ਕਿਸਾਨੀ ਘੋਲ ਨੂੰ ਗ਼ਲਤ ਰੰਗਤ ਦੇਣ ’ਤੇ ਬਜਿੱਦ ਕੇਂਦਰ ਸਰਕਾਰ, ਅਦਾਲਤ ਵਿਚ ਦੁਹਰਾਈ ਪੁਰਾਣੀ ਮੁਹਾਰਨੀ
Published : Jan 12, 2021, 6:07 pm IST
Updated : Jan 12, 2021, 6:07 pm IST
SHARE ARTICLE
Farmer Protest
Farmer Protest

ਕਿਸਾਨ ਜਥੇਬੰਦੀਆਂ ਨੇ ਇਸਨੂੰ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਾਰ ਦਿਤਾ

ਨਵੀਂ ਦਿੱਲੀ: ਕਿਸਾਨੀ ਸੰਘਰਸ਼ ਕੇਂਦਰ ਸਰਕਾਰ ਲਈ ਗਲੇ ਦੀ ਹੱਡੀ ਬਣਿਆ ਹੋਇਆ ਹੈ। ਸੰਘਰਸ਼ ਨੂੰ ਲੀਹੋ ਲਾਹੁਣ ਲਈ ਸਾਰੇ ਹੱਥਕੰਡੇ ਫੇਲ੍ਹ ਹੋਣ ਤੋਂ ਬਾਅਦ ਵੀ ਸਰਕਾਰ ਹਾਰ ਮੰਨਣ ਲਈ ਤਿਆਰ ਨਹੀਂ। ਸਰਕਾਰ ਕਿਸਾਨਾਂ ਨੂੰ ਖਾਲਿਸਤਾਨੀ, ਮਾਊਵਾਦੀ ਅਤੇ ਬਾਹਰੀ ਤਾਕਤਾਂ ਦੀ ਛਹਿ ਪ੍ਰਾਪਤ ਕਹਿਣ ਦੀ ਖੇਡ ਅਦਾਲਤਾਂ ਅੰਦਰ ਵੀ ਖੇਡਣ ਲੱਗੀ ਹੈ। ਅੱਜ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ’ਤੇ ਅਗਲੇ ਹੁਕਮਾਂ ’ਤੇ ਰੋਕ ਲਾਉਣ ਤੋਂ ਬਾਅਦ ਕੇਂਦਰ ਸਰਕਾਰ ਹੋਰ ਗੁੱਸੇ ਵਿਚ ਆ ਗਈ ਹੈ। ਕੇਂਦਰ ਦੇ ਵਕੀਲਾਂ ਨੇ ਅੱਜ ਸੁਪਰੀਮ ਕੋਰਟ ਅੰਦਰ ਕਿਸਾਨੀ ਸੰਘਰਸ਼ ਨੂੰ ਅਦਾਲਤ ਦੀਆਂ ਨਜ਼ਰਾਂ ਵਿਚ ਬਦਨਾਮ ਕਰਨ ਲਈ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦਿਤਾ।

Farmers ProtestFarmers Protest

ਅੱਜ ਕੇਂਦਰ ਸਰਕਾਰ ਪੇਸ਼ ਹੋਏ ਅਟਾਰਨੀ ਜਨਰਲ ਕੇਕੇ ਵੈਨੂਗੋਪਾਲ ਨੇ ਦਲੀਲ ਦਿੱਤੀ, ‘‘ਖਾਲਿਸਤਾਨੀ‘‘ ਵਿਰੋਧ ਪ੍ਰਦਰਸਨ ਵਿਚ ਘੁਸਪੈਠ ਕਰ ਗਏ ਹਨ। ਇਸ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਕੇਂਦਰ ਦੇ ਵਕੀਲ ਨੂੰ ਹਲਫਨਾਮਾ ਦਾਖਲ ਕਰਨ ਲਈ ਕਿਹਾ। ਸਰਕਾਰੀ ਵਕੀਲ ਨੇ ਕਿਹਾ ਕਿ ਉਹ ਕੱਲ੍ਹ ਤਕ ਇੰਟੈਲੀਜੈਂਸ ਬਿਊਰੋ (ਆਈਬੀ) ਦੀਆਂ ਇਨਪੁਟਸ ਦੇ ਨਾਲ ਅਜਿਹਾ ਕਰੇਗਾ। 

