ਮਸਜਿਦ ਵਿੱਚ ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ 
Published : Nov 11, 2022, 4:34 pm IST
Updated : Nov 11, 2022, 4:34 pm IST
SHARE ARTICLE
File Photo
File Photo

ਇੱਕ 11 ਸਾਲ ਦੇ ਲੜਕੇ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਦੇ ਦੋਸ਼ ਵਿੱਚ ਇੱਕ ਮੌਲਵੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਨਵੀਂ ਦਿੱਲੀ - ਉੱਤਰ-ਪੂਰਬੀ ਦਿੱਲੀ ਦੇ ਮੌਜਪੁਰ ਇਲਾਕੇ 'ਚ ਇੱਕ ਮਸਜਿਦ ਵਿੱਚ 10 ਸਾਲਾ ਬੱਚੀ ਨਾਲ ਕਥਿਤ ਤੌਰ 'ਤੇ ਛੇੜਛਾੜ ਕੀਤੀ ਗਈ।  ਦੱਸਿਆ ਗਿਆ ਹੈ ਕਿ ਇਸ ਮਾਮਲੇ 'ਚ ਪੁਲਿਸ ਨੇ ਮੁਹੰਮਦ ਇਮਰਾਨ (24) ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਸੂਚਨਾ ਬੁੱਧਵਾਰ ਨੂੰ ਜ਼ਾਫ਼ਰਾਬਾਦ ਪੁਲਿਸ ਸਟੇਸ਼ਨ ਨੂੰ ਦਿੱਤੀ ਗਈ ਸੀ ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 354, 341ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀ ਧਾਰਾ 10 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਇਮਰਾਨ ਬਿਹਾਰ ਦੇ ਕਿਸ਼ਨਗੰਜ ਦਾ ਰਹਿਣ ਵਾਲਾ ਹੈ। ਉਹ ਮਸਜਿਦ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਂਦਾ ਸੀ। ਉਨ੍ਹਾਂ ਕਿਹਾ ਕਿ ਇਮਰਾਨ ਹੁਣ ਨਿਆਇਕ ਹਿਰਾਸਤ ਵਿੱਚ ਹੈ। ਪਿਛਲੇ ਮਹੀਨੇ, ਉੱਤਰ ਪੂਰਬੀ ਦਿੱਲੀ ਦੇ ਕਰਾਵਲ ਨਗਰ ਖੇਤਰ ਵਿੱਚ ਇੱਕ ਮਦਰੱਸੇ ਵਿੱਚ ਇੱਕ 11 ਸਾਲ ਦੇ ਲੜਕੇ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਦੇ ਦੋਸ਼ ਵਿੱਚ ਇੱਕ ਮੌਲਵੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement