ਪੰਜਾਬ ਸਿੱਖਿਆ ਬੋਰਡ ਨੇ 9ਵੀਂ ਤੋਂ 12ਵੀਂ ਤਕ ਦੇ ਸਿਲੇਬਸ 'ਚ ਕੀਤੀ ਕਟੌਤੀ
Published : Nov 11, 2020, 10:41 am IST
Updated : Nov 11, 2020, 10:41 am IST
SHARE ARTICLE
pseb
pseb

ਸੀਬੀਐਸਈ ਤੇ ਆਈਸੀਐਸਸੀ ਵੱਲੋਂ ਚਾਰ ਮਹੀਨੇ ਪਹਿਲਾਂ ਹੀ ਸਿਲੇਬਸ 'ਚ 30 ਫੀਸਦ ਕਟੌਤੀ ਕੀਤੀ ਗਈ ਸੀ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨੌਂਵੀ ਤੋਂ ਬਾਰਵੀਂ ਜਮਾਤ ਤਕ ਦਾ 30 ਫੀਸਦ ਸਿਲੇਬਸ ਘੱਟ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ਕੋਵਿਡ 19 ਕਾਰਨ ਇਸ ਸਾਲ ਸਕੂਲ ਬੰਦ ਰਹਿਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋਇਆ ਹੈ। ਸਕੂਲ ਮਾਰਚ ਤੋਂ ਹੀ ਬੰਦ ਹੈ ਜਿਸ ਕਰਕੇ ਬੋਰਡ ਵਲੋਂ 30 ਫੀਸਦ ਸਿਲੇਬਸ ਘੱਟ ਕੀਤਾ ਗਿਆ ਹੈ। 

pseb

ਬੋਰਡ ਵੱਲੋਂ ਪੰਜਾਬੀ ਤੇ ਇਤਿਹਾਸ ਵਿਸ਼ਿਆਂ ਤੋਂ ਇਲਾਵਾ ਬਾਕੀ ਵਿਸ਼ਿਆਂ ਦੇ ਸਿਲੇਬਸ 'ਚ 30 ਫੀਸਦ ਕਟੌਤੀ ਕੀਤੀ ਗਈ ਹੈ। ਹਾਲਾਂਕਿ ਸੀਬੀਐਸਈ ਤੇ ਆਈਸੀਐਸਸੀ ਵੱਲੋਂ ਚਾਰ ਮਹੀਨੇ ਪਹਿਲਾਂ ਹੀ ਸਿਲੇਬਸ 'ਚ 30 ਫੀਸਦ ਕਟੌਤੀ ਕੀਤੀ ਗਈ ਸੀ।

students

ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫ਼ੈਸਰ (ਡਾ.) ਯੋਗਰਾਜ ਨੇ ਅਕਾਦਮਿਕ ਸ਼ਾਖਾ ਦੇ ਅਧਿਕਾਰੀਆਂ ਤੇ ਵਿਸ਼ਾ ਮਾਹਿਰਾਂ ਨਾਲ ਬੈਠਕ ਦੌਰਾਨ ਇਹ ਫ਼ੈਸਲਾ ਲਿਆ ਅਤੇ ਕਟੌਤੀ ਕੀਤੀ। ਹਿੱਸਾ ਬੋਰਡ ਦੀ ਵੈੱਬ-ਸਾਈਟ ਉੱਤੇ ਪਾ ਦਿੱਤਾ ਗਿਆ| ਉਨ੍ਹਾਂ ਕਿਹਾ ਕਿ ਇਤਿਹਾਸ ਤੇ ਪੰਜਾਬੀ ਵਿਸ਼ਿਆਂ ਤੋਂ ਇਲਾਵਾ ਬਾਕੀ ਵਿਸ਼ਿਆਂ ਦੇ ਪਾਠਕ੍ਰਮਾਂ ਵਿੱਚ ਕਟੌਤੀ ਤੇ ਨਾਲੋ ਨਾਲ ਮਾਰਚ 2021 ਦੇ ਇਮਤਿਹਾਨਾਂ ਦੇ ਪ੍ਰਸ਼ਨ ਪੱਤਰਾਂ ਦੀ ਬਣਤਰ ਵਿੱਚ ਵੀ ਤਬਦੀਲੀ ਕੀਤੀ ਜਾਵੇਗੀ ਕਿਉਂਕਿ ਰਿਵਾਇਤੀ ਸਕੂਲੀ ਸਿੱਖਿਆ ਦਿੱਤੇ ਜਾ ਸਕਣ ਦੀ ਅਣਹੋਂਦ ਵਿੱਚ ਮੁਲਾਂਕਣ ਦੀ ਬਣਤਰ ਵੀ ਰਿਵਾਇਤੀ ਨਹੀਂ ਰੱਖੀ ਜਾ ਸਕਦੀ| 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement