
ਰਾਸ਼ਟਰੀ ਏਕਤਾ ਲਈ ਉਨ੍ਹਾਂ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਨਵੀਂ ਦਿੱਲੀ - ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੀ ਅੱਜ ਜਨਮ ਦਿਨ ਹੈ। ਇਸ ਜਯੰਤੀ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਨੂੰ ਪਟਨਾ 'ਚ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਤੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਹੈ ਕਿ ਰਾਸ਼ਟਰੀ ਏਕਤਾ ਲਈ ਉਨ੍ਹਾਂ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਬੁੱਧਵਾਰ ਨੂੰ ਇੱਕ ਟਵੀਟ ਵਿੱਚ ਨਾਇਡੂ ਨੇ ਕਿਹਾ ਕਿ ਉਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਅਥਾਹ ਯੋਗਦਾਨ ਪਾਇਆ ਹੈ। ਉਪ ਰਾਸ਼ਟਰਪਤੀ ਨੇ ਕਿਹਾ, “ਆਜ਼ਾਦੀ ਘੁਲਾਟੀਏ ਅਤੇ ਰਾਸ਼ਟਰਵਾਦੀ ਮੌਲਾਨਾ ਅਬੁਲ ਕਲਾਮ ਆਜ਼ਾਦ ਨੂੰ ਉਨ੍ਹਾਂ ਦੇ ਜਨਮ ਦਿਹਾੜੇ’ ਤੇ ਨਿਮਰ ਸ਼ਰਧਾਂਜਲੀ।
ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਅਤੇ ਕੌਮੀ ਏਕਤਾ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਪਾਏ ਯੋਗਦਾਨ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਇਸ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੌਲਾਨਾ ਅਬੁਲ ਕਲਾਮ ਆਜ਼ਾਦ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ।