Mehbooba Mufti: ਧਾਰਾ 370 'ਤੇ ਅਦਾਲਤ ਦੇ ਫੈਸਲੇ ਤੋਂ ਪਹਿਲਾਂ ਮਹਿਬੂਬਾ ਮੁਫਤੀ ਨੂੰ ਕੀਤਾ ਗਿਆ ਨਜ਼ਰਬੰਦ: ਪੀ.ਡੀ.ਪੀ
Published : Dec 11, 2023, 11:08 am IST
Updated : Dec 11, 2023, 11:08 am IST
SHARE ARTICLE
Mehbooba Mufti Put Under House Arrest Ahead Of SC Verdict On Article 370
Mehbooba Mufti Put Under House Arrest Ahead Of SC Verdict On Article 370

ਪੁਲਿਸ ਨੇ ਪੱਤਰਕਾਰਾਂ ਨੂੰ ਨੈਸ਼ਨਲ ਕਾਨਫਰੰਸ (ਐਨ.ਸੀ.) ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਮਰ ਅਬਦੁੱਲਾ ਦੇ ਗੁਪਕਰ ਨਿਵਾਸ ਨੇੜੇ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦਿਤੀ।

Mehbooba Mufti: ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵਲੋਂ ਅਪਣਾ ਫੈਸਲਾ ਸੁਣਾਉਣ ਤੋਂ ਪਹਿਲਾਂ ਸੋਮਵਾਰ ਨੂੰ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ ਘਰ ਵਿਚ ਨਜ਼ਰਬੰਦ ਕਰ ਦਿਤਾ ਗਿਆ।  ਪੀ.ਡੀ.ਪੀ.  ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਜ਼ਰੀਏ ਦਿਤੀ।

ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ, 'ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਹੀ ਪੁਲਿਸ ਨੇ ਪੀ.ਡੀ.ਪੀ.  ਪ੍ਰਧਾਨ ਮਹਿਬੂਬਾ ਮੁਫਤੀ ਦੇ ਘਰ ਦੇ ਦਰਵਾਜ਼ੇ ਸੀਲ ਕਰ ਦਿਤੇ ਹਨ ਅਤੇ ਉਨ੍ਹਾਂ ਨੂੰ ਗੈਰ-ਕਾਨੂੰਨੀ ਰੂਪ ਨਾਲ ਨਜ਼ਰਬੰਦ ਕਰ ਦਿਤਾ ਹੈ।'

ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਨੇ ਪੱਤਰਕਾਰਾਂ ਨੂੰ ਨੈਸ਼ਨਲ ਕਾਨਫਰੰਸ (ਐਨ.ਸੀ.) ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਪ ਪ੍ਰਧਾਨ ਉਮਰ ਅਬਦੁੱਲਾ ਦੇ ਗੁਪਕਰ ਨਿਵਾਸ ਨੇੜੇ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦਿਤੀ। ਗੁਪਕਰ ਰੋਡ ਦੇ ਐਂਟਰੀ ਪੁਆਇੰਟਾਂ 'ਤੇ ਪੁਲਿਸ ਮੁਲਾਜ਼ਮਾਂ ਦੀ ਇਕ ਟੁਕੜੀ ਤਾਇਨਾਤ ਕੀਤੀ ਗਈ ਹੈ ਅਤੇ ਪੱਤਰਕਾਰਾਂ ਨੂੰ ਐਨ.ਸੀ. ਆਗੂਆਂ ਦੀ ਰਿਹਾਇਸ਼ ਨੇੜੇ ਜਾਣ ਦੀ ਇਜਾਜ਼ਤ ਨਹੀਂ ਹੈ।

ਉਮਰ ਅਬਦੁੱਲਾ ਅਕਤੂਬਰ 2020 ਵਿਚ ਅਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਤੋਂ ਬਾਅਦ ਅਪਣੇ ਪਿਤਾ ਨਾਲ ਰਹਿੰਦੇ ਹਨ। ਸ੍ਰੀਨਗਰ ਦੇ ਸੰਸਦ ਮੈਂਬਰ ਫਾਰੂਕ ਅਬਦੁੱਲਾ ਮੌਜੂਦਾ ਸੰਸਦ ਸੈਸ਼ਨ ਲਈ ਦਿੱਲੀ ਵਿਚ ਹਨ ਅਤੇ ਉਨ੍ਹਾਂ ਦਾ ਪੁੱਤਰ ਕਸ਼ਮੀਰ ਘਾਟੀ ਵਿਚ ਹੈ।

 (For more news apart from Mehbooba Mufti Put Under House Arrest Ahead Of SC Verdict On Article 370, stay tuned to Rozana Spokesman)

Location: India, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement