Earthquake News: ਪੰਜਾਬ ਵਿਚ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ
Published : Sep 11, 2024, 1:23 pm IST
Updated : Sep 11, 2024, 2:00 pm IST
SHARE ARTICLE
Punjab Earthquake News in punjabi
Punjab Earthquake News in punjabi

Earthquake News: ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.8 ਦਰਜ ਕੀਤੀ ਗਈ। 

Punjab Earthquake News in punjabi: ਪੰਜਾਬ ਵਿਚ ਹੁਣੇ-ਹੁਣੇ ਭੂਚਾਲ ਆਇਆ ਹੈ। ਲੁਧਿਆਣਾ, ਅੰਮ੍ਰਿਤਸਰ ਤੇ ਜਲੰਧਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਆਉਣ 'ਤੇ ਲੋਕ ਸਹਿਮ ਗਏ ਅਤੇ ਘਰਾਂ ਤੋਂ ਬਾਹਰ ਨਿਕਲ ਆਏ। ਵਪਾਰਕ ਸੰਸਥਾਨਾਂ ਵਿਚ ਬੈਠ ਲੋਕ ਵੀ ਝਟਕਿਆਂ ਨਾਲ ਸਹਿਮ ਗਏ ਤੇ ਬਾਹਰ ਵੱਲ ਭੱਜ ਗਏ। ਦਿੱਲੀ-ਐੱਨਸੀਆਰ 'ਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਪਾਕਿਸਤਾਨ ਵਿੱਚ ਸੀ। ਇਸਲਾਮਾਬਾਦ ਅਤੇ ਲਾਹੌਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.8 ਦਰਜ ਕੀਤੀ ਗਈ। 

ਭੂਚਾਲ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ?
ਭੂਚਾਲਾਂ ਤੋਂ ਬਚਣ ਲਈ ਘਰਾਂ ਨੂੰ ਭੂਚਾਲ ਰੋਧਕ ਸਮੱਗਰੀ ਨਾਲ ਬਣਾਉਣਾ ਚਾਹੀਦਾ ਹੈ। 2-3 ਮੰਜ਼ਿਲਾਂ ਤੋਂ ਵੱਧ ਉੱਚਾ ਘਰ ਨਹੀਂ ਬਣਾਉਣਾ ਚਾਹੀਦਾ। ਘਰ ਬਣਾਉਣ ਤੋਂ ਪਹਿਲਾਂ ਮਿੱਟੀ ਦੀ ਪਰਖ ਤੋਂ ਇਲਾਵਾ ਹੋਰ ਗੱਲਾਂ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭੂਚਾਲ ਦੇ ਦੌਰਾਨ ਅਜਿਹਾ ਕਰਨ ਤੋਂ ਬਚੋ 

  • ਭੂਚਾਲ ਦੇ ਦੌਰਾਨ ਲਿਫਟ ਦੀ ਵਰਤੋਂ ਨਾ ਕਰੋ।
  • ਬਾਹਰ ਜਾਣ ਲਈ ਲਿਫਟ ਦੀ ਬਜਾਏ ਪੌੜੀਆਂ ਦੀ ਵਰਤੋਂ ਕਰੋ।
  • ਜੇਕਰ ਤੁਸੀਂ ਕਿਤੇ ਫਸ ਗਏ ਹੋ, ਤਾਂ ਭੱਜੋ ਨਾ।
  • ਜੇਕਰ ਤੁਸੀਂ ਕੋਈ ਵਾਹਨ ਚਲਾ ਰਹੇ ਹੋ ਤਾਂ ਉਸ ਨੂੰ ਤੁਰੰਤ ਰੋਕ ਦਿਓ।
  • ਜੇਕਰ ਤੁਸੀਂ ਗੱਡੀ ਚਲਾ ਰਹੇ ਹੋ ਤਾਂ ਪੁਲ ਤੋਂ ਦੂਰ ਸੜਕ ਦੇ ਕਿਨਾਰੇ ਕਾਰ ਨੂੰ ਰੋਕੋ।
  • ਭੂਚਾਲ ਆਉਣ ਦੀ ਸੂਰਤ ਵਿੱਚ ਤੁਰੰਤ ਕਿਸੇ ਸੁਰੱਖਿਅਤ ਅਤੇ ਖੁੱਲ੍ਹੇ ਮੈਦਾਨ ਵਿੱਚ ਜਾਓ।
  • ਭੂਚਾਲ ਦੀ ਸਥਿਤੀ ਵਿੱਚ, ਖਿੜਕੀਆਂ, ਅਲਮਾਰੀਆਂ, ਪੱਖੇ ਆਦਿ ਦੇ ਉੱਪਰ ਰੱਖੀ ਭਾਰੀ ਵਸਤੂਆਂ ਤੋਂ ਦੂਰ ਚਲੇ ਜਾਓ।

ਭੂਚਾਲ ਦੀ ਤੀਬਰਤਾ ਕਿਵੇਂ ਮਾਪੀ ਜਾਂਦੀ ਹੈ?
ਰਿਕਟਰ ਸਕੇਲ ਦੀ ਵਰਤੋਂ ਭੂਚਾਲ ਦੀ ਤੀਬਰਤਾ ਨੂੰ ਮਾਪਣ ਲਈ ਕੀਤੀ ਜਾਂਦੀ ਹੈ। ਇਸ ਨੂੰ ਰਿਕਟਰ ਮੈਗਨੀਟਿਊਡ ਟੈਸਟ ਸਕੇਲ ਕਿਹਾ ਜਾਂਦਾ ਹੈ। ਭੂਚਾਲਾਂ ਨੂੰ ਰਿਕਟਰ ਪੈਮਾਨੇ ’ਤੇ 1 ਤੋਂ 9 ਦੇ ਪੈਮਾਨੇ ’ਤੇ ਮਾਪਿਆ ਜਾਂਦਾ ਹੈ। ਭੂਚਾਲ ਨੂੰ ਇਸ ਦੇ ਕੇਂਦਰ ਤੋਂ ਮਾਪਿਆ ਜਾਂਦਾ ਹੈ।

​(For more Punjabi news apart from Punjab Earthquake News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement