
ਮੋਹਾਲੀ ਦੇ ਰਹਿਣ ਵਾਲੇ ਪਰਵਿੰਦਰ ਸਿੰਘ ਵੱਲੋਂ ਕੀਤੀ ਗਈ ਸੇਵਾ
ਨਵੀਂ ਦਿੱਲੀ: ਕਿਸਾਨੀ ਸੰਘਰਸ਼ ਅੱਜ 48ਵੇਂ ਦਿਨ ਵੀ ਜਾਰੀ ਹੈ। ਮੋਰਚੇ ਵਿਚ ਸ਼ਮੂਲੀਅਤ ਕਰ ਰਹੇ ਬੱਚਿਆਂ ਤੇ ਨੌਜਵਾਨਾਂ ਨੂੰ ਪੰਜਾਬ ਦੇ ਸੱਭਿਆਚਾਰ ਤੇ ਸਿੱਖ ਇਤਿਹਾਸ ਨਾਲ ਜੋੜੀ ਰੱਖਣ ਲਈ ਕਈ ਸੰਸਥਾਵਾਂ ਵੱਲੋਂ ਵਿਲੱਖਣ ਉਪਰਾਲੇ ਕੀਤੇ ਜਾ ਰਹੇ ਹਨ।
Mobile museum
ਇਸ ਦੇ ਚਲਦਿਆਂ ਨੌਜਵਾਨਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਿੰਘੂ ਬਾਰਡਰ ‘ਤੇ ਮੋਬਾਈਲ ਮਿਊਜ਼ੀਅਮ ਸਥਾਪਿਤ ਕੀਤਾ ਗਿਆ ਹੈ। ਇਹ ਸੇਵਾ ਮੋਹਾਲੀ ਦੇ ਰਹਿਣ ਵਾਲੇ ਪਰਵਿੰਦਰ ਸਿੰਘ ਵੱਲੋਂ ਕੀਤੀ ਗਈ।
Parvinder Singh
ਅਜਾਇਬ ਘਰ ਵਿਚ ਸਿੱਖ ਇਤਿਹਾਸ ਦੀ ਝਲਕ ਦਿਖਾਈ ਦੇ ਰਹੀ ਹੈ। ਅਜਾਇਬ ਘਰ ਦੇ ਸੰਸਥਾਪਕ ਪਰਵਿੰਦਰ ਸਿੰਘ ਨੇ ਕਿਹਾ ਕਿ, ‘ਇਕ ਅਜਿਹਾ ਅਜਾਇਬ ਘਰ ਹੋਣਾ ਜ਼ਰੂਰੀ ਹੈ, ਜਿਸ ਜ਼ਰੀਏ ਸਾਡੀ ਪੀੜੀ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦਿੱਤੀ ਜਾ ਸਕੇ।‘ ਅਜਾਇਬ ਘਰ ਵਿਚ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ, ਛੋਟੇ ਸਾਹਿਬਜ਼ਾਦਿਆਂ ਤੋਂ ਇਲਾਵਾ ਹੋਰ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਦਰਸਾਇਆ ਗਿਆ ਹੈ।
Mobile museum
ਇਸ ਤੋਂ ਇਲਾਵਾ ਹੋਰ ਸੰਸਥਾਵਾਂ ਵੀ ਮੋਰਚੇ ‘ਤੇ ਪਹੁੰਚੇ ਨੌਜਵਾਨਾਂ ਲਈ ਸੇਵਾਵਾਂ ਦੇ ਰਹੀਆਂ ਹਨ। ਕੁਝ ਸੰਸਥਾਵਾਂ ਵੱਲੋਂ ਬੱਚਿਆ ਦੀ ਪੜ੍ਹਾਈ ਜਾਰੀ ਰੱਖਣ ਲਈ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕਿਤਾਬਾਂ ਦੀ ਮੁਫਤ ਸੇਵਾ ਵੀ ਕੀਤੀ ਜਾ ਰਹੀ ਹੈ।