PM ਸੁਰੱਖਿਆ ਮਾਮਲਾ: ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਦੀ ਅਗਵਾਈ ’ਚ ਕਮੇਟੀ ਦਾ ਗਠਨ
Published : Jan 12, 2022, 11:56 am IST
Updated : Jan 12, 2022, 11:56 am IST
SHARE ARTICLE
PM Modi's security breach: Retired SC Judge Indu Malhotra to head probe panel
PM Modi's security breach: Retired SC Judge Indu Malhotra to head probe panel

ਇਸ ਕਮੇਟੀ ਵਿਚ ਕੌਮੀ ਜਾਂਚ ਏਜੰਸੀ ਦੇ ਡਾਇਰੈਕਟਰ ਜਨਰਲ, ਪੰਜਾਬ ਵਿਚ ਡੀਜੀ (ਸੁਰੱਖਿਆ) ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਹੋਣਗੇ।

 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਕੁਤਾਹੀ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿਚ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਕੌਮੀ ਜਾਂਚ ਏਜੰਸੀ ਦੇ ਡਾਇਰੈਕਟਰ ਜਨਰਲ, ਪੰਜਾਬ ਵਿਚ ਡੀਜੀ (ਸੁਰੱਖਿਆ) ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਹੋਣਗੇ। ਸੁਪਰੀਮ ਕੋਰਟ ਨੇ ਕਿਹਾ ਕਿ ਇਹਨਾਂ ਸਵਾਲਾਂ ਨੂੰ ਕਿਸੇ ਇਕ ਤਰਫ਼ਾ ਜਾਂਚ 'ਤੇ ਨਹੀਂ ਛੱਡਿਆ ਜਾ ਸਕਦਾ। ਇਸ ਮਾਮਲੇ ਦੀ ਸੁਤੰਤਰ ਜਾਂਚ ਦੀ ਲੋੜ ਹੈ। ਉਲੰਘਣਾ ਦੇ ਕਾਰਨਾਂ ਦਾ ਪਤਾ ਲਗਾਇਆ ਜਾਣਾ ਚਾਹੀਦਾ ਹੈ।

pm modi PM Modi's security breach

ਸੁਪਰੀਮ ਕੋਰਟ ਨੇ ਕਮੇਟੀ ਨੂੰ ਜਲਦੀ ਤੋਂ ਜਲਦੀ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵੱਲੋਂ ਸਾਰੇ ਸੀਲਬੰਦ ਰਿਕਾਰਡ ਕਮੇਟੀ ਪ੍ਰਧਾਨ ਨੂੰ ਸੌਂਪੇ ਜਾਣਗੇ। ਪੀਐਮ ਦੀ ਸੁਰੱਖਿਆ ਵਿਚ ਕੁਤਾਹੀ ਤੋਂ ਬਾਅਦ ਕੇਂਦਰ ਅਤੇ ਸੂਬਾ ਸਰਕਾਰ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ।

Supreme CourtSupreme Court

ਸੂਬਾ ਸਰਕਾਰ ਨੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਦੇ ਨਾਲ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਦੀ ਅਗਵਾਈ ਵਿਚ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਇਸ ਦੇ ਨਾਲ ਹੀ ਕੇਂਦਰ ਨੇ ਸੁਰੱਖਿਆ ਸਕੱਤਰ ਦੀ ਅਗਵਾਈ ਵਿਚ ਇੰਟੈਲੀਜੈਂਸ ਬਿਊਰੋ ਅਤੇ ਐਸਪੀਜੀ ਅਧਿਕਾਰੀਆਂ ਦੇ ਨਾਲ ਇਕ ਜਾਂਚ ਕਮੇਟੀ ਬਣਾਈ ਸੀ। ਮਾਮਲਾ ਸੁਪਰੀਮ ਕੋਰਟ ਪਹੁੰਚਣ ਤੋਂ ਬਾਅਦ ਦੋਵੇਂ ਕਮੇਟੀਆਂ ਦੀ ਜਾਂਚ ਬੰਦ ਹੋ ਗਈ ਹੈ।

pm modi PM Modi's security breach

ਜ਼ਿਕਰਯੋਗ ਹੈ ਕਿ 5 ਜਨਵਰੀ ਨੂੰ ਪੀਐਮ ਮੋਦੀ ਦੇ ਕਾਫਲੇ ਨੂੰ ਪੰਜਾਬ ਫਿਰੋਜ਼ਪੁਰ ਵਿਖੇ ਇਕ ਫਲਾਈਓਵਰ 'ਤੇ 10-15 ਮਿੰਟ ਰੁਕਣਾ ਪਿਆ ਸੀ। ਉਸ ਸਮੇਂ ਗ੍ਰਹਿ ਮੰਤਰਾਲੇ ਨੇ ਇਸ ਨੂੰ ਪੀਐੱਮ ਦੀ ਸੁਰੱਖਿਆ 'ਚ ਵੱਡੀ ਕੁਤਾਹੀ ਦੱਸਿਆ ਸੀ, ਜਦਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਤੋਂ ਇਨਕਾਰ ਕੀਤਾ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM
Advertisement