
ਟਵੀਟ ਕਰਕੇ ਦਿੱਤੀ ਜਾਣਕਾਰੀ
ਨਵੀਂ ਦਿੱਲੀ: ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿਚ, ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਘੱਟੋ ਘੱਟ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਘੱਟ ਜਾਵੇਗਾ। ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਉੱਤਰ / ਉੱਤਰ-ਪੱਛਮ ਵਿਚ ਸੁੱਕੀਆਂ ਹਵਾਵਾਂ ਕਾਰਨ ਇਹ ਸਥਿਤੀ ਬਣੇਗੀ। ਸ਼ੀਤ ਲਹਿਰ 14 ਜਨਵਰੀ ਤੱਕ ਜਾਰੀ ਰਹੇਗੀ, ਨਤੀਜੇ ਵਜੋਂ ਇਥੇ ਘੱਟੋ ਘੱਟ ਤਾਪਮਾਨ 5 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।
FOG
ਵਿਭਾਗ ਨੇ ਟਵੀਟ ਕਰਕੇ ਕਿਹਾ ਕਿ ਉੱਤਰ ਪੱਛਮੀ ਉੱਤਰ ਪ੍ਰਦੇਸ਼, ਉੱਤਰੀ ਰਾਜਸਥਾਨ, ਦਿੱਲੀ, ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੇ ਬਹੁਤੇ ਖੇਤਰਾਂ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਕੜਾਕੇ ਵਾਲੀ ਠੰਢ ਤੇ ਠੰਡੀਆਂ ਹਵਾਵਾਂ ਦਾ ਅਨੁਭਵ ਹੋਵੇਗਾ। 14 ਜਨਵਰੀ ਨੂੰ ਰਾਜਧਾਨੀ ਵਿੱਚ ਤਾਪਮਾਨ ਲਗਭਗ 5 ਡਿਗਰੀ ਸੈਲਸੀਅਸ ਤੱਕ ਆ ਸਕਦਾ ਹੈ।
Winter
ਸਵੇਰੇ ਇਨ੍ਹਾਂ ਇਲਾਕਿਆਂ ਵਿਚ ਧੁੰਦ ਪਵੇਗੀ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਰਾਜਸਥਾਨ ਦੇ ਕਈ ਇਲਾਕਿਆਂ ਲਈ ਯੇਸੋ ਅਲਰਟ ਜਾਰੀ ਕੀਤਾ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਪਾਰਾ 4 ਡਿਗਰੀ ਤੱਕ ਹੇਠਾਂ ਆ ਸਕਦਾ ਹੈ। ਐਤਵਾਰ ਰਾਤ ਨੂੰ ਚੁਰੂ ਦਾ ਤਾਪਮਾਨ 1.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਗੰਗਾਨਗਰ ਦਾ ਹੇਠਲਾ ਤਾਪਮਾਨ 3.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।