
ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪਾਰਟੀ ਨੇਤਾ ਅਤੀਸ਼ੀ ਵੀ ਇੱਕ ਪ੍ਰੈਸ ਕਾਨਫਰੰਸ ਵਿਚ ਗਾਣੇ...
ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਪ੍ਰਮੋਸ਼ਨਲ ਗਾਣੇ "ਲਗੇ ਰਹੋ ਕੇਜਰੀਵਾਲ" ਨੂੰ ਲਾਂਚ ਕੀਤਾ। ਦਿੱਲੀ ਦੇ ਨਾਗਰਿਕਾਂ ਦੁਆਰਾ 'ਅੱਛੇ ਬੀਤੇ ਪਾਂਚ ਸਾਲ, ਲਗੇ ਰਹੋ ਕੇਜਰੀਵਾਲ ਦੇ ਨਾਅਰੇ ਤੋਂ ਪ੍ਰੇਰਿਤ ਇਸ ਗੀਤ ਨੂੰ ਮਸ਼ਹੂਰ ਬਾਲੀਵੁੱਡ ਗਾਇਕ ਅਤੇ ਸੰਗੀਤਕਾਰ ਵਿਸ਼ਾਲ ਡਡਲਾਨੀ ਨੇ ਅਪਣਾ ਸੁਰ ਦਿੱਤਾ ਜਿਸ ਨੇ 2015 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਪਾਂਚ ਸਾਲ ਕੇਜਰੀਵਾਲ' ਦੀ ਰਚਨਾ ਕੀਤੀ ਸੀ।
Manish Sisodia
ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪਾਰਟੀ ਨੇਤਾ ਅਤੀਸ਼ੀ ਵੀ ਇੱਕ ਪ੍ਰੈਸ ਕਾਨਫਰੰਸ ਵਿਚ ਗਾਣੇ "ਲਗੇ ਰਹੋ ਕੇਜਰੀਵਾਲ" ਦੇ ਉਦਘਾਟਨ ਸਮੇਂ ਮੌਜੂਦ ਸਨ। ਇਸ ਮੌਕੇ ਸਿਸੋਦੀਆ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਦਿੱਲੀ ਦੇ ਲੋਕਾਂ ਦਾ ‘ਵਿਕਾਊ’ ਕਹਿ ਕੇ ਅਪਮਾਨ ਕਰਨ ਲਈ ਝਿੜਕਿਆ ਅਤੇ ਭਾਜਪਾ ਨੂੰ ਮੁਆਫੀ ਮੰਗਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜਨਤਾ ਮਾਲਕ ਹੈ ਅਤੇ ਸਰਕਾਰ ਉਨ੍ਹਾਂ ਦੀ ਨੌਕਰ ਹੈ ਅਤੇ ਸਿੱਖਿਆ, ਸਿਹਤ, ਪਾਣੀ ਅਤੇ ਬਿਜਲੀ ਵਰਗੀਆਂ ਬੁਨਿਆਦੀ ਸੇਵਾਵਾਂ ਪ੍ਰਾਪਤ ਕਰਨਾ ਲੋਕਾਂ ਦਾ ਅਧਿਕਾਰ ਹੈ।
Arvind Kejriwal
ਦਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵੋਟਾਂ 8 ਫਰਵਰੀ ਨੂੰ ਪੈਣਗੀਆਂ, ਜਦਕਿ ਨਤੀਜੇ 11 ਫਰਵਰੀ 2020 ਨੂੰ ਆਉਣਗੇ। ਦਿੱਲੀ ਵਿਚ ਇੱਕ ਪ੍ਰੈਸ ਕਾਨਫਰੰਸ ਵਿਚ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਤਰੀਕਾਂ ਦਾ ਐਲਾਨ ਕੀਤਾ। ਚੋਣ ਨੋਟੀਫਿਕੇਸ਼ਨ 14 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ 21 ਜਨਵਰੀ ਤੱਕ ਦਾਖਲ ਕੀਤੇ ਜਾ ਸਕਦੇ ਹਨ।
Manish Sisodia
ਤਰੀਕਾਂ ਦੀ ਘੋਸ਼ਣਾ ਦੇ ਨਾਲ ਹੀ ਚੋਣ ਜ਼ਾਬਤਾ ਦਿੱਲੀ ਵਿਚ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਸ ਸਮੇਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜਿਸ ਦੀ ਅਗਵਾਈ ਅਰਵਿੰਦ ਕੇਜਰੀਵਾਲ ਕਰ ਰਹੇ ਹਨ। ਦਿੱਲੀ ਦੀ ਸੱਤਾ ਤੋਂ ਬਾਹਰ ਭਾਜਪਾ ਇਸ ਸਮੇਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਭੰਬਲਭੂਸੇ ਵਿਚ ਹੈ।
Arvind Kejriwal
ਭਾਜਪਾ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ ਕਿ ਉਹ ਇੱਕ ਚਿਹਰੇ ਦੀ ਬਜਾਏ ਸਮੂਹਿਕ ਅਗਵਾਈ ਵਿਚ ਚੋਣ ਲੜੇ ਜਾਂ ਅਰਵਿੰਦ ਕੇਜਰੀਵਾਲ ਨੂੰ ਸਖ਼ਤ ਟੱਕਰ ਦੇਣੀ ਹੈ ਤਾਂ ਇਸ ਦੇ ਲਈ ਸਿਰਫ਼ ਇੱਕ ਚਿਹਰਾ ਸਾਹਮਣੇ ਲਿਆਉਣਾ ਪਵੇਗਾ। ਦਿੱਲੀ ਵਿਚ ਭਾਜਪਾ ਦੇ ਕਈ ਹੋਰ ਵੀ ਵੱਡੇ ਚਿਹਰੇ ਹਨ ਜਿਵੇਂ ਕਿ ਡਾ. ਹਰਸ਼ਵਰਧਨ, ਮਨੋਜ ਤਿਵਾਰੀ ਅਤੇ ਵਿਜੈ ਗੋਇਲ ਜਿਨ੍ਹਾਂ ਬਾਰੇ ਕਿਹਾ ਜਾਂਦਾ ਹੈ ਕਿ ਉਹ ਵੀ ਸੀਐੱਮ ਉਮੀਦਵਾਰ ਦੀ ਰੇਸ ਵਿੱਚ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।