ਪੰਜਾਬ ਵਿਚ 25 ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ 50 ਕਰੋੜ ਰੁਪਏ ਦੀ ਤਜਵੀਜ਼ : MP ਵਿਕਰਮਜੀਤ ਸਾਹਨੀ
Published : Dec 11, 2022, 5:24 pm IST
Updated : Dec 11, 2022, 5:24 pm IST
SHARE ARTICLE
50 crore proposal to establish 25 centers of excellence in Punjab: MP Vikramjit Sahni
50 crore proposal to establish 25 centers of excellence in Punjab: MP Vikramjit Sahni

ਪੰਜਾਬ ਵਿੱਚ ਪ੍ਰਾਈਵੇਟ ਸੈਕਟਰ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਭਰਤੀ ਮੁਹਿੰਮ

 

ਅੰਮ੍ਰਿਤਸਰ:  ਹੁਨਰਮੰਦ ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਬਹੁਤ ਹੀ ਨੇਕ ਕੰਮ ਹੈ, ਜੋ ਵਿਕਰਮਜੀਤ ਸਿੰਘ ਕਰ ਰਹੇ ਹਨ।  ਅੱਜ ਦੇ ਸਮੇਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਫਿਰ ਨੌਕਰੀਆਂ ਦੇਣਾ ਸ਼ਲਾਘਾਯੋਗ ਹੈ।  ਉਨ੍ਹਾਂ ਵਿਕਰਮਜੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਰੁਜ਼ਗਾਰ ਮੁਹਿੰਮ ਨੂੰ ਪੂਰੇ ਸੂਬੇ ਵਿੱਚ ਅੱਗੇ ਵਧਾਉਣ ਅਤੇ ਪੰਜਾਬ ਸਰਕਾਰ ਤੋਂ ਜੋ ਵੀ ਸਹਾਇਤਾ ਦੀ ਲੋੜ ਹੈ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਕੈਬਨਿਟ ਅਜਿਹੇ ਨੇਕ ਕਾਰਜ ਵਿੱਚ ਸਹਿਯੋਗ ਦੇਣ ਲਈ ਹਾਜ਼ਰ ਹੈ।  

ਬੇਰੁਜ਼ਗਾਰੀ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕ ਰਹੀ ਹੈ।  ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ 'ਤੇ ਬੋਲਦਿਆਂ ਸੰਧਵਾਂ ਨੇ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਅਪਰਾਧੀਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੌਕਰੀ ਪੱਤਰ ਵੰਡ ਸਮਾਰੋਹ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਅੱਜ ਇਹ ਇਤਿਹਾਸਕ ਪਲ ਹੈ ਕਿ ਪੰਜਾਬ ਦੇ ਇਸ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਵਿਕਰਮਜੀਤ ਸਿੰਘ ਵੱਲੋਂ ਸੂਬੇ ਦੇ 1000 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ।  ਇਹ ਉਪਰਾਲਾ ਸਾਡੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਨੂੰ ਰੋਕੇਗਾ ਅਤੇ ਪੰਜਾਬ ਦੇ ਵਿਕਾਸ ਲਈ ਸਾਡੀ ਨੌਜਵਾਨ ਸੋਚ ਨੂੰ ਬਚਾਏਗਾ। ਉਨ੍ਹਾਂ ਵਿਕਰਮਜੀਤ ਸਿੰਘ ਨੂੰ ਸੂਬੇ ਭਰ ਵਿੱਚ ਹੋਰ ਹੁਨਰ ਕੇਂਦਰ ਖੋਲ੍ਹਣ ਲਈ ਜ਼ਮੀਨ ਦੀ ਪੇਸ਼ਕਸ਼ ਵੀ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਲਈ ਬਹੁ-ਸਕਿੱਲ ਜ਼ਰੂਰੀ ਹੈ, ਪਰ ਅਸਲ ਵਿੱਚ ਅਸੀਂ ਹੁਨਰ ਵਿਕਾਸ ਤੋਂ ਦੂਰ ਜਾ ਰਹੇ ਹਾਂ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵੀ ਸਨ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੀ ਇਸ ਪ੍ਰਕਿਰਿਆ ਨਾਲ ਸੂਬੇ ਵਿੱਚ ਉਲਟਾ ਮਾਈਗ੍ਰੇਸ਼ਨ ਦਾ ਸਿਲਸਿਲਾ ਸ਼ੁਰੂ ਹੋਵੇਗਾ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਅੱਠ ਮਹੀਨਿਆਂ ਵਿੱਚ ਵੱਖ-ਵੱਖ ਸਰਕਾਰੀ ਖੇਤਰਾਂ ਵਿੱਚ 22,000 ਨੌਕਰੀਆਂ ਮੁਹੱਈਆ ਕਰਵਾਈਆਂ ਹਨ ਅਤੇ 10,000 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਹੈ।

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਅੱਗੇ ਵਧਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕੋਲ 50 ਕਰੋੜ ਰੁਪਏ ਦੇ ਕਾਰਪਸ ਫੰਡ ਦੀ ਤਜਵੀਜ਼ ਹੈ, ਜਿਸਨੂੰ ਸੂਬੇ ਭਰ ਵਿੱਚ 25 ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ 'ਤੇ ਖਰਚ ਕੀਤਾ ਜਾਵੇਗਾ।  ਉਨ੍ਹਾਂ ਦਾ ਟੀਚਾ ਇਨ੍ਹਾਂ ਆਈ.ਟੀ.ਆਈਜ਼ ਵਿੱਚ ਸਿਖਲਾਈ ਪ੍ਰਾਪਤ ਵਿਦਿਆਰਥੀਆਂ ਨੂੰ 50,000 ਨੌਕਰੀਆਂ ਪ੍ਰਦਾਨ ਕਰਨ ਦਾ ਹੈ।  ਸਾਰੀਆਂ ਮੌਜੂਦਾ ਆਈ.ਟੀ.ਆਈਜ਼ ਨੂੰ ਮੌਜੂਦਾ ਉਦਯੋਗਿਕ ਮਿਆਰਾਂ ਅਨੁਸਾਰ ਨਵੀਨਤਮ ਮਸ਼ੀਨਰੀ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਦੇ ਨਾਲ ਵਿਸ਼ਵ ਪੱਧਰੀ ਹੁਨਰ ਕੇਂਦਰ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ।

 ਜਿਸ ਲਈ 20 ਕਰੋੜ ਰੁਪਏ ਭਾਰਤ ਸਰਕਾਰ ਵੱਲੋਂ ਸਟਰਾਈਵ (ਸਕਿੱਲ ਸਟ੍ਰੈਂਥਨਿੰਗ ਫਾਰ ਇੰਡਸਟ੍ਰੀਅਲ ਵੈਲਿਊ ਐਨਹਾਂਸਮੈਂਟ) ਨਾਂ ਦੀ ਇੱਕ ਸਕੀਮ ਤਹਿਤ ਦਿੱਤੇ ਜਾਣਗੇ, ਜਦੋਂ ਕਿ 10 ਕਰੋੜ ਰੁਪਏ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਆਈ.ਟੀ.ਆਈਜ਼ ਦੇ ਨਵੀਨੀਕਰਨ ਲਈ ਦਿਤੇ ਜਾ ਚੁੱਕੇ ਹਨ ਅਤੇ ਆਈ.ਟੀ.ਆਈਜ਼ ਲਈ ਉਨ੍ਹਾਂ ਦੀ ਅਪੀਲ 'ਤੇ ਵਿੱਤ ਮੰਤਰੀ ਵੱਲੋਂ 10 ਕਰੋੜ ਦੀ ਕਿਸ਼ਤ ਜਾਰੀ ਕੀਤੀ ਜਾਵੇਗੀ।  ਇਸੇ ਤਰ੍ਹਾਂ ਬਾਕੀ ਬਚੀ 10 ਕਰੋੜ ਦੀ ਰਾਸ਼ੀ ਉਹ ਖੁਦ ਆਪਣੇ ਐਮ.ਪੀ ਲੈਡ ਫੰਡ ਅਤੇ ਨਿੱਜੀ ਯੋਗਦਾਨ ਰਾਹੀਂ ਜਾਰੀ ਕਰਨਗੇ। ਇਨ੍ਹਾਂ ਕੇਂਦਰਾਂ ਵਿੱਚ ਵਿਦਿਆਰਥੀਆਂ ਦੀ ਪਲੇਸਮੈਂਟ ਅਤੇ ਪ੍ਰੋਫੈਸ਼ਨਲ ਇੰਡਸਟਰੀ ਲਿੰਕੇਜ ਲਈ ਉੱਨਤ ਸਹੂਲਤ ਹੋਵੇਗੀ।

ਵਿਕਰਮਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਅਤੇ ਆਤਮ-ਨਿਰਭਰ ਦੇਖਣਾ, ਕਿਉਂਕਿ ਬੇਰੁਜ਼ਗਾਰੀ ਸਮਾਜ ਵਿੱਚ ਹੋਰ ਵੀ ਕਈ ਗੰਭੀਰ ਸਮੱਸਿਆਵਾਂ ਨੂੰ ਜਨਮ ਦਿੰਦੀ ਹੈ।  ਅੱਜ ਅਸੀਂ ਅੰਮ੍ਰਿਤਸਰ ਸਥਿਤ ਆਪਣੇ ਕੇਂਦਰ ਤੋਂ ਹੁਨਰਮੰਦ ਵਿਦਿਆਰਥੀਆਂ ਨੂੰ 1000 ਤੋਂ ਵੱਧ ਨੌਕਰੀਆਂ ਦੇ ਪੱਤਰ ਸੌਂਪ ਰਹੇ ਹਾਂ ਅਤੇ ਵਿਦਿਆਰਥੀਆਂ ਨੂੰ ਸਥਾਨਕ ਤੌਰ 'ਤੇ ਉਦਯੋਗ, ਕਾਲ ਸੈਂਟਰ, ਹੋਟਲ, ਪ੍ਰਾਹੁਣਚਾਰੀ ਅਤੇ ਹਸਪਤਾਲਾਂ ਵਰਗੇ ਵੱਖ-ਵੱਖ ਖੇਤਰਾਂ ਵਿੱਚ ਰੱਖਿਆ ਗਿਆ ਹੈ।  

ਅਸੀਂ ਫਿਟਰ, ਸੋਲਰ ਪੈਨਲ ਟੈਕਨੀਸ਼ੀਅਨ, ਗ੍ਰਾਫਿਕ ਡਿਜ਼ਾਈਨਰ, ਨਰਸਿੰਗ, ਫੂਡ ਐਂਡ ਬੇਵਰੇਜ, ਸੇਲਜ਼ ਐਗਜ਼ੀਕਿਊਟਿਵ, ਕਸਟਮਰ ਕੇਅਰ, ਡੇਟਾ ਐਂਟਰੀ, ਇਲੈਕਟ੍ਰੀਸ਼ੀਅਨ, ਵੈਲਡਰ, ਟੈਕਨੀਸ਼ੀਅਨ, ਫੈਸ਼ਨ ਡਿਜ਼ਾਈਨਿੰਗ ਅਤੇ ਕਾਰੀਗਰਾਂ ਵਿੱਚ ਥੋੜ੍ਹੇ ਸਮੇਂ ਦੇ ਕੋਰਸ ਚਲਾ ਰਹੇ ਹਾਂ।  ਅਸੀਂ ਫੌਜ ਵਿੱਚ ਭਰਤੀ ਲਈ ਸਿਖਲਾਈ ਵੀ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਪੰਜਾਬ ਦੇ ਨੌਜਵਾਨ ਰੱਖਿਆ ਬਲਾਂ ਵਿੱਚ ਭਰਤੀ ਹੋ ਸਕਣ।
ਇਸ ਮੌਕੇ ਡਾ. ਜਸਬੀਰ ਸਿੰਘ ਵਿਧਾਇਕ ਪੱਛਮੀ, ਜੀਵਨ ਜੋਤ ਕੌਰ ਵਿਧਾਇਕ ਪੂਰਬੀ, ਜਸਵਿੰਦਰ ਸਿੰਘ ਵਿਧਾਇਕ ਅਟਾਰੀ, ਹਰਪ੍ਰੀਤ ਸਿੰਘ ਸੂਦਨ ਡੀਸੀ ਅੰਮ੍ਰਿਤਸਰ, ਜਸਪ੍ਰੀਤ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ, ਰਵਿੰਦਰ ਹੰਸ ਆਦਿ ਹਾਜ਼ਰ ਸਨ।

SHARE ARTICLE

ਏਜੰਸੀ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement