
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਤਾ ਵਿਚ ਹੋਈ ਇਸ ਬੈਠਕ ਵਿਚ ਅਹਿਮ...
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਮੰਤਰੀਆਂ ਦੀ ਫਜ਼ੂਲ ਖਰਚੀ ਤੇ ਰੋਰ ਲਗਾਉਣ ਦੀ ਦਿਸ਼ਾ ਵਿਚ ਕਦਮ ਚੁੱਕਦੇ ਹੋਏ ਖਰਚ ਵਿਚ 20 ਫ਼ੀਸਦੀ ਤਕ ਦੀ ਕਟੌਤੀ ਕਰਨ ਦਾ ਫੈਸਲਾ ਲਿਆ ਹੈ। ਮੋਦੀ ਸਰਕਾਰ ਨੇ ਮੰਤਰੀਆਂ ਦੇ ਖਾਣੇ ਅਤੇ ਟ੍ਰੈਵਲ ਤੇ ਹੋਣ ਵਾਲੇ 20 ਫ਼ੀਸਦੀ ਤਕ ਦੀ ਕਟੌਤੀ ਕਰਨ ਦਾ ਫ਼ੈਸਲਾ ਲਿਆ ਹੈ। ਇਕ ਮੀਡੀਆ ਰਿਪੋਰਟ ਮੁਤਾਬਕ ਇੰਵੈਸਟਮੈਂਟ ਅਤੇ ਗ੍ਰੋਸ਼ ਦੀ ਕੈਬਨਿਟ ਦੀ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ ਹੈ।
Photo
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਤਾ ਵਿਚ ਹੋਈ ਇਸ ਬੈਠਕ ਵਿਚ ਅਹਿਮ ਫ਼ੈਸਲਾ ਲੈਂਦੇ ਹੋਏ ਫਜ਼ੂਲ ਖਰਚੀ ਨੂੰ ਘਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਬੈਠਕ ਨੇ ਸਾਰੇ ਮੰਤਰਾਲਿਆਂ ਨੂੰ ਖਾਣ ਪੀਣ ਅਤੇ ਯਾਤਰਾ ਦੇ ਖਰਚਿਆਂ ਦੇ ਨਾਲ ਨਾਲ ਕਾਨਫਰੰਸ ਤੇ ਆਉਣ ਵਾਲੇ ਖਰਚਿਆਂ ਵਿਚ 20 ਪ੍ਰਤੀਸ਼ਤ ਦੀ ਕਟੌਤੀ ਕਰਨ ਦੇ ਹੁਕਮ ਦਿੱਤੇ। ਸੀਸੀਆਈਜੀ ਨੇ ਵਿੱਤ ਅਤੇ ਮਾਲ ਵਿਭਾਗ ਨੂੰ ਇਸ ਦੇ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ ਹੈ।
Photo
ਸਰਕਾਰ ਨੇ ਖਰਚਿਆਂ ਵਿਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਕਾਰਨ ਵਿੱਤੀ ਸਾਲ ਵਿਚ ਆਈ ਕਮੀ ਨੂੰ ਵੀ ਮੰਨਿਆ ਜਾ ਸਕਦਾ ਹੈ। ਸਰਕਾਰ ਨੇ ਵਿਭਾਗਾਂ ਦੇ ਖਰਚਿਆਂ ਦੇ ਨਾਲ-ਨਾਲ ਇਸ ਤਿਮਾਹੀ ਵਿਚ ਖਰਚੇ ਦੀ ਸੀਮਾ ਨੂੰ 33 ਪ੍ਰਤੀਸ਼ਤ ਤੋਂ ਘਟਾ ਕੇ 25 ਪ੍ਰਤੀਸ਼ਤ ਕਰ ਦਿੱਤਾ ਹੈ। ਰਿਪੋਰਟ ਦੇ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਤੋਂ ਖਰਚੇ ਵਿਚ ਕਟੌਤੀ ਆਪਣੇ ਆਪ ਤੋਂ ਸ਼ੁਰੂ ਕੀਤੀ ਹੈ।
Photo
ਪ੍ਰਧਾਨ ਮੰਤਰੀ ਮੋਦੀ ਨੇ ਨਿੱਜੀ ਸਟਾਫ ਦੀ ਗਿਣਤੀ ਨੂੰ 50 ਪ੍ਰਤੀਸ਼ਤ ਤੱਕ ਘਟਾ ਦਿੱਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦਫ਼ਤਰ ਵਿਚ ਕਰਮਚਾਰੀਆਂ ਦੀ ਗਿਣਤੀ ਵਿਚ 15 ਪ੍ਰਤੀਸ਼ਤ ਦੀ ਕਟੌਤੀ ਕੀਤੀ ਗਈ ਹੈ।
Photo
ਇਸ ਦੇ ਨਾਲ ਹੀ ਮੰਤਰੀਆਂ ਨੂੰ ਖਰਚਿਆਂ ਵਿਚ 20 ਪ੍ਰਤੀਸ਼ਤ ਦੀ ਕਟੌਤੀ ਕਰਨ ਦਾ ਹੁਕਮ ਦਿੱਤਾ ਗਿਆ ਹੈ। ਸਮੇਂ ਸਮੇਂ ਤੇ, ਸਰਕਾਰ ਖਰਚਿਆਂ ਨੂੰ ਘਟਾਉਣ ਲਈ ਕਦਮ ਚੁੱਕ ਰਹੀ ਹੈ। ਇਸ ਤੋਂ ਪਹਿਲਾਂ, 2014 ਵਿਚ ਖਰਚਿਆਂ ਨੂੰ ਘਟਾਉਣ ਲਈ ਕਦਮ ਚੁੱਕੇ ਗਏ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।