ਪਿਕਅੱਪ ਵੈਨ ਪਲਟਣ ਨਾਲ 7 ਲੋਕਾਂ ਦੀ ਮੌਤ, 8 ਦੀ ਹਾਲਤ ਗੰਭੀਰ, CM ਨੇ ਜਤਾਇਆ ਦੁਖ਼
Published : Jan 12, 2023, 1:58 pm IST
Updated : Jan 12, 2023, 1:58 pm IST
SHARE ARTICLE
Accident
Accident

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਹਾਦਸੇ 'ਤੇ ਦੁਖ਼ ਜਤਾਇਆ ਹੈ।

 

ਸਰਾਏਕੇਲਾ - ਝਾਰਖੰਡ ਦੇ ਸਰਾਏਕੇਲਾ ਜ਼ਿਲ੍ਹੇ ਦੇ ਰਾਜਨਗਰ (Accident) ਥਾਣਾ ਖੇਤਰ 'ਚ ਅੱਜ ਇਕ ਪਿਕਅੱਪ ਵੈਨ ਪਲਟਣ ਕਾਰਨ ਵੱਡਾ ਹਾਦਸਾ ਵਾਪਸ ਗਿਆ। ਇਸ ਹਾਦਸੇ 'ਚ ਇਕ ਔਰਤ ਸਮੇਤ 7 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਦਰਜਨ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਘਟਨਾ ਰਾਜਨਗਰ-ਚਾਈਬਾਸਾ ਮਾਰਗ 'ਤੇ ਵਾਪਰੀ। ਪੁਲਿਸ ਨੇ ਕਿਹਾ ਕਿ ਚਾਈਬਾਸਾ ਤੋਂ ਰਾਜਨਗਰ ਜਾ ਰਹੀ ਪਿਕਅੱਪ ਵੈਨ 'ਚ ਕਰੀਬ 30 ਮਜ਼ਦੂਰ ਸਵਾਰ ਸਨ। ਜ਼ਖ਼ਮੀਆਂ 'ਚ 8 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਜਮਸ਼ੇਦਪੁਰ ਭੇਜ ਦਿੱਤਾ ਗਿਆ ਹੈ।   

ਇਹ ਵੀ ਪੜ੍ਹੋ -  ਕੈਨੇਡਾ 'ਚ ਸ਼ਰਾਬ ਦੀ ਇਕ ਬੋਤਲ ਲਈ 8 ਨਾਬਾਲਗ ਕੁੜੀਆਂ ਨੇ ਕੀਤਾ ਵਿਅਕਤੀ ਦਾ ਕਤਲ 

ਇਸ ਵਿਚ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਹਾਦਸੇ 'ਤੇ ਦੁਖ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਖ਼ਮੀਆਂ ਦਾ ਇਲਾਜ ਕਰਵਾ ਰਿਹਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰਾਂ ਨੂੰ ਇਸ ਦੁਖ਼ ਤੋਂ ਉਭਰਨ ਦੀ ਸ਼ਕਤੀ ਦੇਣ ਦੀ ਪ੍ਰਾਰਥਨਾ ਕੀਤੀ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement