Pakistan Yatra: ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹਿਲੀ ਵਾਰ ਔਨਲਾਈਨ ਪੋਰਟਲ ਸ਼ੁਰੂ
Published : Nov 11, 2023, 6:44 pm IST
Updated : Nov 17, 2023, 10:25 am IST
SHARE ARTICLE
Sri Kartarpur Sahib
Sri Kartarpur Sahib

ਪੰਜਾਬ ਦੇ ਨਿਗਰਾਨ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਸਿੱਖ ਯਾਤਰਾ ਬੁਕਿੰਗ ਪੋਰਟਲ ਨੂੰ ‘ਨਵਾਂ ਧਾਰਮਕ ਸੈਰ ਸਪਾਟਾ ਪ੍ਰੋਗਰਾਮ’ ਕਰਾਰ ਦਿਤਾ।

Pakistan Yatra News IN Punjabi:  ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਪਹਿਲੀ ਵਾਰ ਸਿੱਖ ਸ਼ਰਧਾਲੂਆਂ ਲਈ ਹੋਟਲ ਬੁਕਿੰਗ ਅਤੇ ਸੁਰੱਖਿਆ ਸੇਵਾਵਾਂ ਮੁਹਈਆ ਕਰਵਾਉਣ ਲਈ ਇਕ ਔਨਲਾਈਨ ਪੋਰਟਲ ਲਾਂਚ ਕੀਤਾ ਹੈ ਜੋ ਕਿ ਭਾਰਤ ਤੋਂ ਲਹਿੰਦੇ ਪੰਜਾਬ ’ਚ ਸਥਿਤ ਗੁਰਧਾਮਾਂ ਦੀ ਯਾਤਰਾ ਕਰਨਾ ਚਾਹੁੰਦੇ ਹਨ। ਪੰਜਾਬ ਦੇ ਨਿਗਰਾਨ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਸਿੱਖ ਯਾਤਰਾ ਬੁਕਿੰਗ ਪੋਰਟਲ ਨੂੰ ‘ਨਵਾਂ ਧਾਰਮਕ ਸੈਰ ਸਪਾਟਾ ਪ੍ਰੋਗਰਾਮ’ ਕਰਾਰ ਦਿਤਾ।

ਨਕਵੀ ਨੇ ਪੱਤਰਕਾਰਾਂ ਨੂੰ ਦਸਿਆ, ‘‘ਪਹਿਲੀ ਵਾਰ, ਅਸੀਂ ‘ਸਿੱਖ ਯਾਤਰਾ ਬੁਕਿੰਗ ਪੋਰਟਲ' ਲਾਂਚ ਕੀਤਾ ਹੈ ਜੋ ਦੇਸ਼ ’ਚ ਅਪਣੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਲਈ ਉਤਸੁਕ ਸਿੱਖਾਂ ਦੀ ਸਹੂਲਤ ਲਈ ਤਿਆਰ ਕੀਤਾ ਗਿਆ ਇਕ ਮਹੱਤਵਪੂਰਨ ਧਾਰਮਕ ਸੈਰ-ਸਪਾਟਾ ਪ੍ਰੋਗਰਾਮ ਹੈ।’’ ਉਨ੍ਹਾਂ ਅੱਗੇ ਦਸਿਆ, ‘‘ਇਸ ਪ੍ਰੋਗਰਾਮ ਦੇ ਹਿੱਸੇ ਵਜੋਂ, ਦੁਨੀਆ ਭਰ ਦੇ ਸਿੱਖ ਸ਼ਰਧਾਲੂ ਹੁਣ ਸਿੱਖ ਯਾਤਰਾ ਬੁਕਿੰਗ ਪੋਰਟਲ ਰਾਹੀਂ ਸਹੂਲਤਜਨਕ ਤਰੀਕੇ ਨਾਲ ਆਨਲਾਈਨ ਹੋਟਲ ਬੁਕਿੰਗ ਕਰ ਸਕਦੇ ਹਨ।’’

ਬਾਅਦ ’ਚ ਉਸ ਨੇ ਅੱਗੇ ਕਿਹਾ, ‘‘ਇਸ ਤੋਂ ਇਲਾਵਾ, ਆਉਣ ਵਾਲੇ ਸਿੱਖਾਂ ਕੋਲ ਅਪਣੀ ਯਾਤਰਾ ਦੌਰਾਨ ਵੀ.ਆਈ.ਪੀ. ਦਰਜੇ ਦੇ ਵਾਧੂ ਵਿਸ਼ੇਸ਼ ਅਧਿਕਾਰਾਂ ਦੇ ਨਾਲ ਸੁਰੱਖਿਆ ਸੇਵਾਵਾਂ ਨੂੰ ਕਿਰਾਏ ’ਤੇ ਲੈਣ ਅਤੇ ਆਵਾਜਾਈ ਦਾ ਪ੍ਰਬੰਧ ਕਰਨ ਦਾ ਬਦਲ ਹੋਵੇਗਾ।’’ ਨਕਵੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਇਕ ਸਹਿਜ ਅਤੇ ਰੁਕਾਵਟ ਰਹਿਤ ਅਨੁਭਵ ਪ੍ਰਦਾਨ ਕਰਨਾ ਹੈ।

ਉਨ੍ਹਾਂ ਨੇ ਪੰਜਾਬ ’ਚ ਧਾਰਮਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਇਕ ਸਮਰਪਿਤ ‘ਸੈਰ-ਸਪਾਟਾ ਪੁਲਿਸ ਫੋਰਸ’ ਦੀ ਸਥਾਪਨਾ ਵੀ ਕੀਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਨਵਾਰ-ਉਲ-ਹੱਕ ਕੱਕੜ ਨੇ ਕਿਹਾ, ‘‘ਅਪਣੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਲਈ ਦੇਸ਼ ਆਉਣ ਵਾਲੇ ਸਿੱਖ ਸ਼ਰਧਾਲੂ ਪਾਕਿਸਤਾਨ ਦੇ ਮਹਿਮਾਨ ਹਨ।’’

SHARE ARTICLE

ਏਜੰਸੀ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement