
ਕੇਜਰੀਵਾਲ ਨੇ ਟਵੀਟ ਜ਼ਰੀਏ ਥਪਥਪਾਈ ਖੁਦ ਦੀ ਪਿੱਠ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੇਸ਼ ਦੀ ਰਾਜਨੀਤੀ ਨੂੰ ਕਾਫ਼ੀ ਹੱਦ ਤਕ ਬਦਲਿਆ ਹੈ।
Photo
ਕੇਜਰੀਵਾਲ ਨੇ ਟਵਿਟਰ 'ਤੇ ਕਿਹਾ, 'ਲੋਕ ਮੈਨੂੰ ਕਹਿੰਦੇ ਸੀ ਕਿ ਕੇਜਰੀਵਾਲ ਜੀ ਚੋਣਾਂ ਸਰਕਾਰ ਦੇ ਕੰਮਕਾਜ 'ਤੇ ਨਹੀਂ ਜਿੱਤੀਆਂ ਜਾਂਦੀਆਂ, ਚੋਣ ਰਾਜਨੀਤੀ ਵਖਰੀ ਹੁੰਦੀ ਹੈ ਅਤੇ ਅਸੀਂ ਕਹਿੰਦੇ ਸੀ ਕਿ ਅਸੀਂ ਇਸ ਨੂੰ ਬਦਲਣ ਆਏ ਹਾਂ। ਦੇਸ਼ ਦੀ ਰਾਜਨੀਤੀ ਕਾਫ਼ੀ ਹੱਦ ਤਕ ਬਦਲੀ ਹੈ।'
Photo
ਦਿੱਲੀ ਦੇ ਮੁੱਖ ਮੰਤਰੀ ਦਾ ਇਹ ਬਿਆਨ ਅੱਠ ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਇਆ ਹੈ। ਵੋਟਾਂ ਦੀ ਗਿਣਤੀ 11 ਫ਼ਰਵਰੀ ਨੂੰ ਹੋਵੇਗੀ।
Photo
ਕੇਜਰੀਵਾਲ ਨੇ ਕਿਹਾ ਕਿ ਜਦ ਆਮ ਆਦਮੀ ਪਾਰਟੀ ਦਾ ਗਠਨ ਕੀਤਾ ਗਿਆ ਸੀ, ਉਦੋਂ ਹੀ ਉਨ੍ਹਾਂ ਦਾ ਇਕੋ ਇਕ ਟੀਚਾ ਸੀ ਕਿ ਦੇਸ਼ ਦੀ ਰਾਜਨੀਤੀ ਨੂੰ ਬਦਲਣਾ ਹੈ।
Photo
ਉਨ੍ਹਾਂ ਕਿਹਾ ਕਿ ਉਹ ਅਪਣੇ ਟੀਚੇ ਤੋਂ ਇਕ ਇੰਚ ਵੀ ਪਾਸੇ ਨਹੀਂ ਹੋਏ ਅਤੇ ਉਨ੍ਹਾਂ ਦੇਸ਼ ਦੀ ਰਾਜਨੀਤੀ ਬਦਲਣ ਵਿਚ ਕਾਫ਼ੀ ਹੱਦ ਤਕ ਕਾਮਯਾਬੀ ਹਾਸਲ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।