
ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ’ਚ ਇਕ ਔਰਤ ਅਤੇ ਇਕ ਮਰਦ ਸ਼ਾਮਲ ਹਨ
ਸ੍ਰੀਨਗਰ: ਜੰਮੂ-ਕਸ਼ਮੀਰ ਦੀ ਮਸ਼ਹੂਰ ਸੈਰ-ਸਪਾਟੇ ਵਾਲੀ ਥਾਂ ਡਲ ਝੀਲ ’ਚ ਸਨਿਚਰਵਾਰ ਤੜਕੇ ਲੱਗ ਭਿਆਨਕ ਅੱਗ ਨਾਲ ਸੜ ਕੇ ਸੁਆਹ ਹੋਈ ਹਾਊਸਬੋਟ ’ਚੋਂ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਡੱਲ ਝੀਲ ਦੇ ਘਾਟ ਨੰਬਰ 9 ਕੋਲ ਸੜੀਆਂ ਲਾਸ਼ਾਂ ਬਰਾਮਦ ਹੋਈਆਂ। ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ’ਚ ਇਕ ਔਰਤ ਅਤੇ ਇਕ ਮਰਦ ਸ਼ਾਮਲ ਹਨ
ਜਦਕਿ ਤੀਜੇ ਦੀ ਪਛਾਣ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਸ਼ਨਾਖਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਡੱਲ ਝੀਲ ’ਚ ਲੱਗੀ ਭਿਆਨਕ ਅੱਗ ’ਚ ਕਰੋੜਾਂ ਰੁਪਏ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ, ਜਿਸ ’ਚ ਪੰਜ ਹਾਊਸਬੋਟ ਅਤੇ ਉਨ੍ਹਾਂ ਨਾਲ ਜੁੜੀਆਂ ਏਨੀਆਂ ਹੀ ਝੋਪੜੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦਾ ਕਾਰਨ ਅਜੇ ਤਕ ਸਪੱਸ਼ਟ ਨਹੀਂ ਹੈ।