
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਵਿਚ ਅੱਠ ਲੋਕਾਂ ਦੀ ਮੌਤ ਤੋਂ ਬਾਅਦ ਯੂਪੀ ਵਿਚ ਸਿਆਸਤ ਗਰਮਾ ਗਈ ਹੈ।
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਵਿਚ ਅੱਠ ਲੋਕਾਂ ਦੀ ਮੌਤ ਤੋਂ ਬਾਅਦ ਯੂਪੀ ਵਿਚ ਸਿਆਸਤ ਗਰਮਾ ਗਈ ਹੈ। ਕਾਂਗਰਸ ਅਤੇ ਵਿਰੋਧੀ ਪਾਰਟੀਆਂ ਲਗਾਤਾਰ ਕੇਂਦਰ ਸਰਕਾਰ ਅਤੇ ਯੂਪੀ ਸਰਕਾਰ 'ਤੇ ਹਮਲੇ ਕਰ ਰਹੀਆਂ ਹਨ। ਇਸ ਸਬੰਧੀ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਜ਼ਰੀਏ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ।
Rahul Gandhi
ਹੋਰ ਪੜ੍ਹੋ: ਬਿਜਲੀ ਸੰਕਟ ਲਈ ਚੰਨੀ ਅਤੇ ਮੋਦੀ ਸਰਕਾਰਾਂ ਬਰਾਬਰ ਜ਼ਿੰਮੇਵਾਰ : ਅਮਨ ਅਰੋੜਾ
ਉਹਨਾਂ ਦਾ ਕਹਿਣਾ ਹੈ ਕਿ ਕੇਂਦਰ ਨੂੰ ਨਾ ਕਿਸਾਨਾਂ ਦੀ ਪਰਵਾਹ ਹੈ ਤੇ ਨਾ ਹੀ ਭਾਜਪਾ ਵਰਕਰਾਂ ਦੀ। ਰਾਹੁਲ ਗਾਂਧੀ ਨੇ ਲਿਖਿਆ, "ਇਸ ਮੰਤਰੀ ਨੂੰ ਬਰਖ਼ਾਸਤ ਨਾ ਕਰਕੇ ਭਾਜਪਾ ਇਨਸਾਫ ਦੀ ਪ੍ਰਕਿਰਿਆ ਵਿਚ ਰੁਕਾਵਟ ਪੈਦਾ ਕਰ ਰਹੀ ਹੈ। ਕੇਂਦਰ ਸਰਕਾਰ ਨਾ ਕਿਸਾਨਾਂ ਦੀ ਪਰਵਾਹ ਕਰਦੀ ਹੈ ਤੇ ਨਾ ਹੀ ਹੱਤਿਆ ਦਾ ਸ਼ਿਕਾਰ ਭਾਜਪਾ ਵਰਕਰਾਂ ਦੀ"।
Rahul Gandhi Tweet
ਹੋਰ ਪੜ੍ਹੋ: ਪੰਜਾਬ CM ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਐਲਾਨ
ਦੱਸ ਦਈਏ ਕਿ ਕਾਂਗਰਸ ਵਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਲਖੀਮਪੁਰ ਖੀਰੀ ਕਿਸਾਨ ਮੌਤ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਵੇ ਅਤੇ ਉਹਨਾਂ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਜਾਵੇ।