ਕਿਸਾਨ ਅੰਦੋਲਨ ਦੌਰਾਨ ਮਦਦ ਕਰਨ ਵਾਲੇ ਸਥਾਨਕ ਲੋਕਾਂ ਨੂੰ ਸਨਮਾਨਤ ਕਰੇਗਾ ਕਿਸਾਨ ਮੋਰਚਾ
Published : Dec 11, 2021, 11:22 am IST
Updated : Dec 11, 2021, 11:22 am IST
SHARE ARTICLE
Farmers Protest
Farmers Protest

ਸਥਾਨਕ ਲੋਕਾਂ ਨੇ ਕਿਸਾਨਾਂ ਦੀ ਵੱਖ-ਵੱਖ ਤਰੀਕਿਆਂ ਨਾਲ ਕਾਫੀ ਮਦਦ ਕੀਤੀ। 

 

ਨਵੀਂ ਦਿੱਲੀ : ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਸਥਾਨਕ ਲੋਕਾਂ ਦਾ ਸਨਮਾਨ ਕਰਨ ਦਾ ਫ਼ੈਸਲਾ ਲਿਆ ਹੈ ਜਿਨ੍ਹਾਂ ਨੇ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ’ਤੇ ਇਕ ਸਾਲ ਤੋਂ ਜ਼ਿਆਦਾ ਸਮੇਂ ਤਕ ਚਲੇ ਕਿਸਾਨ ਸੰਘਰਸ਼ ਦੌਰਾਨ ਉਨ੍ਹਾਂ ਦੀ ਮਦਦ ਕੀਤੀ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਸਥਾਨਕ ਲੋਕਾਂ ਨੇ ਕਿਸਾਨਾਂ ਦੀ ਵੱਖ-ਵੱਖ ਤਰੀਕਿਆਂ ਨਾਲ ਕਾਫੀ ਮਦਦ ਕੀਤੀ। 

Ghar wapsi begins for protesting farmers 

ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਵਲੋਂ ਕੀਤੀ ਗਈ ਮਦਦ ਵਿਚ ਘਰਾਂ ’ਚੋਂ ਬਿਜਲੀ, ਪਾਣੀ ਦੇ ਕੁਨੈਕਸ਼ਨ ਮੁਹਈਆ ਕਰਵਾਉਣੇ ਸ਼ਾਮਲ ਸਨ। ਉਨ੍ਹਾਂ ਕਿਹਾਕਿ ਹੁਣ ਸਮਾਂ ਅਜਿਹੇ ਲੋਕਾਂ ਪ੍ਰਤੀ ਅਪਣੇ ਵਲੋਂ ਧਨਵਾਦ ਪ੍ਰਗਟਾਉਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਦਾ ਹੈ।  ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਨੂੰ ਲੰਮੇ ਸਮੇਂ ਤੋਂ ਜਾਰੀ ਅੰਦੋਲਨ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਸੀ।

FarmersFarmers

ਕਿਸਾਨ ਆਗੂ ਅਤੇ ਐਸਕੇਐਮ ਦੀ ਅਧਿਕਾਰ ਪ੍ਰਾਪਤ ਕਮੇਟੀ ਦੇ ਮੈਂਬਰ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਅਸੀਂ ਅਜਿਹੇ ਸਥਾਨਕ ਲੋਕਾਂ ਦੀ ਸੂਚੀ ਤਿਆਰ ਕਰਨ ਲਈ ਇਕ ਕਮੇਟੀ ਬਣਾਈ ਹੈ ਤਾਕਿ ਅਸੀਂ ਉਨ੍ਹਾਂ ਦਾ ਸਨਮਾਨ ਕਰ ਸਕੀਏ। ਘਰ ਜਾਣ ਤੋਂ ਪਹਿਲਾਂ ਸਿੰਘੂ ਸਰਹੱਦ ’ਤੇ ਉਨ੍ਹਾਂ ਨੂੰ ਸਨਮਾਨਤ ਕਰਨ ਲਈ ਇਕ ਸਮਾਗਮ ਕੀਤਾ ਜਾਵੇਗਾ।

ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾਵਾਂਗੇ ਅਤੇ ਸ਼ਾਲ ਤੇ ਮਿਠਾਈ ਭੇਟ ਕਰਾਂਗੇ।’’ ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੇ ਸਾਡੀ ਬਿਜਲੀ ਅਤੇ ਪਾਣੀ ਦੀ ਪੂਰਤੀ ਰੋਕ ਦਿਤੀ ਸੀ ਤਾਂ ਇਨ੍ਹਾਂ ਸਥਾਨਕ ਲੋਕਾਂ ਨੇ ਹੀ ਸਾਡੀ ਮਦਦ ਕੀਤੀ ਸੀ ਤੇ ਅਪਣੇ ਘਰਾਂ ’ਚੋਂ ਬਿਜਲੀ, ਪਾਣੀ, ਟੈਂਟ ਲਈ ਥਾਂ ਤੇ ਭੋਜਨ ਦਾ ਪ੍ਰਬੰਧ ਕੀਤਾ ਸੀ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement