ਸਾਬਕਾ ਚੋਣ ਕਮਿਸ਼ਨਰ ਟੀ.ਐਨ. ਸ਼ੇਸ਼ਨ ਦਾ ਦੇਹਾਂਤ
Published : Nov 11, 2019, 8:40 am IST
Updated : Nov 11, 2019, 8:40 am IST
SHARE ARTICLE
Former Chief Election Commissioner TN Seshan Dies At 86
Former Chief Election Commissioner TN Seshan Dies At 86

ਸਾਬਕਾ ਮੁੱਖ ਚੋਣ ਕਮਿਸ਼ਨਰ ਟੀ.ਐਨ. ਸ਼ੇਸ਼ਨ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ।

ਚੇਨਈ: ਸਾਬਕਾ ਮੁੱਖ ਚੋਣ ਕਮਿਸ਼ਨਰ ਟੀ.ਐਨ. ਸ਼ੇਸ਼ਨ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। ਉਹ 87 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਚੇਨਈ ਵਿਚ ਆਖ਼ਰੀ ਸਾਹ ਲਿਆ। ਉਹ 12 ਦਸੰਬਰ 1990 ਤੋਂ 11 ਦਸੰਬਰ 1996 ਤਕ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ 'ਤੇ ਰਹੇ। ਸਾਬਕਾ ਮੁੱਖ ਚੋਣ ਕਮਿਸ਼ਨਰ ਐਸ ਵਾਈ ਕੁਰੈਸ਼ੀ ਨੇ ਟਵਿਟਰ 'ਤੇ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਅਪਣੇ ਸਾਰੇ ਉੱਤਰਾਧਿਕਾਰੀਆਂ ਲਈ ਚੰਗੇ ਮਾਰਗ ਦਰਸ਼ਕ ਸਨ।


ਟੀ ਐਨ ਸ਼ੇਸ਼ਨ ਦੀ ਮੌਤ 'ਤੇ  ਬਹੁਤ ਸਾਰੇ ਨੇਤਾਵਾਂ ਨੇ ਭਾਵੁਕ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਕੰਮਾਂ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਟਵੀਟ ਵਿਚ ਲਿਖਿਆ,'ਸ਼੍ਰੀ ਟੀ ਐਨ ਸ਼ੇਸ਼ਨ ਇਕ ਉੱਤਮ ਸਿਵਲ ਸੇਵਕ ਸਨ। ਉਨ੍ਹਾਂ ਨੇ ਪੂਰੀ ਲਗਨ ਨਾਲ ਭਾਰਤ ਦੀ ਸੇਵਾ ਕੀਤੀ। ਚੋਣ ਸੁਧਾਰਾਂ ਪ੍ਰਤੀ ਉਨ੍ਹਾਂ ਦੇ ਯਤਨਾਂ ਨੇ ਸਾਡੇ ਲੋਕਤੰਤਰ ਨੂੰ ਹੋਰ ਮਜ਼ਬੂਤ ​​ਅਤੇ ਭਾਗੀਦਾਰ ਬਣਾਇਆ ਹੈ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ'।


ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟੀ ਐਨ ਸ਼ੇਸ਼ਨ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਕ ਟਵੀਟ ਵਿਚ ਲਿਖਿਆ, ‘ਮੈਂ ਸਾਬਕਾ ਮੁੱਖ ਚੋਣ ਕਮਿਸ਼ਨਰ ਸ੍ਰੀ ਟੀ ਐਨ ਸ਼ੇਸ਼ਨ ਜੀ ਦੀ ਮੌਤ ਤੋਂ ਦੁਖੀ ਹਾਂ। ਉਨ੍ਹਾਂ ਨੇ ਭਾਰਤ ਦੀ ਚੋਣ ਪ੍ਰਕਿਰਿਆ ਨੂੰ ਸੁਧਾਰਨ ਅਤੇ ਇਸ ਨੂੰ  ਮਜ਼ਬੂਤ ​​ਕਰਨ ਵਿਚ ਤਬਦੀਲੀ ਲਿਆਂਦੀ ਹੈ। ਦੇਸ਼ ਉਨ੍ਹਾਂ ਨੂੰ ਹਮੇਸ਼ਾਂ ਲੋਕਤੰਤਰ ਦੇ ਪਹਿਰੇਦਾਰ ਵਜੋਂ ਯਾਦ ਰੱਖੇਗਾ। ਇਸ ਦੇ ਨਾਲ ਹੀ ਮਮਤਾ ਬੈਨਰਜੀ ਅਤੇ ਨਿਤਿਨ ਗਡਕਰੀ ਨੇ ਵੀ ਟਵੀਟ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement