
ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਨਾਸਿਕ- ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਨਾਸਿਕ ਵਿੱਚ ਇੱਕ ਕਾਰ ਦੋ ਵੱਖ-ਵੱਖ ਵਾਹਨਾਂ ਨਾਲ ਟਕਰਾ ਗਈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਪੰਜ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਤਿੰਨ ਵਿਦਿਆਰਥੀ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਘਟਨਾ ਸਿੰਨਾਰ ਨੇੜੇ ਮੋਹਦਰੀ ਘਾਟ 'ਤੇ ਵਾਪਰੀ। ਪੁਲਿਸ ਅਧਿਕਾਰੀ ਅਨੁਸਾਰ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਾਲਜ ਦੇ ਅੱਠ ਵਿਦਿਆਰਥੀਆਂ ਦਾ ਇੱਕ ਗਰੁੱਪ ਨਾਸਿਕ ਤੋਂ ਸਿੰਨਾਰ ਵੱਲ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਵਿਦਿਆਰਥੀਆਂ ਦੀ ਕਾਰ ਨੇ ਬਹੁਤ ਤੇਜ਼ ਰਫ਼ਤਾਰ ਨਾਲ ਲੇਨ ਪਾਰ ਕੀਤੀ ਤਾਂ ਉਨ੍ਹਾਂ ਦੀ ਕਾਰ ਨੇ ਉਲਟ ਦਿਸ਼ਾ ਤੋਂ ਆ ਰਹੀਆਂ ਦੋ ਹੋਰ ਕਾਰਾਂ ਨੂੰ ਟੱਕਰ ਮਾਰ ਦਿੱਤੀ। ਕਾਰ ਵਿੱਚ ਸਵਾਰ ਸਾਰੇ ਵਿਦਿਆਰਥੀਆਂ ਦੀ ਉਮਰ 18 ਤੋਂ 20 ਸਾਲ ਦੱਸੀ ਜਾ ਰਹੀ ਹੈ। ਹਾਦਸੇ 'ਚ 5 ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤਿੰਨ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਸਾਹਮਣੇ ਵਾਲੀ ਕਾਰ ਦਾ ਡਰਾਈਵਰ ਵੀ ਜ਼ਖਮੀ ਹੋ ਗਿਆ।
ਹਾਲ ਹੀ 'ਚ ਯੂਪੀ ਦੇ ਬੁੰਦੇਲਖੰਡ ਐਕਸਪ੍ਰੈਸ ਵੇਅ 'ਤੇ ਹਮੀਰਪੁਰ ਜ਼ਿਲੇ 'ਚ ਇਕ ਭਿਆਨਕ ਹਾਦਸਾ ਵਾਪਰਿਆ। ਹਮੀਰਪੁਰ ਜ਼ਿਲੇ ਦੇ ਰਥ ਕੋਤਵਾਲੀ ਇਲਾਕੇ 'ਚ ਦੋ ਤੇਜ਼ ਰਫਤਾਰ ਕਾਰਾਂ ਦੀ ਆਪਸ 'ਚ ਟੱਕਰ ਹੋ ਗਈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਟੱਕਰ ਲੱਗਣ ਕਾਰਨ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਹਾਦਸੇ 'ਚ ਦੋ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਵੀ ਹੋਏ ਹਨ।ਪੁਲਿਸ ਨੇ ਦੱਸਿਆ ਸੀ ਕਿ ਫਤਿਹਪੁਰ ਵਾਸੀ ਆਸ਼ੀਸ਼ ਕੁਮਾਰ ਤਿੰਨ ਹੋਰ ਵਿਅਕਤੀਆਂ ਅੰਜੂ ਸਿੰਘ, ਸੱਤਿਆ ਅਤੇ ਦੀਪਕ ਮਿਸ਼ਰਾ ਨਾਲ ਮੱਧ ਪ੍ਰਦੇਸ਼ ਦੇ ਦਤੀਆ ਸਥਿਤ ਪੀਤਾਂਬਰਾ ਪੀਠ ਦੇ ਦਰਸ਼ਨਾਂ ਲਈ ਗਏ ਸਨ ਅਤੇ ਉਥੋਂ ਵਾਪਸ ਆਉਂਦੇ ਸਮੇਂ ਰੱਥ ਕੋਤਵਾਲੀ ਦੇ ਪਿੰਡ ਜਖੇੜੀ ਨੇੜੇ ਉਨ੍ਹਾਂ ਦੀ ਕਾਰ ਨੂੰ ਇੱਕ ਹੋਰ ਕਾਰ ਨੇ ਟੱਕਰ ਮਾਰ ਦਿੱਤੀ।