ਕੈਪਟਨ ਦੇ ਨਾਲ ਭਾਜਪਾ 'ਚ ਸ਼ਾਮਲ ਹੋਏ 5 ਨੇਤਾਵਾਂ ਨੂੰ ਮਿਲੀ Y ਸ਼੍ਰੇਣੀ ਦੀ ਸੁਰੱਖਿਆ
Published : Oct 11, 2022, 8:37 am IST
Updated : Oct 11, 2022, 12:54 pm IST
SHARE ARTICLE
Amarinder Singh
Amarinder Singh

ਧਮਕੀਆਂ ਮਿਲ ਰਹੀਆਂ ਹਨ

 

 ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਪੰਜ ਆਗੂਆਂ ਨੂੰ ਕੇਂਦਰ ਸਰਕਾਰ ਵੱਲੋਂ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਹ ਸੁਰੱਖਿਆ ਸਰਕਾਰ ਨੇ ਆਈਬੀ ਦੀ ਰਿਪੋਰਟ ਦੇ ਆਧਾਰ 'ਤੇ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਦੇ ਮੱਦੇਨਜ਼ਰ ਇਹ ਸੁਰੱਖਿਆ ਮੁਹੱਈਆ ਕਰਵਾਈ ਹੈ। ਪੰਜਾਬ ਵਿੱਚ ਅਪਰਾਧੀਆਂ ਦੀ ਵੱਧ ਰਹੀ ਘੁਸਪੈਠ ਵੀ ਸੁਰੱਖਿਆ ਦੇਣ ਦਾ ਵੱਡਾ ਕਾਰਨ ਹੈ। ਸਾਬਕਾ ਮੁੱਖ ਮੰਤਰੀ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਉੱਚ ਸੁਰੱਖਿਆ ਦੇ ਘੇਰੇ ਵਿੱਚ ਹਨ।

Y ਸ਼੍ਰੇਣੀ ਦੇਸ਼ ਦਾ ਚੌਥਾ ਸੁਰੱਖਿਆ ਪੱਧਰ ਹੈ, ਜਿਸ ਦੇ ਤਹਿਤ ਪਤਵੰਤੇ ਨੂੰ 11 ਮੈਂਬਰੀ ਸੁਰੱਖਿਆ ਕਵਰ ਪ੍ਰਦਾਨ ਕੀਤਾ ਜਾਂਦਾ ਹੈ। ਇਸ ਸੁਰੱਖਿਆ ਘੇਰੇ ਵਿੱਚ ਦੋ ਐਨਐਸਜੀ ਕਮਾਂਡੋ ਅਤੇ ਪੁਲਿਸ ਮੁਲਾਜ਼ਮ ਸ਼ਾਮਲ ਹਨ। ਸੁਰੱਖਿਆ ਕਵਰ ਦੇ ਕੁੱਲ ਪੰਜ ਪੱਧਰਾਂ ਵਿੱਚੋਂ, ਸਬੰਧਤ ਵਿਅਕਤੀ ਨੂੰ ਕਿਸ ਪੱਧਰ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਣੀ ਹੈ, ਇਹ ਖੁਫੀਆ ਏਜੰਸੀਆਂ ਦੀ ਰਿਪੋਰਟ ਦੇ ਆਧਾਰ 'ਤੇ ਤੈਅ ਕੀਤਾ ਜਾਂਦਾ ਹੈ।

ਗ੍ਰਹਿ ਮੰਤਰਾਲੇ ਨੇ ਪੰਜਾਬ ਭਾਜਪਾ ਵਿੱਚ ਸ਼ਾਮਲ ਹੋਏ ਅਮਰੀਕ ਸਿੰਘ ਆਲੀਵਾਲ, ਹਰਚੰਦ ਕੌਰ, ਪ੍ਰੇਮ ਮਿੱਤਲ, ਹਰਜਿੰਦਰ ਸਿੰਘ ਠੇਕੇਦਾਰ ਅਤੇ ਕਮਲਦੀਪ ਸੈਣੀ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਇਹ ਸਾਰੇ ਆਗੂ ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਸਨ। ਆਈਬੀ ਨੇ ਕੇਂਦਰੀ ਮੰਤਰਾਲੇ ਨੂੰ ਇਨ੍ਹਾਂ ਆਗੂਆਂ ਵੱਲੋਂ ਮਿਲ ਰਹੀਆਂ ਧਮਕੀਆਂ ਦੇ ਆਧਾਰ 'ਤੇ ਸੁਰੱਖਿਆ ਵਧਾਉਣ ਦੀ ਸਿਫ਼ਾਰਸ਼ ਕੀਤੀ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement