Haryana News : ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

By : BALJINDERK

Published : Sep 11, 2024, 7:19 pm IST
Updated : Sep 11, 2024, 7:19 pm IST
SHARE ARTICLE
kejriwal and wife
kejriwal and wife

Haryana News : ਸੂਚੀ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਪਹਿਲੇ ਅਤੇ ਦੂਜੇ ਸਥਾਨ 'ਤੇ ਹਨ

Haryana News : ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦਾ ਐਲਾਨ ਕਰ ਦਿੱਤਾ ਹੈ। ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਪਹਿਲੇ ਅਤੇ ਦੂਜੇ ਸਥਾਨ 'ਤੇ ਹਨ। ਇਸ ਤੋਂ ਬਾਅਦ ਮਨੀਸ਼ ਸਿਸੋਦੀਆ ਅਤੇ ਭਗਵੰਤ ਮਾਨ ਦਾ ਨਾਂ ਸ਼ਾਮਲ ਹੈ। ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸੰਜੇ ਸਿੰਘ, ਸੰਦੀਪ ਪਾਠਕ, ਪੰਕਜ ਕੁਮਾਰ ਗੁਪਤਾ, ਐਨਡੀ ਗੁਪਤਾ, ਸੁਸ਼ੀਲ ਗੁਪਤਾ, ਗੋਪਾਲ ਰਾਏ, ਰਾਘਵ ਚੱਢਾ ਦੇ ਨਾਂ ਮੌਜੂਦ ਹਨ।

ਇਹ ਵੀ ਪੜੋ : Jammu and Kashmir : ਸੁਰੱਖਿਆ ਬਲਾਂ ਨੇ ਕਠੂਆ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਕੀਤੇ ਢੇਰ  

ਇਸ ਦੇ ਨਾਲ ਹੀ ਸਤੇਂਦਰ ਜੈਨ, ਆਤਿਸ਼ੀ ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਇਮਰਾਨ ਹੁਸੈਨ, ਨਰੇਸ਼ ਬਲਿਆਨ, ਹਰਭਜਨ ਸਿੰਘ ਵਰਗੇ ਨਾਂ ਵੀ ਸਾਹਮਣੇ ਆ ਰਹੇ ਹਨ। ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਉਮੀਦਵਾਰਾਂ ਦੀ ਆਪਣੀ ਚੌਥੀ ਸੂਚੀ ਜਾਰੀ ਕੀਤੀ ਅਤੇ ਸਾਬਕਾ ਵਰਲਡ ਰੈਸਲਿੰਗ ਐਂਟਰਟੇਨਮੈਂਟ (ਡਬਲਯੂਡਬਲਯੂਈ) ਪਹਿਲਵਾਨ ਕਵਿਤਾ ਦਲਾਲ ਨੂੰ ਜੁਲਾਨਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ।

ਇਹ ਵੀ ਪੜੋ : Punjab Vigilance Bureau -ਵਿਜੀਲੈਂਸ ਨੇ 5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਕੀਤਾ ਗ੍ਰਿਫਤਾਰ

‘ਆਪ’ ਦੇ ਇਹ ਸਾਰੇ ਉਮੀਦਵਾਰ ਪਹਿਲੀ ਵਾਰ ਚੋਣ ਲੜਨਗੇ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਤਿੰਨ ਸੂਚੀਆਂ ਜਾਰੀ ਕਰਕੇ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਇਹ ਵੀ ਪੜੋ : Italy News : ਇਟਲੀ 'ਚ ਭਿਆਨਕ ਹਾਦਸੇ ’ਚ 2 ਭਾਰਤੀ ਨੌਜਵਾਨਾਂ ਦੀ ਹੋਈ ਮੌਤ 

ਕਾਂਗਰਸ ਨੇ ਜੁਲਾਨਾ ਵਿਧਾਨ ਸਭਾ ਹਲਕੇ ਤੋਂ ਵਿਨੇਸ਼ ਫੋਗਾਟ ਨੂੰ ਆਪਣਾ ਉਮੀਦਵਾਰ ਬਣਾਇਆ ਹੈ, ਜਿਸ ਤੋਂ ਬਾਅਦ ਇਹ ਸੀਟ ਚਰਚਾ ਦਾ ਵਿਸ਼ਾ ਬਣ ਗਈ ਹੈ। ‘ਆਪ’ ਉਮੀਦਵਾਰ ਕਵਿਤਾ ਜੁਲਾਨਾ ਦੇ ਪਿੰਡ ਮੱਲਵੀ ਦੀ ਵਸਨੀਕ ਹੈ। ਦਿੱਲੀ ਦੇ ਜੰਤਰ-ਮੰਤਰ 'ਤੇ ਮਹਿਲਾ ਪਹਿਲਵਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਵਾਲੀ ਕਵਿਤਾ ਦਲਾਲ ਹੁਣ ਚੋਣਾਂ 'ਚ ਵਿਨੇਸ਼ ਫੋਗਾਟ ਨਾਲ ਆਹਮੋਂ ਸਾਹਮਣੇ ਹੋਣਗੀਆਂ। ਜਦਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜੁਲਾਨਾ ਵਿਧਾਨ ਸਭਾ ਹਲਕੇ ਤੋਂ ਕੈਪਟਨ ਯੋਗੇਸ਼ ਬੈਰਾਗੀ ਨੂੰ ਉਮੀਦਵਾਰ ਬਣਾਇਆ ਹੈ। ਯੋਗੇਸ਼ ਬੈਰਾਗੀ (35) ਇੱਕ ਪ੍ਰਮੁੱਖ ਏਅਰਲਾਈਨ ਵਿਚ ਸੀਨੀਅਰ ਪਾਇਲਟ ਰਹਿ ਚੁੱਕੇ ਹਨ।

(For more news apart from Aam Aadmi Party released list of 40 star campaigners for Haryana Assembly elections News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement