
ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਲਈ ਸਰਕਾਰ ਨੇ ਕੀਤੀ ਅਪੀਲ, ਕਿਹਾ ਅਸੀਂ ਹਰ ਤਰ੍ਹਾਂ ਦੀ ਗੱਲਬਾਤ ਲਈ ਤਿਆਰ
ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਅੰਦੋਲਨ ਨਾਲ ਆਮ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ, ਇਸ ਲਈ ਕਿਸਾਨਾਂ ਨੂੰ ਜਨਤਾ ਦੇ ਹਿੱਤ ਲਈ ਅੰਦੋਲਨ ਛੱਡਣਾ ਚਾਹੀਦਾ ਹੈ ਤੇ ਗੱਲਬਾਤ ਜ਼ਰੀਏ ਹੱਲ਼ ਕੱਢਣਾ ਚਾਹੀਦਾ ਹੈ।
Narendra Singh Tomar
ਉਹਨਾਂ ਕਿਹਾ ਕਿ ਕਿਸਾਨ ਭਰਾਵਾਂ ਨੇ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਜਾਰੀ ਰੱਖਿਆ ਹੈ ਪਰ ਉਹਨਾਂ ਨੂੰ ਅੰਦੋਲਨ ਖਤਮ ਕਰਕੇ ਗੱਲਬਾਤ ਜ਼ਰੀਏ ਹੱਲ ਕੱਢਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਹਰ ਸਮੱਸਿਆ ਹੱਲ ਕਰਨ ਦੀ ਕੋਸ਼ਿਸ਼ ਕਹੇ ਹਾਂ ਤੇ ਅੱਗੇ ਵੀ ਕਰਦੇ ਰਹਾਂਗੇ।
Farmers Protest
ਅਸੀਂ ਉਹਨਾਂ ਨਾਲ ਗੱਲਬਾਤ ਲਈ ਤਿਆਰ ਹਾਂ ਪਰ ਹਾਲੇ ਤੱਕ ਉਹਨਾਂ ਦਾ ਗੱਲਬਾਤ ਲਈ ਕੋਈ ਪ੍ਰਸਤਾਵ ਨਹੀਂ ਆਇਆ ਹੈ। ਨਰਿੰਦਰ ਤੋਮਰ ਨੇ ਯਕੀਨ ਦਿਵਾਇਆ ਕਿ ਇਸ ਸਮੱਸਿਆ ਦਾ ਹੱਲ ਜ਼ਰੂਰ ਨਿਕਲੇਗਾ। ਨਰਿੰਦਰ ਤੋਮਰ ਨੇ ਕਿਹਾ ਕਿ ਕਿਸਾਨ ਕਿਸੇ ਦੇ ਬਹਿਕਾਵੇ ਵਿਚ ਨਾ ਆਉਣ।
Farmers Protest
ਉਹਨਾਂ ਕਿਹਾ ਕਿ, ‘ਸਾਨੂੰ ਮੀਡੀਆ ਜ਼ਰੀਏ ਪਤਾ ਚੱਲਿਆ ਕਿ ਕਿਸਾਨਾਂ ਨੇ ਪ੍ਰਸਤਾਵ ਨੂੰ ਅਸਵਿਕਾਰ ਕਰ ਦਿੱਤਾ ਹੈ। ਵੀਰਵਾਰ ਨੂੰ ਮੈਂ ਕਿਹਾ ਸੀ ਕਿ ਜੇਕਰ ਉਹ ਚਾਉਣ ਤਾਂ ਅਸੀਂ ਨਿਸ਼ਚਿਤ ਤੌਰ ‘ਤੇ ਪ੍ਰਸਤਾਵ ਬਾਰੇ ਗੱਲ ਕਰ ਸਕਦੇ ਹਾਂ। ਸਾਨੂੰ ਉਹਨਾਂ ਕੋਲੋਂ ਗੱਲਬਾਤ ਦਾ ਪ੍ਰਸਤਾਵ ਮਿਲਣਾ ਬਾਕੀ ਹੈ।‘
Farmers Protest
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਬਹੁਤ ਸੋਚ ਸਮਝ ਕੇ ਖੇਤੀ ਕਾਨੂੰਨ ਬਣਾਏ ਹਨ। ਇਸ ਦੇ ਜ਼ਰੀਏ ਕਿਸਾਨਾਂ ਦੇ ਜੀਵਨ ਵਿਚ ਬਦਲਾਅ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕਿਸਾਨਾਂ ਨਾਲ ਕਈ ਸਾਲਾਂ ਤੋਂ ਜੋ ਨਾਇਨਸਾਫੀ ਹੋ ਰਹੀ ਹੈ, ਉਸ ਨੂੰ ਦੂਰ ਕਰਨ ਲਈ ਇਹ ਕਾਨੂੰਨ ਬਣਾਏ ਗਏ ਹਨ।