ਸੀ.ਬੀ.ਆਈ. ਅਤੇ ਐਫ.ਬੀ.ਆਈ. ਦੇ ਮੁਖੀਆਂ ਨੇ ਕੀਤੀ ਮੁਲਾਕਾਤ
Published : Dec 11, 2023, 9:55 pm IST
Updated : Dec 11, 2023, 9:57 pm IST
SHARE ARTICLE
CBI and the FBI chiefs meet in new delhi
CBI and the FBI chiefs meet in new delhi

ਸਾਈਬਰ ਕ੍ਰਾਈਮ ਨਾਲ ਨਜਿੱਠਣ ਅਤੇ ਸਬੂਤ ਸਾਂਝਾ ਕਰਨ ’ਚ ਵਧੇਰੇ ਸਹਿਯੋਗ ’ਤੇ ਹੋਈ ਚਰਚਾ

ਨਵੀਂ ਦਿੱਲੀ: ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਦੇ ਡਾਇਰੈਕਟਰ ਕ੍ਰਿਸਟੋਫਰ ਰੇ ਨੇ ਸੋਮਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਡਾਇਰੈਕਟਰ ਪ੍ਰਵੀਨ ਸੂਦ ਨਾਲ ਮੁਲਾਕਾਤ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। 

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਈਬਰ ਸਪੇਸ ਨਾਲ ਜੁੜੇ ਵਿੱਤੀ ਅਪਰਾਧਾਂ ਨਾਲ ਨਜਿੱਠਣ ਅਤੇ ਅਪਰਾਧੀਆਂ ਅਤੇ ਭਗੌੜਿਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਵਿਚ ਵਧੇਰੇ ਸਹਿਯੋਗ ਲਈ ਸਬੂਤ ਸਾਂਝੇ ਕਰਨ ’ਤੇ ਚਰਚਾ ਕੀਤੀ। 

ਅਧਿਕਾਰੀਆਂ ਨੇ ਦਸਿਆ ਕਿ ਰੇ ਅਤੇ ਹੋਰ ਅਮਰੀਕੀ ਅਧਿਕਾਰੀ ਦੁਪਹਿਰ ਕਰੀਬ 2 ਵਜੇ ਸੀ.ਬੀ.ਆਈ. ਹੈੱਡਕੁਆਰਟਰ ਪਹੁੰਚੇ ਅਤੇ ਇਕ ਘੰਟੇ ਤਕ ਚੱਲੀ ਬੈਠਕ ਦੌਰਾਨ ਦੋਹਾਂ ਧਿਰਾਂ ਨੇ ਸੰਗਠਿਤ ਅਪਰਾਧ ਨੈੱਟਵਰਕ, ਸਾਈਬਰ ਸਮਰੱਥ ਵਿੱਤੀ ਅਪਰਾਧ, ਰੈਨਸਮਵੇਅਰ ਧਮਕੀਆਂ, ਆਰਥਕ ਅਪਰਾਧ ਅਤੇ ਅੰਤਰਰਾਸ਼ਟਰੀ ਅਪਰਾਧ ਤੋਂ ਪੈਦਾ ਹੋਈਆਂ ਚੁਨੌਤੀਆਂ ’ਤੇ ਚਰਚਾ ਕੀਤੀ। 

ਸੀ.ਬੀ.ਆਈ. ਦੇ ਇਕ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ ਕਿ ਬੈਠਕ ਵਿਚ ਇਹ ਫੈਸਲਾ ਲਿਆ ਗਿਆ ਕਿ ਦੋਵਾਂ ਜਾਂਚ ਏਜੰਸੀਆਂ ਦੀਆਂ ਸਿਖਲਾਈ ਅਕੈਡਮੀਆਂ ਇਕ-ਦੂਜੇ ਨਾਲ ਵਧੀਆ ਅਭਿਆਸਾਂ ਨੂੰ ਸਾਂਝਾ ਕਰਨਗੀਆਂ। 

ਅਧਿਕਾਰੀ ਨੇ ਦਸਿਆ ਕਿ ਰੇ ਦੋ ਦਿਨਾਂ ਦੌਰੇ ’ਤੇ ਅੱਜ ਸ਼ਾਮ ਦਿੱਲੀ ਪਹੁੰਚੇ ਅਤੇ ਉਨ੍ਹਾਂ ਦਾ ਭਾਰਤੀ ਕਾਨੂੰਨ ਵਿਵਸਥਾ ਦੇ ਬੁਨਿਆਦੀ ਢਾਂਚੇ ਦੇ ਉੱਚ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ। 

ਉਨ੍ਹਾਂ ਕਿਹਾ ਕਿ ਰੇ ਅਤੇ ਸੂਦ ਵਿਚਾਲੇ ਬੈਠਕਾਂ ਅਪਰਾਧਕ ਮਾਮਲਿਆਂ ’ਤੇ ਸੂਚਨਾ ਦੇ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ, ਅੰਤਰਰਾਸ਼ਟਰੀ ਅਪਰਾਧਾਂ ਨਾਲ ਨਜਿੱਠਣ ਵਿਚ ਬਿਹਤਰ ਤਾਲਮੇਲ ਅਤੇ ਤਕਨਾਲੋਜੀ ਨਾਲ ਜੁੜੇ ਅਪਰਾਧਾਂ ਦੀ ਜਾਂਚ ਵਿਚ ਮੁਹਾਰਤ ਸਾਂਝੀ ਕਰਨ ’ਤੇ ਕੇਂਦਰਿਤ ਸਨ। 

ਬਿਆਨ ਵਿਚ ਕਿਹਾ ਗਿਆ ਹੈ ਕਿ ਰੇ ਨੇ ਸੀ.ਬੀ.ਆਈ. ਨਾਲ ਐਫ.ਬੀ.ਆਈ. ਦੇ ਲੰਮੇ ਸਬੰਧਾਂ ਦੌਰਾਨ ਸਹਿਯੋਗੀ ਭਾਵਨਾ ਅਤੇ ਸਥਾਈ ਸਹਿਯੋਗ ਲਈ ਭਾਰਤੀ ਜਾਂਚ ਏਜੰਸੀ ਦਾ ਧੰਨਵਾਦ ਕੀਤਾ। 

ਬਿਆਨ ’ਚ ਕਿਹਾ ਗਿਆ ਹੈ ਕਿ ਨਿਰਦੇਸ਼ਕ ਰੇ ਦਾ ਦੌਰਾ ਅੰਤਰਰਾਸ਼ਟਰੀ ਪੁਲਸ ਸਹਿਯੋਗ ਦੀ ਭਾਵਨਾ ਦੇ ਤਹਿਤ ਅਪਰਾਧ ਨਾਲ ਨਜਿੱਠਣ ਲਈ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦਾ ਪ੍ਰਤੀਕ ਹੈ।

ਇਹ ਉੱਚ ਪੱਧਰੀ ਦੌਰਾ ਵਾਸ਼ਿੰਗਟਨ ਵਲੋਂ ਅਮਰੀਕੀ ਧਰਤੀ ’ਤੇ ਵੱਖਵਾਦੀ ਗੁਰਪਤਵੰਤ ਸਿੰਘ ਪੰਨੂੰ ਦੇ ਕਤਲ ਦੀ ਨਾਕਾਮ ਸਾਜ਼ਸ਼ ’ਚ ਭਾਰਤ ਦੀ ਕਥਿਤ ਸ਼ਮੂਲੀਅਤ ਦੇ ਦੋਸ਼ਾਂ ਦੇ ਪਿਛੋਕੜ ’ਚ ਹੋ ਰਿਹਾ ਹੈ।  ਭਾਰਤ ਨੇ ਦੋਸ਼ਾਂ ਦੀ ਜਾਂਚ ਲਈ ਪਹਿਲਾਂ ਹੀ ਇਕ ਜਾਂਚ ਟੀਮ ਦਾ ਗਠਨ ਕੀਤਾ ਹੈ। 

SHARE ARTICLE

ਏਜੰਸੀ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement