ਦਿੱਲੀ ਧਰਨੇ 'ਚ ਹੋਈ ਇੱਕ ਹੋਰ ਕਿਸਾਨ ਦੀ ਮੌਤ, ਅੱਜ ਹੋਵੇਗਾ ਅੰਤਿਮ ਸੰਸਕਾਰ
Published : Dec 11, 2020, 1:14 pm IST
Updated : Dec 11, 2020, 2:29 pm IST
SHARE ARTICLE
ੲਪੋੁ ਏਗਲੁਪ
ੲਪੋੁ ਏਗਲੁਪ

ਕਿਸਾਨ ਸਰਦਾਰ ਭਾਗ ਸਿੰਘ  ਜੋ ਕੇ ਪਹਿਲੇ ਦਿਨ ਤੋਂ ਹੀ ਦਿੱਲੀ ਵਿਖੇ ਸੇਵਾ ਨਿਭਾ ਰਿਹਾ ਸੀ। ਅੱਜ ਸਵੇਰੇ ਕਰੀਬ ਢਾਈ ਵਜੇ ਸ਼ਹੀਦੀ ਪ੍ਰਾਪਤ ਕਰ ਗਏ ਹਨ

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ‘ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 16ਵੇਂ ਦਿਨ ਵੀ ਜਾਰੀ ਹੈ। ਕਿਸਾਨ ਕੜਾਕੇ ਦੀ ਠੰਢ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਬੈਠੇ ਹੋਏ ਹਨ ਅਤੇ ਕਈ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।

 

ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਪਿੰਡ ਬੱਦੋਵਾਲ ਦੇ ਕਿਸਾਨ ਸਰਦਾਰ ਭਾਗ ਸਿੰਘ  ਜੋ ਕੇ ਪਹਿਲੇ ਦਿਨ ਤੋਂ ਹੀ ਦਿੱਲੀ ਵਿਖੇ ਸੇਵਾ ਨਿਭਾ ਰਿਹਾ ਸੀ। ਅੱਜ ਸਵੇਰੇ ਕਰੀਬ ਢਾਈ ਵਜੇ ਸ਼ਹੀਦੀ ਪ੍ਰਾਪਤ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 1.30 ਵਜੇ ਪਿੰਡ ਬੱਦੋਵਾਲ ਜ਼ਿਲ੍ਹਾ ਲੁਧਿਆਣਾ ਵਿਖੇ ਕੀਤਾ ਜਾਵੇਗਾ।

Farmers ProtestFarmers Protest

ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ 16 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹਏ ਹਨ। ਹਜ਼ਾਰਾਂ ਕਿਸਾਨ ਆਪਣੇ ਟਰੈਕਟਰਾਂ ਦੀਆਂ ਟਰਾਲੀਆਂ ਹੇਠਾਂ ਰਾਤ ਕੱਟ ਰਹੇ ਹਨ। ਸਿੰਘੂ , ਟਿਕਰੀ , ਗਾਜੀਪੁਰ ਬਾਰਡਰ ‘ਤੇ ਕਿਸਾਨਾਂ ਦਾ ਇਕੱਠ ਹੋ ਰਿਹਾ ਹੈ, ਜਿਨ੍ਹਾਂ ਨੂੰ ਵਿਰੋਧੀ ਧਿਰ ਦਾ ਸਮਰਥਨ ਵੀ ਮਿਲ ਰਿਹਾ ਹੈ।

Farmers ProtestFarmers Protest

ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਪੂਰੇ ਦੇਸ਼ ‘ਚ ਅੰਦੋਲਨ ਤੇਜ਼ ਹੋਵੇਗਾ ਅਤੇ 12 ਦਸੰਬਰ ਤੋਂ ਪੂਰੇ ਦੇਸ਼ ‘ਚ ਟੋਲ ਪਲਾਜ਼ੇ ਘੇਰੇ ਜਾਣਗੇ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਸ਼ੁਰੂ ਹੋਣਗੇ। ਹੁਣ ਪੂਰੇ ਭਾਰਤ ਵਿਚ ਰੇਲਵੇ ਟਰੈਕ ਰੋਕੇ ਜਾਣਗੇ,ਜਿਸ ਦੀ ਤਰੀਖ ਜਲਦ ਐਲਾਨ ਹੋਵੇਗੀ। ਕਿਸਾਨਾਂ ਵੱਲੋਂ ਰੇਲਵੇ ਲਾਇਨਾਂ ‘ਤੇ ਮੁੜ ਧਰਨੇ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ ਹਨ।

ਦੱਸ ਦਈਏ ਕਿ ਹੁਣ ਤੱਕ 15 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। 

ਕਾਹਨ ਸਿੰਘ (ਧਨੇਰ, ਬਰਨਾਲਾ) ਮੌਤ 24 ਨਵੰਬਰ 
ਧੰਨਾ ਸਿੰਘ (ਚਹਿਲਾਂਵਾਲੀ) 27 ਨਵੰਬਰ

ਗੱਜਣ ਸਿੰਘ (ਭੰਗੂ ਖਟੜਾ) 28 ਨਵੰਬਰ 
ਜਨਕ ਰਾਜ (ਧਨੌਲਾ, ਬਰਨਾਲਾ) 29 ਨਵੰਬਰ 

ਗੁਰਦੇਵ ਸਿੰਘ (ਅਤਰ ਸਿੰਘਵਾਲਾ) 30 ਨਵੰਬਰ 
ਗੁਰਜੰਟ ਸਿੰਘ (ਬਚੋਆਣਾ, ਮਾਨਸਾ) 2 ਦਸੰਬਰ 

ਗੁਰਬਚਨ ਸਿੰਘ ਸਿਬੀਆ (ਭਿੰਡਰਖੁਰਦ, ਮੋਗਾ) 3 ਦਸੰਬਰ
ਬਲਜਿੰਦਰ ਸਿੰਘ (ਜਾਮਤ, ਲੁਧਿਆਣਾ)  3 ਦਸੰਬਰ  

ਲਖਵੀਰ ਸਿੰਘ (ਲਾਲੇਆਣਾ, ਬਠਿੰਡਾ) ਦੀ 4 ਦਸੰਬਰ 
ਕਰਨੈਲ ਸਿੰਘ (ਸ਼ੇਰਪੁਰ, ਸੰਗਰੂਰ)

ਰਜਿੰਦਰ ਕੌਰ (ਗੰਗੋਹਰ, ਬਰਨਾਲਾ) 7 ਦਸੰਬਰ 
ਗੁਰਮੇਲ ਕੌਰ (ਘਰਚੋਂ, ਬਠਿੰਡਾ)

ਮੇਵਾ ਸਿੰਘ (ਖੋਤੇ, ਫਰੀਦਕੋਟ)
ਅਜੈ ਕੁਮਾਰ (ਸੋਨੀਪਤ)
ਲਖਵੀਰ ਸਿੰਘ (ਝਾਰੋਂ, ਸੰਗਰੂਰ) 8 ਦਸੰਬਰ 
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement