ਕੰਗਨਾ ਨੇ ਮੁੜ ਲਿਆ ਦੋਸਾਂਝਾ ਵਾਲੇ ਨਾਲ ਪੰਗਾ, ਕਿਹਾ - ਕਿਸਾਨਾਂ ਨੂੰ ਗੁੰਮਰਾਹ ਕਰ ਰਿਹੈ ਦਿਲਜੀਤ 
Published : Dec 11, 2020, 12:20 pm IST
Updated : Dec 11, 2020, 12:21 pm IST
SHARE ARTICLE
 Kangana Ranaut and Diljit Dosanjh
Kangana Ranaut and Diljit Dosanjh

ਸਾਰਿਆਂ ਨੂੰ ਪਤਾ ਹੈ ਕਿ ਇਹ ਖ਼ੇਤੀ ਬਿੱਲ ਕਿਸਾਨਾਂ ਲਈ ਬਹੁਤ ਜ਼ਰੂਰੀ ਹੈ ਪਰ ਫ਼ਿਰ ਵੀ ਉਨ੍ਹਾਂ ਨੂੰ ਭੜਕਾਇਆ ਜਾ ਰਿਹਾ ਹੈ, ਨਫ਼ਰਤ ਫੈਲਾਈ ਜਾ ਰਹੀ ਹੈ - ਕੰਗਨਾ

ਨਵੀਂ ਦਿੱਲੀ - ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਕਿਸਾਨ ਅੰਦੋਲਨ ਖਿਲਾਫ਼ ਕਈ ਟਵੀਟਸ ਕਰ ਚੁੱਕੀ ਹੈ। ਉਸ ਦਾ ਸਟੈਂਡ ਲਗਾਤਾਰ ਹੀ ਸਰਕਾਰ ਵੱਲ ਨਰਮ ਅਤੇ ਵਿਰੋਧ ਪ੍ਰਦਰਸ਼ਨ ਦੇ ਵਿਰੋਧ 'ਚ ਵੇਖਿਆ ਗਿਆ ਹੈ। ਹੁਣ ਕੰਗਨਾ ਨੇ ਮੁੜ ਤੋਂ ਕੁਝ ਟਵੀਟ ਕੀਤੇ ਹਨ, ਜੋ ਕਾਫ਼ੀ ਵਾਇਰਲ ਹੋ ਰਹੇ ਹਨ। ਕੰਗਨਾ ਨੇ ਤਿੰਨਾ ਖ਼ੇਤੀ ਬਿੱਲਾਂ ਦੀ ਤਾਰੀਫ਼ ਕਰਦੇ ਹੋਏ ਇਸ ਨੂੰ ਦੇਸ਼ ਲਈ ਜ਼ਰੂਰੀ ਦੱਸਿਆ ਹੈ।

Daljit Dosanj, KanganaDaljit Dosanjh, Kangana

ਉਸ ਦੀਆਂ ਨਜ਼ਰਾਂ 'ਚ ਖ਼ੇਤੀ ਬਿੱਲ ਕਿਸਾਨਾਂ ਲਈ ਫਾਇਦੇਮੰਦ ਹਨ। ਉਸ ਨੂੰ ਲੱਗਦਾ ਹੈ ਕਿ ਕਿਸਾਨਾਂ ਨੂੰ ਭੜਕਾਇਆ ਜਾ ਰਿਹਾ ਹੈ। ਕੰਗਨਾ ਨੇ ਟਵੀਟ 'ਚ ਲਿਖਿਆ 'ਜ਼ਿਆਦਾ ਵੱਡੀ ਮੁਸ਼ਕਿਲ ਤਾਂ ਇਹ ਹੈ ਕਿ ਜਿਹੜੇ ਲੋਕ ਇਸ ਪ੍ਰਦਰਸ਼ਨ ਦਾ ਸਮਰਥਨ ਕਰ ਰਹੇ ਹਨ ਅਤੇ ਇਨ੍ਹਾਂ ਖ਼ੇਤੀ ਬਿੱਲਾਂ ਦਾ ਵਿਰੋਧ। ਸਾਰਿਆਂ ਨੂੰ ਪਤਾ ਹੈ ਕਿ ਇਹ ਖ਼ੇਤੀ ਬਿੱਲ ਕਿਸਾਨਾਂ ਲਈ ਬਹੁਤ ਜ਼ਰੂਰੀ ਹੈ ਪਰ ਫ਼ਿਰ ਵੀ ਉਨ੍ਹਾਂ ਨੂੰ ਭੜਕਾਇਆ ਜਾ ਰਿਹਾ ਹੈ, ਨਫ਼ਰਤ ਫੈਲਾਈ ਜਾ ਰਹੀ ਹੈ।

Farmers ProtestFarmers Protest

ਫਾਇਦੇ ਲਈ ਭਾਰਤ ਬੰਦ ਕੀਤਾ ਜਾ ਰਿਹਾ ਹੈ। ਹੁਣ ਕੰਗਨਾ ਰਣੌਤ ਨੇ ਆਪਣਾ ਨਿਸ਼ਾਨਾ ਸਿਰਫ਼ ਕੁਝ ਰਾਜਨੀਤਿਕ ਪਾਰਟੀਆਂ ਤੱਕ ਹੀ ਸੀਮਿਤ ਰੱਖਿਆ ਪਰ ਇਸ ਤੋਂ ਬਾਅਦ ਉਸ ਨੇ ਦਿਲਜੀਤ ਦੋਸਾਂਝ ਤੇ ਪ੍ਰਿਯੰਕਾ ਚੋਪੜਾ 'ਤੇ ਟਿੱਪਣੀ ਕੀਤੀ।

File Photo

ਦਿਲਜੀਤ ਤੇ ਪ੍ਰਿਯੰਕਾ 'ਤੇ ਲਾਇਆ ਗੰਭੀਰ ਦੋਸ਼
ਕੰਗਨਾ ਨੇ ਦਿਲਜੀਤ ਤੇ ਪ੍ਰਿਯੰਕਾ ਚੋਪੜਾ 'ਤੇ ਕਿਸਾਨਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਹੈ। ਉਸ ਨੇ ਟਵੀਟ 'ਚ ਲਿਖਿਆ 'ਕਿਸਾਨਾਂ ਨੂੰ ਗੁਮਰਾਹ ਕਰਨ ਲਈ ਪ੍ਰਿਯੰਕਾ ਚੋਪੜਾ ਤੇ ਦਿਲਜੀਤ ਦੋਸਾਂਝ ਨੂੰ ਲੇਫਟ ਮੀਡੀਆ ਵਲੋਂ ਤਾਰੀਫ਼ ਮਿਲੇਗੀ, ਭਾਰਤ ਵਿਰੋਧੀ ਇੰਡਸਟਰੀ ਉਨ੍ਹਾਂ ਨੂੰ ਆਫ਼ਰ ਦੇਵੇਗੀ। ਇਹ ਸਿਲਸਿਲਾ ਇਸੇ ਤਰ੍ਹਾਂ ਚੱਲਦਾ ਰਹੇਗਾ।

File Photo File Photo

ਇਕ ਹੋਰ ਟਵੀਟ 'ਚ ਕੰਗਨਾ ਨੇ ਲਿਖਿਆ 'ਪਿਆਰੇ ਦਿਲਜੀਤ ਦੋਸਾਂਝ ਤੇ ਪ੍ਰਿਯੰਕਾ ਚੋਪੜਾ ਜੇਕਰ ਅਸਲ 'ਚ ਕਿਸਾਨਾਂ ਦੀ ਚਿੰਤਾ ਹੈ, ਜੇਕਰ ਸੱਚੀ 'ਚ ਆਪਣੀਆਂ ਮਾਵਾਂ ਦਾ ਆਦਰ ਸਨਮਾਨ ਕਰਦੇ ਹੋ ਤਾਂ ਸੁਣ ਤਾਂ ਲਵੋ ਆਖ਼ਿਰ ਖ਼ੇਤੀ ਬਿੱਲ ਹੈ ਕੀ! ਜਾਂ ਸਿਰਫ਼ ਆਪਣੀਆਂ ਮਾਵਾਂ, ਭੈਣਾਂ ਅਤੇ ਕਿਸਾਨਾਂ ਦਾ ਇਸਤੇਮਾਲ ਕਰਕੇ ਦੇਸ਼ਦ੍ਰੋਹੀਆਂ ਦੀ ਗੁੱਡ ਬੁਕਸ 'ਚ ਆਉਣਾ ਚਾਹੁੰਦੇ ਹੋ? ਵਾਹ ਰੇ ਦੁਨੀਆ ਵਾਹ।'

File Photo File Photo

ਕੰਗਨਾ ਨੇ ਮਨਜੀਤ ਬੱਗਾ ਨਾਮ ਦੇ ਵਿਅਕਤੀ ਦੀ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ''ਧੰਨਵਾਦ ਭਾਜੀ ਲੋਕਲ ਕ੍ਰਾਂਤੀਕਾਰੀ ਦਲਜੀਤ ਦੋਸਾਂਝ ਜੀ ਨੂੰ ਪੰਜਾਬੀ ਵਿਚ ਸਮਝਾਦੋ ਪਲੀਜ਼ ਮੇਰੇ ਨਾਲ ਬਹੁਤ ਗੁੱਸਾ ਹੋ ਗਏ ਸੀ ਉਹ ਜਦੋਂ ਕਿ ਮੈਂ ਉਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ।'' ਦੱਸ ਦਈਏ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਦਿਲਜੀਤ ਦੋਸਾਂਝ ਤੇ ਕੰਗਨਾ ਰਣੌਤ ਟਵਿੱਟਰ 'ਤੇ ਭਿੜ ਗਏ ਸਨ। ਇਸ ਤੋਂ ਪਹਿਲਾਂ ਉਹ ਬਾਲੀਵੁੱਡ ਦੇ ਕਈ ਸਿਤਾਰਿਆਂ ਨੂੰ ਨਿਸ਼ਾਨਾ ਬਣਾ ਚੁੱਕੀ ਹੈ।

File Photo File Photo

ਕੰਗਨਾ ਨੇ ਟਵੀਟ ਕਰਕੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਈ ਬਜ਼ਰੁਗ ਬੇਬੇ ਨੂੰ ਸ਼ਾਹੀਨ ਬਾਗ ਪ੍ਰਦਰਸ਼ਨ 'ਚ ਸ਼ਾਮਲ ਹੋਈ ਬਿਲਬਿਸ ਦਾਦੀ ਦੱਸਿਆ ਸੀ। ਟਰੋਲ ਹੋਣ ਤੋਂ ਬਾਅਦ ਕੰਗਨਾ ਨੇ ਟਵੀਟ ਡਿਲੀਟ ਕਰ ਦਿੱਤਾ। ਇਸੇ ਟਵੀਟ ਨੂੰ ਲੈ ਕੇ ਦਿਲਜੀਤ ਦੋਸਾਂਝ ਨਾਲ ਉਸ ਦੀ ਕਾਫ਼ੀ ਲੜਾਈ ਹੋਈ ਸੀ। ਗਾਇਕ ਮੀਕਾ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ।

File Photo File Photo

ਮੀਕਾ ਸਿੰਘ ਨੇ ਸ਼ਰੇਆਮ ਕੰਗਨਾ ਨੂੰ ਆਖੀ ਸੀ ਇਹ ਗੱਲ 
ਮੀਕਾ ਸਿੰਘ ਨੇ ਕੰਗਨਾ ਦੇ ਟਵੀਟ ਦੇ ਸਕ੍ਰੀਨਸ਼ਾਟ ਨਾਲ ਬਜ਼ਰੁਗ ਬੇਬੇ ਦੀ ਤਸਵੀਰ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਸੀ, 'ਮੇਰੇ ਮਨ 'ਚ ਕੰਗਨਾ ਰਣੌਤ ਲਈ ਬਹੁਤ ਸਨਮਾਨ ਸੀ। ਉਨ੍ਹਾਂ ਦਾ ਦਫ਼ਤਰ ਤੋੜੇ ਜਾਣ 'ਤੇ ਮੈਂ ਉਸ ਦਾ ਸਮਰਥਨ ਕੀਤਾ। ਹੁਣ ਮੈਨੂੰ ਲੱਗਦਾ ਹੈ ਕਿ ਮੈਂ ਗਲ਼ਤ ਸੀ। ਕੰਗਨਾ ਇਕ ਮਹਿਲਾ ਹੋਣ ਦੇ ਨਾਅਤੇ ਤੁਹਾਨੂੰ ਬਜ਼ੁਰਗ ਬੇਬੇ ਨੂੰ ਕੁਝ ਸਨਮਾਨ ਦੇਣਾ ਚਾਹੀਦਾ। ਜੇਕਰ ਤੁਹਾਡੇ ਕੋਲ ਸੱਭਿਆਤਾ ਹੋਵੇ ਤਾਂ ਮੁਆਫ਼ੀ ਮੰਗੋ। ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ।'

Diljit and KanganaDiljit and Kangana

ਕੰਗਨਾ ਨੇ ਕੀਤਾ ਸੀ ਇਹ ਦਾਅਵਾ
ਕੰਗਨਾ ਨੇ ਆਪਣੇ ਟਵੀਟ 'ਚ ਦਾਅਵਾ ਕੀਤਾ ਸੀ ਕਿ ਜਿਸ ਦਾਦੀ ਨੂੰ ਟਾਈਮ ਮੈਗਜੀਨ ਨੇ ਮੋਸਟ ਪਾਵਰਫੁੱਲ ਇੰਡੀਆ ਦੱਸਿਆ ਸੀ, ਉਹ 100 ਰੁਪਏ ਲਈ ਕੀਤੇ ਵੀ ਆ ਜਾ ਸਕਦੀ ਹੈ। ਉਸ ਦੇ ਇਸੇ ਟਵੀਟ 'ਤੇ ਦਿਲਜੀਤ ਨੇ ਮਹਿੰਦਰ ਕੌਰ ਨਾਂ ਦੀ ਦਾਦੀ ਦਾ ਵੀਡੀਓ ਸਾਂਝਾ ਕਰਦੇ ਹੋਏ ਪੂਰਾ ਸੱਚ ਦੱਸਿਆ ਤੇ ਉਸ ਤੋਂ ਮੁਆਫ਼ੀ ਦੀ ਮੰਗ ਕੀਤੀ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement