ਪਤਨੀ ਨੂੰ ਮਾਰਨ ਲਈ ਵਿਛਾਇਆ ਬਿਜਲੀ ਦੀ ਤਾਰ ਦਾ ਜਾਲ਼, ਪਰ ਮਾਰੀ ਗਈ ਸੱਸ, ਜਾਣੋ ਕਿਵੇਂ
Published : Oct 11, 2022, 3:42 pm IST
Updated : Oct 11, 2022, 3:42 pm IST
SHARE ARTICLE
Man lays electric wire to kill wife, mother-in-law gets electrocuted instead
Man lays electric wire to kill wife, mother-in-law gets electrocuted instead

ਘਟਨਾ ਤੋਂ ਬਾਅਦ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

ਬੈਤੂਲ - ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ 'ਚ ਇੱਕ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਨੂੰ ਮਾਰਨ ਲਈ ਲੋਹੇ ਦੇ ਦਰਵਾਜ਼ੇ 'ਤੇ ਬਿਜਲੀ ਦੀ ਤਾਰ ਲਗਾ ਕੇ ਕਰੰਟ ਚਲਾ ਦਿੱਤਾ, ਪਰ ਉਸ ਦਾ ਬੁਣਿਆ ਜਾਲ਼ ਉਸ ਵੇਲੇ ਪਲਟੀ ਖਾ ਗਿਆ ਜਦੋਂ ਪਤਨੀ ਦੀ ਥਾਂ ਉਸ ਦੀ 55 ਸਾਲਾ ਸੱਸ ਦਰਵਾਜ਼ੇ ਦੇ ਸੰਪਰਕ 'ਚ ਆ ਗਈ, ਅਤੇ ਕਰੰਟ ਲੱਗਣ ਕਰਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਕੋਤਵਾਲੀ ਥਾਣਾ ਖੇਤਰ 'ਚ ਪੈਂਦੇ ਪਿੰਡ ਸੈਖੇੜਾ 'ਚ ਵਾਪਰੀ।

ਥਾਣਾ ਕੋਤਵਾਲੀ ਦੇ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਸ਼ਰਾਬ ਪੀਣ ਦਾ ਆਦੀ ਹੈ ਅਤੇ ਇਸ ਗੱਲ ਨੂੰ ਲੈ ਕੇ ਉਸ ਦਾ ਆਪਣੀ ਪਤਨੀ ਨਾਲ ਅਕਸਰ ਝਗੜਾ ਰਹਿੰਦਾ ਸੀ। ਐਤਵਾਰ ਰਾਤ ਨੂੰ ਵੀ ਇਸੇ ਗੱਲ ਨੂੰ ਲੈ ਕੇ ਪਤੀ-ਪਤਨੀ 'ਚ ਝਗੜਾ ਹੋ ਗਿਆ, ਜਿਸ ਤੋਂ ਬਾਅਦ ਔਰਤ ਆਪਣੀ ਮਾਂ ਦੇ ਘਰ ਚਲੀ ਗਈ।

ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਤਨੀ ਦੇ ਘਰ ਛੱਡ ਕੇ ਜਾਣ ਤੋਂ ਨਾਰਾਜ਼ ਵਿਅਕਤੀ ਆਪਣੇ ਸਹੁਰੇ ਘਰ ਚਲਾ ਗਿਆ, ਜਿੱਥੇ ਉਸ ਨੇ ਪਤਨੀ ਨੂੰ ਮਾਰਨ ਦੀ ਨੀਅਤ ਨਾਲ ਲੋਹੇ ਦੇ ਬਣੇ ਮੁੱਖ ਦਰਵਾਜ਼ੇ ਨਾਲ ਬਿਜਲੀ ਦੀਆਂ ਤਾਰਾਂ ਨਾਲ ਜੋੜ ਦਿੱਤੀਆਂ।

ਪਰ ਉਸ ਦੀ ਸੱਸ ਇਸ ਲੋਹੇ ਦੇ ਦਰਵਾਜ਼ੇ ਦੇ ਸੰਪਰਕ ਵਿਚ ਆ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫ਼ਰਾਰ ਮੁਲਜ਼ਮ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement