
ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਗਠਜੋੜ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ।
ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਗਠਜੋੜ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਹੁਣ ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਵਿਚ ਕਾਂਗਰਸ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਆਮ ਆਦਮੀ ਪਾਰਟੀ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਆਪਣੇ ਦਮ 'ਤੇ ਲੜੇਗੀ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗਠਜੋੜ ਦੀਆਂ ਸਾਰੀਆਂ ਖ਼ਬਰਾਂ ਨੂੰ ਗਲਤ ਸਾਬਤ ਕਰਦੇ ਹੋਏ ਇਹ ਐਲਾਨ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਲਿਖਿਆ, "ਦਿੱਲੀ 'ਚ ਆਪਣੇ ਦਮ 'ਤੇ ਚੋਣ ਲੜਾਂਗੇ। ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।"