
ਸਵੇਰੇ ਖਾਣਾ ਬਣਾਉਂਦੇ ਸਮੇਂ ਵਾਪਰਿਆ ਹਾਦਸਾ
ਪਾਣੀਪਤ : ਹਰਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਪਾਣੀਪਤ ਤਹਿਸੀਲ ਕੈਂਪ ਇਲਾਕੇ 'ਚ ਗੈਸ ਸਿਲੰਡਰ ਫਟਣ ਕਾਰਨ ਇਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਖਾਣਾ ਬਣਾਉਂਦੇ ਸਮੇਂ ਇਹ ਵੱਡਾ ਹਾਦਸਾ ਵਾਪਰਿਆ।
ਸਵੇਰੇ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਗਈ। ਕਮਰੇ ਦਾ ਦਰਵਾਜ਼ਾ ਬੰਦ ਹੋਣ ਕਾਰਨ ਇੱਕੋ ਪਰਿਵਾਰ ਦੇ ਛੇ ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਮਰਨ ਵਾਲਾ ਪਰਿਵਾਰ ਪਾਣੀਪਤ ਤਹਿਸੀਲ ਕੈਂਪ ਇਲਾਕੇ ਵਿੱਚ ਕਿਰਾਏ ’ਤੇ ਰਹਿੰਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਸਿਲੰਡਰ ਕਿਵੇਂ ਫਟਿਆ, ਫਿਲਹਾਲ ਕੋਈ ਖੁਲਾਸਾ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।