
ਕਾਰ-ਟਰੱਕ ਦੀ ਆਪਸ ਵਿਚ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
ਭਿਵਾਨੀ: ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿਥੇ ਬਲੇਨੋ ਕਾਰ ਵਿੱਚ ਆਪਣੇ ਦੋਸਤ ਨੂੰ ਘਰ ਛੱਡਣ ਜਾ ਰਹੇ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਕੁੱਲ 6 ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ, ਇੱਕ ਨੌਜਵਾਨ ਆਪਣੀ ਕਾਰ ਵਿੱਚ ਆਪਣੇ ਦੋਸਤ ਨੂੰ ਘਰ ਛੱਡਣ ਜਾ ਰਿਹਾ ਸੀ, ਇਸ ਦੌਰਾਨ ਉਸ ਦੀ ਕਾਰ ਇਕ ਟਰੱਕ ਨਾਲ ਟਕਰਾ ਗਈ। ਹਾਦਸੇ 'ਚ ਕਾਰ 'ਚ ਸਵਾਰ ਚਾਰ ਦੋਸਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਇਜ਼ਰਾਈਲ 'ਚ ਟੀਵੀ ਅਦਾਕਾਰਾ ਮਧੁਰਾ ਨਾਇਕ ਦੀ ਭੈਣ ਓਦਿਆ ਅਤੇ ਉਸ ਦੇ ਪਤੀ ਦਾ ਕਤਲ
ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਇਕ ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ: ਤਪਾ ਮੰਡੀ ਨੇੜੇ ਵਾਪਰੇ ਸੜਕ ਹਾਦਸੇ 'ਚ ਜੀਜੇ-ਸਾਲ਼ੇ ਦੀ ਹੋਈ ਮੌਤ
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ ਨੌਜਵਾਨ ਆਪਣੇ ਦੋਸਤ ਨੂੰ ਘਰ ਛੱਡਣ ਜਾ ਰਿਹਾ ਸੀ। ਰਸਤੇ ਵਿੱਚ ਉਸ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ 'ਚ ਸਵਾਰ ਚਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੈਂਟਰ ਦੇ ਕਲੀਨਰ ਅਤੇ ਕਾਰ ਵਿੱਚ ਸਵਾਰ ਇੱਕ ਹੋਰ ਨੌਜਵਾਨ ਦੀ ਇਲਾਜ ਲਈ ਲਿਜਾਂਦੇ ਸਮੇਂ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਦੀਪ (30) ਵਾਸੀ ਪਿੰਡ ਲਡਿਆਲੀ, ਰਵੀ (22) ਵਾਸੀ ਪਿੰਡ ਇੰਦਵਾਲੀ, ਜਤਿੰਦਰ (30) ਵਾਸੀ ਨਰਨੌਦ, ਵਿਕਾਸ (28) ਅਤੇ ਨਸੀਬ (27) ਵਾਸੀ ਪਿੰਡ ਬੁੱਢਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਤਰਨਤਾਰਨ 'ਚ ਟਰੈਕਟਰ ਟਰਾਲੀ ਨੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਨੂੰ ਮਾਰੀ ਟੱਕਰ, ਇਕ ਭਰਾ ਦੀ ਮੌਤ
ਕੈਂਟਰ ਦੇ ਕਲੀਨਰ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਭਿਵਾਨੀ ਦੇ ਚੌਧਰੀ ਬੰਸੀਲਾਲ ਸਿਵਲ ਹਸਪਤਾਲ ਭੇਜ ਦਿਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਭਿਵਾਨੀ ਦੇ ਬਹਿਲ ਇਲਾਕੇ ਦੇ ਪਿੰਡ ਸੇਰਲਾ ਨੇੜੇ ਮੰਗਲਵਾਰ ਦੇਰ ਰਾਤ ਕਰੀਬ 11.30 ਵਜੇ ਵਾਪਰੀ।