
16 ਸਾਲ ਦੀ ਕੁੜੀ ਨੂੰ 6 ਅਕਤੂਬਰ ਨੂੰ ਬੰਦੀ ਬਣਾ ਕੇ ਉਸ ਨਾਲ ਜਬਰ ਜਨਾਹ ਕੀਤਾ ਗਿਆ ਸੀ
UP News : ਪ੍ਰਤਾਪਗੜ੍ਹ ਜ਼ਿਲ੍ਹੇ ਦੇ ਲੀਲਾਪੁਰ ਥਾਣਾ ਖੇਤਰ ਦੇ ਰਹਿਣ ਵਾਲੇ ਇਕ ਨਾਬਾਲਗ ਲੜਕੀ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਦਾ ਸ਼ਿਕਾਰ ਹੋਈ ਇਕ ਨਾਬਾਲਗ ਲੜਕੀ ਦੀ ਇਲਾਜ ਦੌਰਾਨ ਐਸ.ਆਰ.ਐਨ. ਹਸਪਤਾਲ ’ਚ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿਤੀ।
ਵਧੀਕ ਪੁਲਿਸ ਸੁਪਰਡੈਂਟ (ਪਛਮੀ) ਸੰਜੇ ਰਾਏ ਨੇ ਦਸਿਆ ਕਿ 16 ਸਾਲ ਦੀ ਕੁੜੀ ਨੂੰ 6 ਅਕਤੂਬਰ ਨੂੰ ਬੰਦੀ ਬਣਾ ਕੇ ਉਸ ਨਾਲ ਜਬਰ ਜਨਾਹ ਕੀਤਾ ਗਿਆ ਸੀ। ਰਾਏ ਦੇ ਅਨੁਸਾਰ, ਮੁਲਜ਼ਮ ਨੇ ਉਸ ਦੇ ਹੱਥ ਅਤੇ ਮੂੰਹ ਬੰਨ੍ਹ ਦਿਤੇ ਅਤੇ ਲੜਕੀ ਨੂੰ ਗੰਭੀਰ ਸੱਟਾਂ ਨਾਲ ਬਾਜਰੇ ਦੇ ਖੇਤ ’ਚ ਛੱਡ ਦਿਤਾ, ਜਿਸ ਦਾ ਪ੍ਰਯਾਗਰਾਜ ਦੇ ਐਸ.ਆਰ.ਐਨ. ਹਸਪਤਾਲ ’ਚ ਇਲਾਜ ਚੱਲ ਰਿਹਾ ਸੀ।
ਵਧੀਕ ਪੁਲਿਸ ਸੁਪਰਡੈਂਟ ਅਨੁਸਾਰ ਵੀਰਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ। ਪੁਲਿਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਪਿੰਡ ਦੇ ਅਨਿਲ ਗੁਪਤਾ ਵਿਰੁਧ ਮਾਮਲਾ ਦਰਜ ਕੀਤਾ ਸੀ ਅਤੇ ਉਸ ਨੂੰ ਕਮੋਰਾ ਜੰਗਲ ਨੇੜੇ ਮੁਕਾਬਲੇ ਦੌਰਾਨ ਗ੍ਰਿਫਤਾਰ ਕਰ ਲਿਆ ਸੀ।
ਵਧੀਕ ਪੁਲਿਸ ਸੁਪਰਡੈਂਟ ਨੇ ਦਸਿਆ ਕਿ ਇਸ ਸਬੰਧ ’ਚ ਦਰਜ ਕੇਸ ’ਚ ਕਤਲ ਦੀ ਧਾਰਾ ਵੀ ਜੋੜ ਦਿਤੀ ਗਈ ਹੈ ਅਤੇ ਪਿੰਡ ’ਚ ਸਥਿਤੀ ਆਮ ਹੈ। ਉਨ੍ਹਾਂ ਨੇ ਦਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਦਾ ਸਸਕਾਰ ਕਰ ਦਿਤਾ ਗਿਆ।