YSR ਕਾਂਗਰਸ ਦਾ ਟਵਿੱਟਰ ਹੈਂਡਲ ਹੈਕ, ਮਸਕ ਦੀ ਫੋਟੋ ਨਾਲ ਕ੍ਰਿਪਟੋਕਰੰਸੀ 'ਤੇ ਪੋਸਟ ਕੀਤੀ ਸਾਂਝੀ 
Published : Dec 11, 2022, 12:41 pm IST
Updated : Dec 11, 2022, 1:49 pm IST
SHARE ARTICLE
representative
representative

ਟਵਿੱਟਰ ਅਧਿਕਾਰੀਆਂ ਨੂੰ ਦਿਤੀ ਸ਼ਿਕਾਇਤ, ਮੁੜ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ 

ਨਵੀਂ ਦਿੱਲੀ : ਆਂਧਰਾ ਪ੍ਰਦੇਸ਼ ਦੀ ਸੱਤਾਧਾਰੀ ਪਾਰਟੀ ਵਾਈਐਸਆਰ ਕਾਂਗਰਸ ਦਾ ਟਵਿਟਰ ਹੈਂਡਲ ਹੈਕ ਕਰ ਲਿਆ ਗਿਆ। ਹੈਕਰਾਂ ਨੇ ਇਸ 'ਤੇ ਕੁਝ ਪੋਸਟਾਂ ਵੀ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਹੈਂਡਲ 'ਤੇ ਪ੍ਰੋਫਾਈਲ ਤਸਵੀਰ ਤੋਂ ਇਲਾਵਾ ਪੋਸਟਾਂ 'ਚ ਕੁਝ ਅਜਿਹੀਆਂ ਤਸਵੀਰਾਂ ਵੀ ਪਾਈਆਂ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਕ੍ਰਿਪਟੋਕੁਰੰਸੀ ਬਾਜ਼ਾਰ 'ਚ ਵਪਾਰ ਲਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਕੁਝ ਪੋਸਟਾਂ 'ਚ ਟਵਿਟਰ ਦੇ ਮੁਖੀ ਐਲਨ ਮਸਕ ਦੀਆਂ ਤਸਵੀਰਾਂ ਵੀ ਵਰਤੀਆਂ ਗਈਆਂ ਸਨ।

ਹੈਕਿੰਗ ਦੀ ਪੁਸ਼ਟੀ ਕਰਦੇ ਹੋਏ, ਆਂਧਰਾ ਪ੍ਰਦੇਸ਼ ਦੇ ਮੁੱਖ ਡਿਜੀਟਲ ਨਿਰਦੇਸ਼ਕ ਦੇਵੇਂਦਰ ਰੈਡੀ ਨੇ ਕਿਹਾ ਕਿ ਟਵਿੱਟਰ ਹੈਂਡਲ ਨੂੰ ਕਾਬੂ ਵਿੱਚ ਲਿਆਉਣ ਲਈ ਕੋਸ਼ਿਸ਼ਾਂ ਜਾਰੀ ਹਨ। ਟਵਿਟਰ ਦੇ ਅਧਿਕਾਰੀਆਂ ਨੂੰ ਇਸ ਬਾਰੇ ਸ਼ਿਕਾਇਤ ਕੀਤੀ ਗਈ ਹੈ ਅਤੇ ਉਹ ਇਸ 'ਤੇ ਕੰਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਅਕਤੂਬਰ ਨੂੰ ਆਂਧਰਾ ਪ੍ਰਦੇਸ਼ 'ਚ ਵਿਰੋਧੀ ਤੇਲਗੂ ਦੇਸ਼ਮ ਪਾਰਟੀ ਦਾ ਟਵਿਟਰ ਅਕਾਊਂਟ ਵੀ ਹੈਕ ਕੀਤਾ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਇਸ ਨੂੰ ਬਹਾਲ ਕਰ ਦਿੱਤਾ ਗਿਆ ਸੀ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement