ਮਨੀਪੁਰ ਦੇ ਜਿਰੀਬਾਮ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 11 ਸ਼ੱਕੀ ਅਤਿਵਾਦੀ ਢੇਰ 
Published : Nov 11, 2024, 11:03 pm IST
Updated : Nov 11, 2024, 11:03 pm IST
SHARE ARTICLE
Manipur
Manipur

ਸੀ.ਆਰ.ਪੀ.ਐਫ਼. ਦੇ ਦੋ ਜਵਾਨ ਵੀ ਜ਼ਖ਼ਮੀ ਹੋਏ, ਪੰਜ ਨਾਗਰਿਕ ਲਾਪਤਾ 

ਇੰਫਾਲ : ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ’ਚ ਸੋਮਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 11 ਸ਼ੱਕੀ ਅਤਿਵਾਦੀ ਮਾਰੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਨੇ ਦਸਿਆ ਕਿ ਇਹ ਮੁਕਾਬਲਾ ਬੋਰੋਬੇਕਾਰਾ ਸਬ-ਡਵੀਜ਼ਨ ਦੇ ਜਕੁਰਾਡੋਰ ਕਰੋਂਗ ’ਚ ਹੋਇਆ, ਜਿਸ ’ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਫ.) ਦੇ ਦੋ ਜਵਾਨ ਵੀ ਜ਼ਖਮੀ ਹੋ ਗਏ। 

ਉਨ੍ਹਾਂ ਕਿਹਾ, ‘‘ਭਾਰੀ ਹਥਿਆਰਾਂ ਨਾਲ ਲੈਸ ਅਤਿਵਾਦੀਆਂ ਨੇ ਕੁੱਝ ਘਰਾਂ ’ਤੇ ਹਮਲਾ ਕੀਤਾ, ਕਈ ਦੁਕਾਨਾਂ ਨੂੰ ਅੱਗ ਲਾ ਦਿਤੀ ਅਤੇ ਜ਼ਕੁਰਾਡੋਰ ਕਰੋਂਗ ’ਚ ਸੀ.ਆਰ.ਪੀ.ਐਫ. ਕੈਂਪ ’ਤੇ ਹਮਲਾ ਕਰ ਦਿਤਾ, ਜਿਸ ਤੋਂ ਬਾਅਦ ਦੋਹਾਂ ਧਿਰਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ।’’

ਅਧਿਕਾਰੀਆਂ ਨੇ ਦਸਿਆ ਕਿ ਪੰਜ ਨਾਗਰਿਕ ਅਜੇ ਵੀ ਲਾਪਤਾ ਹਨ ਅਤੇ ਇਹ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਨੂੰ ਭੱਜ ਰਹੇ ਅਤਿਵਾਦੀਆਂ ਨੇ ਅਗਵਾ ਕੀਤਾ ਸੀ ਜਾਂ ਹਮਲਾ ਸ਼ੁਰੂ ਹੋਣ ਤੋਂ ਬਾਅਦ ਪਨਾਹ ਲਈ ਸੀ। ਮੁਕਾਬਲੇ ’ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਬੋਰੋਬੇਕਾਰਾ ਥਾਣੇ ਲਿਆਂਦਾ ਗਿਆ। ਅਧਿਕਾਰੀਆਂ ਨੇ ਦਸਿਆ ਕਿ ਸੀ.ਆਰ.ਪੀ.ਐਫ. ਦੇ ਜ਼ਖਮੀ ਜਵਾਨਾਂ ਵਿਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 

ਭਾਰੀ ਹਥਿਆਰਾਂ ਨਾਲ ਲੈਸ ਅਤਿਵਾਦੀਆਂ ਵਲੋਂ ਘਰਾਂ ’ਤੇ ਹਮਲਾ ਤੇ ਦੁਕਾਨਾਂ ’ਚ ਅੱਗ ਲਾਉਣ ਮਗਰੋਂ ਸ਼ੁਰੂ ਹੋਇਆ ਮੁਕਾਬਲਾ

ਇਸ ਤੋਂ ਪਹਿਲਾਂ ਜਿਰੀਬਾਮ ਜ਼ਿਲ੍ਹੇ ਦੇ ਬੋਰੋਬੇਕਾਰਾ ਸਬ-ਡਵੀਜ਼ਨ ’ਚ ਹਥਿਆਰਬੰਦ ਅਤਿਵਾਦੀਆਂ ਨੇ ਸੋਮਵਾਰ ਨੂੰ ਕਈ ਦੁਕਾਨਾਂ ਨੂੰ ਅੱਗ ਲਾ ਦਿਤੀ। ਧਿਕਾਰੀਆਂ ਨੇ ਦਸਿਆ ਕਿ ਅਤਿਵਾਦੀਆਂ ਨੇ ਦੁਪਹਿਰ ਕਰੀਬ 2:30 ਵਜੇ ਬੋਰੋਬੇਕਾਰਾ ਥਾਣੇ ਵਲ ਕਈ ਗੋਲੀਆਂ ਚਲਾਈਆਂ ਅਤੇ ਜ਼ਕੁਰਾਡੋਰ ਕਰੋਂਗ ਵਲ ਵਧਦੇ ਹੋਏ ਅੱਗ ਲਗਾਉਣੀ ਸ਼ੁਰੂ ਕਰ ਦਿਤੀ। ਇਹ ਇਲਾਕਾ ਜ਼ਿਲ੍ਹੇ ਦੇ ਸੱਭ ਤੋਂ ਵੱਧ ਪ੍ਰਭਾਵਤ ਖੇਤਰਾਂ ’ਚੋਂ ਇਕ ਹੈ। ਪਿਛਲੇ ਹਫਤੇ ਜੈਰੋਂ ਹਮਾਰ ਪਿੰਡ ’ਤੇ ਹਥਿਆਰਬੰਦ ਵਿਅਕਤੀਆਂ ਦੇ ਹਮਲੇ ਤੋਂ ਬਾਅਦ ਜ਼ਿਲ੍ਹੇ ’ਚ ਤਣਾਅ ਪੈਦਾ ਹੋ ਗਿਆ ਸੀ, ਜਿਸ ’ਚ ਇਕ 31 ਸਾਲ ਦੀ ਔਰਤ ਦੀ ਮੌਤ ਹੋ ਗਈ ਸੀ। 

Tags: manipur

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

08 Dec 2024 3:10 PM

ਕਿਸਾਨਾਂ ਦੀਆਂ ਅੱਖਾਂ 'ਚ ਪੁਲਿਸ ਮਾਰ ਰਹੀ Spray, Spray ਤੋਂ ਬਾਅਦ ਕਿਸਾਨਾਂ ਤੇ ਸੁੱਟੇ Tear Gas ਦੇ ਗੋਲੇ

08 Dec 2024 3:07 PM

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM
Advertisement