
ਬੈਂਚ ਨੇ ਜੰਗਲਾਤ ਅਤੇ ਵਾਤਾਵਰਣ ਮੰਤਰਾਲਾ, ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਇਸ ਮਿਆਦ ਤੱਕ ਅਪਣਾ ਜਵਾਬ ਦਾਖਲ ਕਰਨ ਦਾ ਨਿਰਦੇਸ਼ ਵੀ ਦਿਤਾ
ਨਵੀਂ ਦਿੱਲੀ, ( ਭਾਸ਼ਾ ) : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਜਲਾਏ ਜਾਣ 'ਤੇ ਦਿੱਲੀ ਅਤੇ ਐਨਸੀਆਰ ਵਿਚ ਹੋਣ ਵਾਲੇ ਪ੍ਰਦੂਸ਼ਣ 'ਤੇ ਰੋਕ ਲਗਾਉਣ ਲਈ ਕਦਮ ਚੁਕੇ ਜਾਣ ਵਾਲੀ ਪਟੀਸ਼ਨ 'ਤੇ ਜਨਵਰੀ ਦੇ ਦੂਜੇ ਮਹੀਨੇ ਵਿਚ ਸੁਣਵਾਈ ਕਰੇਗੀ। ਜਸਟਿਸ ਏ.ਕੇ.ਸੀਕਰੀ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਐਸ.ਅਬਦੁਲ ਨਜ਼ੀਰ ਦੀ ਬੈਂਚ ਨੇ ਕਿਹਾ ਹੈ ਕਿ ਉਹ ਅੰਤਮ ਸੁਣਵਾਈ ਲਈ ਪਰਾਲੀ ਜਲਾਉਣ ਦੇ ਮੁੱਦੇ ਨੂੰ ਜਨਵਰੀ ਦੇ ਦੂਜੇ ਹਫਤੇ ਲਈ ਨਿਰਧਾਰਤ ਕਰ ਰਹੀ ਹੈ।
Stubble Burning
ਬੈਂਚ ਨੇ ਜੰਗਲਾਤ ਅਤੇ ਵਾਤਾਵਰਣ ਮੰਤਰਾਲਾ, ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਇਸ ਮਿਆਦ ਤੱਕ ਅਪਣਾ ਜਵਾਬ ਦਾਖਲ ਕਰਨ ਦਾ ਨਿਰਦੇਸ਼ ਵੀ ਦਿਤਾ। ਅਦਾਲਤ ਨੇ ਕਿਹਾ ਕਿ ਪਟਾਖੇ ਬਣਾਉਣ ਵਾਲੇ ਅਤੇ ਹਰੇ ਪਟਾਖਿਆਂ ਦੀ ਵਰਤੋਂ ਸਬੰਧੀ ਰਾਜਾਂ ਦੀ ਪਾਲਣਾ ਰਿਪੋਰਟ ਸਮੇਤ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਅਰਜ਼ੀਆਂ ਨੂੰ ਅਗਲੇ ਮਹੀਨੇ ਦੀ ਸੁਣਵਾਈ ਲਈ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ
Ministry of Environment and Forestry
ਕਾਰਨ ਦਿੱਲੀ ਐਨਸੀਆਰ ਇਲਾਕੇ ਦੀ ਹਵਾ ਵਿਚ ਪ੍ਰਦੂਸ਼ਣ ਵਧਦਾ ਜਾ ਰਿਹਾ ਹੈ 'ਤੇ ਇਸ ਨਾਲ ਸਥਾਨਕ ਲੋਕਾਂ ਨੂੰ ਕਈ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਤੌਰ 'ਤੇ ਬਜ਼ੁਰਗ ਅਤੇ ਬੱਚੇ ਸੱਭ ਤੋਂ ਵੱਧ ਇਹਨਾਂ ਦਾ ਸ਼ਿਕਾਰ ਹੋ ਰਹੇ ਹਨ। ਦਿੱਲੀ ਦੀ ਪ੍ਰਦੂਸ਼ਤ ਹਵਾ ਵਿਚ ਸਾਹ ਲੈਣਾ ਵੀ ਆਮ ਜਨਤਾ ਲਈ ਔਖਾ ਹੋ ਜਾਂਦਾ ਹੈ। ਇਸ ਲਈ ਬਹੁਤ ਸਾਰੇ ਲੋਕਾਂ ਅਤੇ ਸਵੈ-ਸੇਵੀ ਸੰਸਥਾਵਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਪ੍ਰਦੂਸ਼ਣ ਫੈਲਾਉਣ ਸਬੰਧੀ ਸਾਰੇ ਜਿੰਮੇਵਾਰ ਕਾਰਨਾਂ 'ਤੇ ਵਿਚਾਰ ਕੀਤਾ ਜਾਵੇ ਅਤੇ ਰੋਕ ਲਗਾਈ ਜਾਵੇ ਤਾਂ ਜੋ ਹਵਾ ਦਾ ਪੱਧਰ ਮਿਆਰੀ ਬਣਾਇਆ ਜਾ ਸਕੇ।