Supreme CourtSupreme Court

ਖਾਲਿਸਤਾਨ ਦਾ ਹਵਾਲਾ ਉਦੋਂ ਉਭਰ ਕੇ ਸਾਹਮਣੇ ਆਇਆ ਜਦੋਂ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਹੱਕ ਵਿਚ ਇਕ ਕਿਸਾਨ ਸੰਗਠਨ ਨੇ ਦੋਸ਼ ਲਗਾਇਆ ਕਿ ਪਾਬੰਦੀਸ਼ੁਦਾ ਸੰਗਠਨ ਵਿਰੋਧ ਪ੍ਰਦਰਸ਼ਨ ਵਿਚ ਦਾਖ਼ਲ ਹੋ ਗਿਆ ਹੈ। ਪਟੀਸ਼ਨਕਰਤਾ ਦੀ ਤਰਫੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ ਸਾਲਵੇ ਨੇ ਸਿਖਰਲੀ ਅਦਾਲਤ ਨੂੰ ਦੱਸਿਆ, “ਖਾਲਿਸਤਾਨ ਲਈ ਰੈਲੀਆਂ ਕਰਨ ਵਾਲਿਆਂ ਨੇ ਵਿਰੋਧ ਪ੍ਰਦਰਸ਼ਨਾਂ ’ਤੇ ਝੰਡੇ ਲਗਾਏ।” 

Supreme CourtSupreme Court

ਚੀਫ ਜਸਟਿਸ ਆਫ ਇੰਡੀਆ ਐਸਏ ਬੋਬੜੇ ਨੇ ਅਟਾਰਨੀ ਜਨਰਲ ਨੂੰ ਪੁੱਛਿਆ ਕਿ ਕੀ ਦੋਸ਼ਾਂ ਦੀ ਪੁਸ਼ਟੀ ਹੋ ਸਕਦੀ ਹੈ? ਚੀਫ ਜਸਟਿਸ ਨੇ ਕਿਹਾ, “ਜੇ ਇੱਥੇ ਕਿਸੇ ਪਾਬੰਦੀਸ਼ੁਦਾ ਸੰਗਠਨ ਵਲੋਂ ਘੁਸਪੈਠ ਕੀਤੀ ਜਾ ਰਹੀ ਹੈ, ਅਤੇ ਕੋਈ ਔਨ ਰਿਕਾਰਡ ਇਹ ਇਲਜਾਮ ਲਾ ਰਿਹਾ ਹੈ ਤਾਂ ਤੁਹਾਨੂੰ ਇਸ ਦੀ ਪੁਸ਼ਟੀ ਕਰਨੀ ਪਏਗੀ। ਤੁਸੀਂ ਕੱਲ੍ਹ ਤਕ ਹਲਫਨਾਮਾ ਦਾਖ਼ਲ ਕਰੋ।’’

BJP LeadershipBJP Leadership

ਕਾਬਲੇਗੌਰ ਹੈ ਕਿ ਭਾਜਪਾ ਆਗੂਆਂ ਵਲੋਂ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਨੂੰ ਕਿਸਾਨਾਂ ਦਾ ਸੰਘਰਸ਼ ਮੰਨਣ ਤੋਂ ਇਨਕਾਰ ਕੀਤਾ ਜਾਂਦਾ ਰਿਹਾ ਹੈ। ਫਿਰ ਸੰਘਰਸ਼ ਨੂੰ ਕੇਵਲ ਪੰਜਾਬ ਦੇ ਕਿਸਾਨਾਂ ਦਾ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਹੁਣ ਜਦੋਂ ਇਹ ਸੰਘਰਸ਼ ਦੇਸ਼-ਵਿਆਪੀ ਰੂਪ ਧਾਰ ਗਿਆ ਹੈ ਤਾਂ ਇਸ ਵਿਚ ਖਾਲਿਸਤਾਨੀ, ਮਾਊਵਾਦੀ ਅਤੇ ਦੇਸ਼ ਵਿਰੋਧੀ ਤਾਕਤਾਂ ਦੀ ਐਂਟਰੀ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਕਿਸਾਨੀ ਧਿਰਾਂ ਇਸ ਨੂੰ ਸੱਤਾਧਾਰੀ ਧਿਰ ਦੀ ਬੁਖਲਾਹਟ ਦੱਸ ਰਹੀਆਂ ਹਨ।  ਕਿਸਾਨ ਜਥੇਬੰਦੀਆਂ ਮੁਤਾਬਕ ਸਰਕਾਰ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰ ਕੇ ਸੁਪਰੀਮ ਕੋਰਟ ਜ਼ਰੀਏ ਅਸਫਲ ਬਣਾਉਣਾ ਚਾਹੁੰਦੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement