
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੀ ਕੇਜਰੀਵਾਲ ਸਰਕਾਰ...
ਨਵੀਂ ਦਿੱਲੀ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ 11 ਅਤੇ 12 ਨਵੰਬਰ ਨੂੰ ਆਡ-ਈਵਨ ਨਿਯਮਾਂ ਵਿਚ ਛੂਟ ਦੇਣ ਦਾ ਐਲਾਨ ਕੀਤਾ ਹੈ। ਦਰਅਸਲ ਇਨ੍ਹਾਂ ਦੋ ਦਿਨਾਂ ਵਿਚ ਦਿੱਲੀ ਵਿਚ ਤਿਉਹਾਰ ਵਰਗਾ ਮਾਹੌਲ ਰਹਿਣ ਦੇ ਕਾਰਨ ਦਿੱਲੀ ਸਰਕਾਰ ਨੇ ਇਹ ਫ਼ੈਸਲਾ ਲਿਆ ਕਿ 11 ਅਤੇ 12 ਨਵੰਬਰ ਨੂੰ ਆਡ-ਈਵਨ ਤੋਂ ਛੂਟ ਦਿੱਤੀ ਜਾਵੇਗੀ।
Odd Even Scheme
ਦਈਏ ਕਿ ਕੁਝ ਦਿਨ ਪਹਿਲਾਂ ਦਿਲੀ ਦੇ ਸਿੱਖ ਸਮੂਹ ਨੇ ਗੁਰ ਪੁਰਬ ਅਤੇ ਨਗਰ ਕੀਰਤਨ ਦੌਰਾਨ 11 ਅਤੇ 12 ਨਵੰਬਰ ਨੂੰ ਆਡ-ਈਵਨ ਵਿਚ ਛੂਟ ਦੇਣ ਦੀ ਮੰਗ ਕੀਤੀ ਸੀ ਜਿਸਨੂੰ ਕੇਜਰੀਵਾਲ ਸਰਕਾਰ ਨੇ ਮੰਨ ਲਿਆ ਹੈ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਹੋਣ ਦੇ ਕਾਰਨ ਦਿੱਲੀ, ਪੰਜਾਬ ਸਮੇਤ ਕਈ ਰਾਜਾਂ ਵਿਚ ਕਈ ਵੱਡੇ ਪ੍ਰੋਗਰਾਮ ਹੋ ਰਹੇ ਹਨ।
Kartarpur Corridor
ਦਿੱਲੀ ਵਿਚ ਵੀ ਨਗਰ ਕੀਰਤਨ ਅਤੇ ਕਈ ਵੱਡੇ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ ਜਿਸਦੇ ਕਾਰਨ ਸਿੱਖ ਸਮੂਹ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਦਿੱਲੀ ਸਰਕਾਰ ਨੇ ਆਡ-ਈਵਨ ਤੋਂ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। 11 ਨਵੰਬਰ ਨੂੰ ਦਿੱਲੀ ਦੇ ਕਈ ਸ਼ਹਿਰਾਂ ਵਿਚ ਵੱਡੇ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ ਜਿਸ ਵਿਚ ਲੱਖਾਂ ਸ਼ਰਧਾਲੂਆਂ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ।