ਸ਼ਿਮਲਾ 'ਚ ਮਸਜਿਦ ਨੂੰ ਲੈ ਕੇ ਹਿੰਦੂ ਸੰਗਠਨਾਂ ਵੱਲੋਂ ਵਿਰੋਧ, ਬੈਰੀਕੇਡਿੰਗ ਤੋੜੇ, ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
Published : Sep 11, 2024, 12:57 pm IST
Updated : Sep 11, 2024, 12:57 pm IST
SHARE ARTICLE
Hindu organizations protested against the mosque in Shimla, broke the barricades, police lathi-charged the protestors.
Hindu organizations protested against the mosque in Shimla, broke the barricades, police lathi-charged the protestors.

ਗੈਰ-ਕਾਨੂੰਨੀ ਉਸਾਰੀ 'ਤੇ ਕਾਰਵਾਈ ਦੇ ਕਰ ਰਹੇ ਮੰਗ

ਹਿਮਾਚਲ ਪ੍ਰਦੇਸ਼: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ 'ਚ ਮਸਜਿਦ ਨੂੰ ਲੈ ਕੇ ਹਿੰਦੂ ਸੰਗਠਨਾਂ ਵੱਲੋਂ ਜਾਰੀ ਵਿਰੋਧ ਪ੍ਰਦਰਸ਼ਨ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸੰਜੌਲੀ ਇਲਾਕੇ ਵਿੱਚ ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਹਿੰਦੂ ਸੰਗਠਨਾਂ ਦੇ ਲੋਕਾਂ ਨੇ ਪੁਲੀਸ ਬੈਰੀਕੇਡ ਤੋੜ ਦਿੱਤੇ। ਪ੍ਰਦਰਸ਼ਨਕਾਰੀ ਹੁਣ ਮਸਜਿਦ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹਨ, ਜੋ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਬੈਰੀਕੇਡ ਤੋੜਨ ਤੋਂ ਬਾਅਦ ਪੁਲਿਸ ਨੇ ਭੀੜ 'ਤੇ ਲਾਠੀਚਾਰਜ ਵੀ ਕੀਤਾ।

ਇਸ ਦੌਰਾਨ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਮੀਡੀਆ ਸਲਾਹਕਾਰ ਨਰੇਸ਼ ਚੌਹਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਗੈਰ-ਕਾਨੂੰਨੀ ਉਸਾਰੀ ਦਾ ਮੁੱਦਾ ਹੈ, ਇਸ ਨੂੰ ਮਸਜਿਦ ਵਿਵਾਦ ਨਾਲ ਨਾ ਜੋੜਿਆ ਜਾਵੇ। ਸੀਐਮ ਦੇ ਮੀਡੀਆ ਸਲਾਹਕਾਰ ਨਰੇਸ਼ ਚੌਹਾਨ ਨੇ ਕਿਹਾ ਹੈ ਕਿ ਇਸ ਮੁੱਦੇ 'ਤੇ ਲੋਕਾਂ ਨੇ ਸ਼ਾਂਤੀਪੂਰਵਕ ਪ੍ਰਦਰਸ਼ਨ ਕੀਤਾ। ਨਰੇਸ਼ ਚੌਹਾਨ ਨੇ ਕਿਹਾ, 'ਅੱਜ ਦੇ ਦਿੱਤੇ ਗਏ ਸੱਦੇ ਲਈ ਪ੍ਰਸ਼ਾਸਨ ਅਤੇ ਪੁਲਿਸ ਪੂਰੀ ਤਰ੍ਹਾਂ ਤਿਆਰ ਹਨ, ਤਾਂ ਜੋ ਸ਼ਾਂਤੀ ਬਣਾਈ ਰੱਖੀ ਜਾ ਸਕੇ। ਅਸੀਂ ਪਹਿਲਾਂ ਹੀ ਧਾਰਾ 163 ਲਗਾਈ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਹਿੰਦੂ ਸੰਗਠਨਾਂ ਦੀ ਮੰਗ ਹੈ ਕਿ ਮਸਜਿਦ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਜਾਵੇ। ਕੱਲ੍ਹ ਮਲਿਆਣਾ ਵਿੱਚ ਦੋ ਭਾਈਚਾਰਿਆਂ ਵਿੱਚ ਹੋਈ ਲੜਾਈ ਤੋਂ ਬਾਅਦ ਇਹ ਮਾਮਲਾ ਭੱਖ ਗਿਆ ਸੀ।

ਦੱਸ ਦੇਈਏ ਕਿ ਇਹ ਮੁੱਦਾ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ ਵਿੱਚ ਵੀ ਹਾਵੀ ਰਿਹਾ ਹੈ। ਹਾਲ ਹੀ 'ਚ ਹਿਮਾਚਲ ਪ੍ਰਦੇਸ਼ ਦੇ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਅਨਿਰੁਧ ਸਿੰਘ ਨੇ ਵਿਧਾਨ ਸਭਾ 'ਚ ਮਸਜਿਦ ਦੀ ਉਸਾਰੀ ਦੇ ਮੁੱਦੇ 'ਤੇ ਸਖ਼ਤ ਟਿੱਪਣੀ ਕੀਤੀ ਸੀ। ਉਨ੍ਹਾਂ ਕਿਹਾ ਸੀ, 'ਸੰਜੌਲੀ ਬਾਜ਼ਾਰ 'ਚ ਔਰਤਾਂ ਦਾ ਪੈਦਲ ਚੱਲਣਾ ਮੁਸ਼ਕਿਲ ਹੋ ਗਿਆ ਹੈ। ਚੋਰੀਆਂ ਹੋ ਰਹੀਆਂ ਹਨ, ਲਵ ਜੇਹਾਦ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜੋ ਸੂਬੇ ਅਤੇ ਦੇਸ਼ ਲਈ ਖਤਰਨਾਕ ਹਨ। ਮਸਜਿਦ ਗੈਰ-ਕਾਨੂੰਨੀ ਢੰਗ ਨਾਲ ਬਣਾਈ ਗਈ ਹੈ। ਪਹਿਲਾਂ ਇੱਕ ਮੰਜ਼ਿਲ ਬਣਾਈ ਗਈ, ਫਿਰ ਬਾਕੀ ਮੰਜ਼ਿਲਾਂ ਬਿਨਾਂ ਮਨਜ਼ੂਰੀ ਤੋਂ ਬਣਾਈਆਂ ਗਈਆਂ। 5 ਮੰਜ਼ਿਲਾ ਮਸਜਿਦ ਬਣਾਈ ਗਈ ਹੈ। ਪ੍ਰਸ਼ਾਸਨ ਨੂੰ ਸਵਾਲ ਹੈ ਕਿ ਮਸਜਿਦ ਦੀ ਨਾਜਾਇਜ਼ ਉਸਾਰੀ ਲਈ ਬਿਜਲੀ ਅਤੇ ਪਾਣੀ ਦਾ ਕੁਨੈਕਸ਼ਨ ਕਿਉਂ ਨਹੀਂ ਕੱਟਿਆ ਗਿਆ?

ਓਵੈਸੀ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਸੀ AIMIM ਦੇ ਮੁਖੀ ਅਸਦੁਦੀਨ ਓਵੈਸੀ ਨੇ ਹਿਮਾਚਲ ਪ੍ਰਦੇਸ਼ ਦੇ ਮੰਤਰੀ ਅਨਿਰੁਧ ਸਿੰਘ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਕਾਂਗਰਸ 'ਤੇ ਭਾਜਪਾ ਦੀ ਭਾਸ਼ਾ ਬੋਲਣ ਦਾ ਦੋਸ਼ ਲਾਇਆ ਸੀ। ਓਵੈਸੀ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਪੋਸਟ ਕਰਕੇ ਕਿਹਾ ਸੀ, 'ਹਿਮਾਚਲ ਦੀ ਸਰਕਾਰ ਭਾਜਪਾ ਦੀ ਹੈ ਜਾਂ ਕਾਂਗਰਸ ਦੀ? ਹਿਮਾਚਲ ਦੀ 'ਮੁਹੱਬਤ ਦੀ ਦੁਕਾਨ' 'ਚ ਸਿਰਫ਼ ਨਫ਼ਰਤ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Raja Raj Singh ਦਾ Interview, ਕਿਹਾ -'ਪੰਥ ਵੱਲੋਂ ਨਕਾਰਿਆ ਜਾ ਚੁੱਕਿਆ Kuldeep Singh Gargaj...'

17 Mar 2025 1:28 PM

Himachal Police ਨੇ ਮੋਟਰਸਾਇਕਲ ਵਾਲੇ ਪੰਜਾਬੀ ਮੁੰਡੇ 'ਤੇ ਹੀ ਕੱਟ ਦਿੱਤੇ 2 ਪਰਚੇ, ਝੰਡਾ ਲਾਉਣ 'ਤੇ ਕੀਤਾ ਐਕਸ਼ਨ

17 Mar 2025 1:27 PM

Jathedar ਨੂੰ ਹਟਾਉਣ ਤੇ CM Mann ਦਾ ਪਹਿਲਾ ਬਿਆਨ SGPC ਨੂੰ ਕਿਹਾ, 'ਪਹਿਲਾਂ ਆਪ ਤਾਂ ਵੈਲਿਡ ਹੋ ਜਾਓ'

08 Mar 2025 2:06 PM

ਹੁਣ Punjab ਦੇ ਇਸ Pind 'ਚ ਚੱਲਿਆ Bulldozer, ਕੁੱਝ ਹੀ ਸਕਿੰਟਾਂ 'ਚ ਕਰਤਾ Drug Trafficker ਦਾ ਘਰ ਤਬਾਹ

08 Mar 2025 2:03 PM

SGPC ਦਾ ਅਗਲਾ ਪ੍ਰਧਾਨ ਕੌਣ, ਕਿਵੇਂ ਚੁਣਿਆ ਜਾਵੇਗਾ ਨਵਾਂ ਪ੍ਰਧਾਨ, ਪੰਥਕ ਸਿਆਸਤ 'ਚ ਹਲਚਲ ਲਈ ਕੌਣ ਜ਼ਿੰਮੇਵਾਰ ?

07 Mar 2025 12:43 PM
Advertisement