
Kashmir Coldest Temperature: ਮਨਫੀ ਤੱਕ ਪਹੁੰਚਿਆ ਪਾਰਾ
Snowfall in Kashmir News in punjabi: ਕਸ਼ਮੀਰ ਵਿੱਚ ਸ਼ੀਤ ਲਹਿਰ ਵਰਗੇ ਹਾਲਾਤ ਜਾਰੀ ਰਹਿਣ ਕਾਰਨ ਸ੍ਰੀਨਗਰ ਵਿੱਚ ਐਤਵਾਰ ਨੂੰ ਇਸ ਮੌਸਮ ਦੀ ਸਭ ਤੋਂ ਠੰਢੀ ਰਾਤ ਰਹੀ ਅਤੇ ਘਾਟੀ ਦੇ ਕਈ ਹਿੱਸਿਆਂ ਵਿੱਚ ਪਾਰਾ ਜ਼ੀਰੋ ਤੋਂ ਕਈ ਡਿਗਰੀ ਹੇਠਾਂ ਚਲਾ ਗਿਆ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ 'ਚ ਤਾਪਮਾਨ ਮਨਫੀ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪਿਛਲੀ ਰਾਤ ਤਾਪਮਾਨ ਮਨਫੀ 4.4 ਡਿਗਰੀ ਸੈਲਸੀਅਸ ਸੀ।
ਇਹ ਵੀ ਪੜ੍ਹੋ: Hoshiarpur News: ਕੁਝ ਦਿਨ ਪਹਿਲਾਂ ਗ੍ਰੀਸ ਤੋਂ ਵਾਪਸ ਆਏ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ
ਉਨ੍ਹਾਂ ਦੱਸਿਆ ਕਿ ਬੀਤੀ ਰਾਤ ਸ਼ਹਿਰ ਵਿੱਚ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ। ਸ੍ਰੀਨਗਰ ਵੀ ਕਸ਼ਮੀਰ ਦਾ ਸਭ ਤੋਂ ਠੰਢਾ ਸਥਾਨ ਰਿਹਾ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ, ਜੋ ਕਿ ਅਮਰਨਾਥ ਯਾਤਰਾ ਦੇ ਆਧਾਰ ਕੈਂਪਾਂ ਵਿਚੋਂ ਇੱਕ ਹੈ, ਵਿਚ ਘੱਟੋ-ਘੱਟ ਤਾਪਮਾਨ ਮਨਫ਼ੀ 4.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬਾਰਾਮੂਲਾ ਜ਼ਿਲ੍ਹੇ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਗੁਲਮਰਗ ਵਿਚ ਘੱਟੋ-ਘੱਟ ਤਾਪਮਾਨ ਮਨਫ਼ੀ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ੁੱਕਰਵਾਰ ਦੀ ਰਾਤ ਵਾਂਗ ਡਿਗਰੀ ਸੈਲਸੀਅਸ ਹੇਠਾਂ ਰਿਕਾਰਡ ਕੀਤਾ ਗਿਆ।
ਇਹ ਵੀ ਪੜ੍ਹੋ: Barnala News: ਗੋਬਰ ਗੈਸ ਪਲਾਂਟ ’ਚ ਕੰਮ ਕਰਦੇ 2 ਇੰਜੀਨੀਅਰਾਂ ਦੀ ਦਮ ਘੁੱਟਣ ਕਾਰਨ ਹੋਈ ਮੌਤ
ਕਾਜ਼ੀਗੁੰਡ ਵਿਚ ਪਾਰਾ ਜ਼ੀਰੋ ਤੋਂ ਹੇਠਾਂ 3.4 ਡਿਗਰੀ ਸੈਲਸੀਅਸ, ਕੋਕਰਨਾਗ ਵਿੱਚ ਮਨਫ਼ੀ 2.4 ਡਿਗਰੀ ਸੈਲਸੀਅਸ ਅਤੇ ਕੁਪਵਾੜਾ ਵਿਚ ਮਨਫ਼ੀ 4.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ 16 ਦਸੰਬਰ ਤੱਕ ਆਮ ਤੌਰ 'ਤੇ ਬੱਦਲ ਛਾਏ ਰਹਿਣਗੇ ਪਰ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹੇਗਾ। ਮੌਸਮ ਵਿਭਾਗ ਨੇ ਰਾਤ ਦੇ ਤਾਪਮਾਨ ਵਿੱਚ ਕੁਝ ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ।