ਰੁਝਾਨ’ ਸੀ।

 

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਸ ਮਾਮਲੇ ’ਚ ਫੈਸਲਾ ਸੁਣਾਇਆ ਕਿ ਕੀ ਗ੍ਰਿਫਤਾਰੀ ਤੋਂ ਛੋਟ ਦੇਣ ਵਾਲੀ ਵਿਵਸਥਾ ਨੂੰ ਰੱਦ ਕਰਨ ਦਾ ਸੰਵਿਧਾਨ ਦੀ ਧਾਰਾ 20 ਦੇ ਤਹਿਤ ਸੁਰੱਖਿਅਤ ਅਧਿਕਾਰਾਂ ਦੇ ਮੱਦੇਨਜ਼ਰ ਪਿਛਾਖੜੀ ਪ੍ਰਭਾਵ ਹੋਵੇਗਾ। ਸੰਵਿਧਾਨ ਦਾ ਆਰਟੀਕਲ 20 ਅਪਰਾਧ ਲਈ ਦੋਸ਼ੀ ਠਹਿਰਾਉਣ ਸਬੰਧੀ ਸੁਰੱਖਿਆ ਪ੍ਰਦਾਨ ਕਰਦਾ ਹੈ। ਬੈਂਚ ’ਚ ਜਸਟਿਸ ਸੰਜੀਵ ਖੰਨਾ, ਜਸਟਿਸ ਏ.ਐੱਸ. ਓਕਾ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਜੇ.ਕੇ. ਮਹੇਸ਼ਵਰੀ ਵੀ ਸ਼ਾਮਲ ਸਨ।

 

ਬੈਂਚ ਨੇ ਕਿਹਾ, ‘‘ਸੁਬਰਾਮਣੀਅਮ ਸਵਾਮੀ ਦੇ ਮਾਮਲੇ ’ਚ ਸੰਵਿਧਾਨਕ ਬੈਂਚ ਵਲੋਂ (ਮਈ 2014 ’ਚ) ਵਲੋਂ ਦਿਤਾ ਗਿਆ ਫੈਸਲਾ ਪਿਛਾਖੜੀ ਪ੍ਰਭਾਵ ਨਾਲ ਲਾਗੂ ਹੋਵੇਗਾ। ਡੀ.ਐੱਸ.ਪੀ.ਈ. ਕਾਨੂੰਨ ਦੀ ਧਾਰਾ 6(ਏ) ਨੂੰ ਇਸ ਨੂੰ ਸ਼ਾਮਲ ਕੀਤੇ ਜਾਣ ਦੀ ਮਿਤੀ ਤੋਂ ਲਾਗੂ ਨਹੀਂ ਮੰਨਿਆ ਜਾਵੇਗਾ ਜੋ ਕਿ 11 ਸਤੰਬਰ, 2003 ਹੈ।’’
ਅਦਾਲਤ ਨੇ ਪਿਛਲੇ ਸਾਲ 2 ਨਵੰਬਰ ਨੂੰ ਇਸ ਮਾਮਲੇ ’ਚ ਅਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਪਰੀਮ ਕੋਰਟ ਦੇ ਦੋ ਮੈਂਬਰੀ ਬੈਂਚ ਨੇ ਮਾਰਚ 2016 ’ਚ ਮਾਮਲੇ ਨੂੰ ਵੱਡੀ ਬੈਂਚ ਕੋਲ ਭੇਜ ਦਿਤਾ ਸੀ।

 

ਇਹ ਸਵਾਲ ਉਦੋਂ ਉਠਿਆ ਜਦੋਂ ਸਿਖਰਲੀ ਅਦਾਲਤ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁਧ ਅਪੀਲ ਦੀ ਸੁਣਵਾਈ ਕਰ ਰਹੀ ਸੀ। ਹਾਈ ਕੋਰਟ ਨੇ ਇਹ ਹੁਕਮ ਇਕ ਵਿਅਕਤੀ ਦੀ ਪਟੀਸ਼ਨ ’ਤੇ ਸੁਣਾਇਆ ਸੀ, ਜੋ ਮੁੱਖ ਜ਼ਿਲ੍ਹਾ ਮੈਡੀਕਲ ਅਫ਼ਸਰ ਸੀ ਅਤੇ ਉਸ ’ਤੇ ਰਿਸ਼ਵਤ ਮੰਗਣ ਦਾ ਦੋਸ਼ ਸੀ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਉਸ ਨੂੰ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। ਹਾਈ ਕੋਰਟ ਨੇ ਸੀ.ਬੀ.ਆਈ. ਨੂੰ ਕਿਹਾ ਸੀ ਕਿ ਉਹ ਇਸ ਮਾਮਲੇ ’ਚ ਨਵੇਂ ਸਿਰਿਉਂ ਜਾਂਚ ਕਰਨ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੇ।

 

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement