
ਕਿਹਾ, ਅੰਦੋਲਨ ਕਰ ਰਹੇ ਕਿਸਾਨਾਂ ਦੀ ਮੰਗ ਨੂੰ ਲੈ ਕੇ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ
ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਇਕ ਵਾਰ ਫਿਰ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ। ਰਾਹੁਲ ਗਾਂਧੀ ਨੇ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨਾਂ ਦੀ ਮੰਗ ਨੂੰ ਲੈ ਕੇ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ।
rahul gandhi
ਕਿਸਾਨ ਸਰਕਾਰ ਦੇ ਇਰਾਦਿਆਂ ਨੂੰ ਸਮਝਦੇ ਹਨ, ਇਸ ਲਈ ਸਰਕਾਰ ਦੀ ਉਨ੍ਹਾਂ ਨੂੰ ਸਮਝਾਉਣ ਦੀ ਹਰ ਕੋਸ਼ਿਸ਼ ਨਾਕਾਮ ਹੋ ਰਹੀ ਹੈ। ਰਾਹੁਲ ਨੇ ਕਿਹਾ ਕਿ ਕਿਸਾਨ ਜਾਣਦਾ ਹੈ ਕਿ ਉਨ੍ਹਾਂ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਲਈ ਉਹ ਵੀ ਅਪਣੀ ਮੰਗ ਮੰਨੇ ਬਿਨਾਂ ਘਰ ਪਰਤਣ ਨੂੰ ਤਿਆਰ ਨਹੀਂ ਹਨ।
Rahul Gandhi
ਰਾਹੁਲ ਨੇ ਟਵਿੱਟਰ ’ਤੇ ਟਵੀਟ ਕੀਤਾ, ‘‘ਸਰਕਾਰ ਦੀ ਸੱਤਿਆਗ੍ਰਹਿ ਕਿਸਾਨਾਂ ਨੂੰ ਇੱਧਰ-ਉੱਧਰ ਦੀਆਂ ਗੱਲਾਂ ਨੂੰ ਉਲਝਾਉਣ ਦੀ ਹਰ ਕੋਸ਼ਿਸ਼ ਬੇਕਾਰ ਹੈ। ਅੰਨਦਾਤਾ ਸਰਕਾਰ ਦੇ ਇਰਾਦਿਆਂ ਨੂੰ ਸਮਝਦਾ ਹੈ, ਉਨ੍ਹਾਂ ਦੀ ਮੰਗ ਸਾਫ਼ ਹੈ ਕਿ ਖੇਤੀ ਵਿਰੋਧੀ ਕਾਨੂੰਨ ਵਾਪਸ ਲਓ, ਬਸ।’’