
AIMIM ਮੁਖੀ ‘ਤੇ ਭੜਕੇ ਅਖਾੜਾ ਪਰੀਸ਼ਦ ਮੁਖੀ ਨਰਿੰਦਰ ਗਿਰੀ
ਨਵੀਂ ਦਿੱਲੀ: ਅਖਿਲ ਭਾਰਤੀ ਅਖਾੜਾ ਪਰੀਸ਼ਦ ਦੇ ਪ੍ਰਧਾਨ ਮਹੰਤ ਨਰਿੰਦਰ ਗਿਰੀ ਨੇ ਐਤਵਾਰ ਨੂੰ ਕਿਹਾ ਕਿ ਆਲ ਇੰਡੀਆ ਮਜਲਿਸ-ਏ-ਇਤੇਹਾਦੂਲ ਮੁਸਲਮੀਨ ਦੇ ਮੁਖੀ ਅਸਦੁਦੀਨ ਓਵੈਸੀ ਨੂੰ ਅਯੁੱਧਿਆ ਮੁੱਦੇ ‘ਤੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਇਤਰਾਜ਼ ਜ਼ਾਹਿਰ ਕਰਨ ਅਤੇ ਸੰਵਿਧਾਨ ਅਤੇ ਨਿਆਂਪਾਲਿਕਾ ‘ਤੇ ਵਿਸ਼ਵਾਸ ਨਾ ਕਰਨ ਲਈ ‘ਪਾਕਿਸਤਾਨ ਜਾਣਾ ਚਾਹੀਦਾ ਹੈ’। ਗਿਰੀ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਨਾ ਮੰਨਣਾ ਦੇਸ਼ਧ੍ਰੋਹ ਹੈ।
Owaisi
ਉਹਨਾਂ ਨੇ ਇਲਜ਼ਾਮ ਲਗਾਇਆ ਕਿ ਓਵੈਸੀ ਦਾ ਬਿਆਨ ਦੇਸ਼ਧ੍ਰੋਹ ਸ਼੍ਰੇਣੀ ਵਿਚ ਆਉਂਦਾ ਹੈ ਅਤੇ ਉਹ ਜਲਦ ਹੀ ਉਹਨਾਂ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਨਗੇ। ਉਹਨਾਂ ਦਾ ਕਹਿਣਾ ਹੈ ਕਿ ਓਵੈਸੀ ਨੇ ਭਾਰਤ ਅਤੇ ਹਿੰਦੂਆਂ ਵਿਰੁੱਧ ਜ਼ਹਿਰ ਉਗਲਿਆ ਹੈ। ਉਹਨਾਂ ਕਿਹਾ ਕਿ ‘ਮੇਰੀ ਬੇਨਤੀ ਹੈ ਕਿ ਜੇਕਰ ਭਾਰਤ ਉਹਨਾਂ ਨੂੰ ਪਸੰਦ ਨਹੀਂ ਹੈ ਅਤੇ ਉਹ ਇੱਥੇ ਨਹੀਂ ਰਹਿਣਾ ਚਾਹੁੰਦੇ ਤਾਂ ਉਹ ਪਾਕਿਸਤਾਨ ਜਾ ਸਕਦੇ ਹਨ। ਉਹਨਾਂ ਨੂੰ ਕੋਈ ਨਹੀਂ ਰੋਕ ਰਿਹਾ। ਪਰ ਅਸੀਂ ਇਸ ਤਰ੍ਹਾਂ ਦੀ ਭਾਸ਼ਾ ਨੂੰ ਫਿਰ ਤੋਂ ਬਰਦਾਸ਼ਤ ਨਹੀਂ ਕਰਾਂਗੇ’। ਦੱਸ ਦਈਏ ਕਿ ਓਵੈਸੀ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸੁਚੇਤ ਕੀਤਾ ਸੀ ਕਿ ਦੇਸ਼ ਇਕ ਹਿੰਦੂ ਰਾਸ਼ਟਰ ਦੀ ਰਾਹ ‘ਤੇ ਵਧ ਰਿਹਾ ਹੈ।
Babri Masjid
ਉਹਨਾਂ ਨੇ ਕਿਹਾ, ‘ਸੰਘ ਪਰਿਵਾਰ ਅਤੇ ਭਾਜਪਾ ਕਹਿ ਰਹੇ ਹਨ ਕਿ ਹਿੰਦੂ ਰਾਸ਼ਟਰ ਲਈ ਸੜਕ ਅਯੁੱਧਿਆ ਤੋਂ ਸ਼ੁਰੂ ਹੁੰਦੀ ਹੈ। ਉਹ ਹੁਣ ਐਨਆਰਸੀ, ਨਾਗਰਿਕਤਾ ਸੋਧ ਬਿਲ ਲਿਆਉਣਾ ਚਾਹੁੰਦੇ ਹਨ। ਅਸਲ ਵਿਚ ਮੋਦੀ 2.0 ਸਰਕਾਰ ਭਾਰਤ ਨੂੰ ਹਿੰਦੂ ਰਾਸ਼ਟਰ ਬਣਾ ਦੇਵੇਗੀ’। ਓਵੈਸੀ ਨੇ ਕਿਹਾ ਸੀ ਕਿ ਜਿਨ੍ਹਾਂ ਲੋਕਾਂ ਨੇ ਬਾਬਰੀ ਮਸਜਿਦ ਨੂੰ ਢਾਹਿਆ , ਉਹਨਾਂ ਨੂੰ ਰਾਮ ਮੰਦਰ ਬਣਾਉਣ ਲਈ ਜ਼ਮੀਨ ਸੌਂਪੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਅਯੁੱਧਿਆ ਜ਼ਮੀਨ ‘ਤੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਇਤਰਾਜ਼ ਜ਼ਾਹਿਰ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਪੰਜ ਏਕੜ ਜ਼ਮੀਨ ਲਈ ਖੈਰਾਤ ਦੀ ਲੋੜ ਨਹੀਂ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।