ਮਨੀਸ਼ ਸਿਸੋਦੀਆ ਨੇ ਕੱਸਿਆ BJP 'ਤੇ ਤੰਜ਼, ਦਿੱਲੀ ਦੇ ਅਧਿਕਾਰੀਆਂ ਦਾ ਹੋ ਰਿਹਾ ਹੈ 'ਨਾਜਾਇਜ਼' ਇਸਤੇਮਾਲ  
Published : Jan 12, 2023, 2:50 pm IST
Updated : Jan 12, 2023, 2:52 pm IST
SHARE ARTICLE
Manish Sisodia
Manish Sisodia

ਸਰਕਾਰੀ ਇਸ਼ਤਿਹਾਰਾਂ ਨੂੰ ਲੈ ਕੇ ਮਨੀਸ਼ ਸਿਸੋਦੀਆ ਦਾ ਟਵੀਟ

ਨਵੀਂ ਦਿੱਲੀ - ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਦੋਸ਼ ਲਗਾਇਆ ਕਿ ਉਹ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਦਬਾਉਣ ਲਈ ਦਿੱਲੀ ਦੇ ਅਧਿਕਾਰੀਆਂ 'ਤੇ 'ਗੈਰ-ਸੰਵਿਧਾਨਕ' ਕੰਟਰੋਲ ਬਣਾਈ ਰੱਖਣਾ ਚਾਹੁੰਦੀ ਹੈ। ਮਨੀਸ਼ ਸਿਸੋਦੀਆ ਦਾ ਇਹ ਇਲਜ਼ਾਮ 'ਆਪ' ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ 'ਚ ਸਿਆਸੀ ਇਸ਼ਤਿਹਾਰਾਂ 'ਤੇ ਕਥਿਤ ਤੌਰ 'ਤੇ ਖਰਚ ਕੀਤੇ 163.62 ਕਰੋੜ ਰੁਪਏ ਦੀ ਵਸੂਲੀ ਲਈ ਜਾਰੀ ਕੀਤੇ ਨੋਟਿਸ ਤੋਂ ਬਾਅਦ ਆਇਆ ਹੈ। ਇਸ ਘਟਨਾਕ੍ਰਮ ਤੋਂ ਇਕ ਮਹੀਨਾ ਪਹਿਲਾਂ, ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਸਕੱਤਰ ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ 'ਚ ਸਿਆਸੀ ਇਸ਼ਤਿਹਾਰ ਛਾਪਣ ਲਈ 'ਆਪ' ਤੋਂ 97 ਕਰੋੜ ਰੁਪਏ ਵਸੂਲਣ ਦਾ ਨਿਰਦੇਸ਼ ਦਿੱਤਾ ਸੀ।

Manish Sisodia TweetManish Sisodia Tweet

ਸੂਤਰਾਂ ਨੇ ਦੱਸਿਆ ਕਿ ਸੂਚਨਾ ਅਤੇ ਪ੍ਰਚਾਰ ਡਾਇਰੈਕਟੋਰੇਟ (ਡੀ.ਆਈ.ਪੀ.) ਵੱਲੋਂ ਜਾਰੀ ਰਿਕਵਰੀ ਨੋਟਿਸ 'ਚ ਉਕਤ ਰਕਮ 'ਤੇ ਲਗਾਇਆ ਗਿਆ ਵਿਆਜ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੋਟਿਸ ਤਹਿਤ 'ਆਪ' ਲਈ 10 ਦਿਨਾਂ ਦੇ ਅੰਦਰ-ਅੰਦਰ ਸਾਰੀ ਰਕਮ ਅਦਾ ਕਰਨੀ ਲਾਜ਼ਮੀ ਹੈ। ਇਕ ਸੂਤਰ ਨੇ ਕਿਹਾ,"ਦਿੱਲੀ ਦੇ ਉੱਪ ਰਾਜਪਾਲ ਦੁਆਰਾ ਪਹਿਲਾਂ ਜਾਰੀ ਕੀਤੇ ਗਏ ਆਦੇਸ਼ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ 'ਆਪ' ਕਨਵੀਨਰ ਭੁਗਤਾਨ ਕਰਨ 'ਚ ਅਸਫ਼ਲ ਰਹਿੰਦੇ ਹਨ, ਤਾਂ ਪਾਰਟੀ ਦੀਆਂ ਜਾਇਦਾਦਾਂ ਦੀ ਕੁਰਕੀ ਸਮੇਤ ਸਾਰੀਆਂ ਕਾਨੂੰਨੀ ਕਾਰਵਾਈਆਂ ਨੂੰ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ।"

Manish Sisodia TweetManish Sisodia Tweet

ਸਿਸੋਦੀਆ ਨੇ ਵੀਰਵਾਰ ਨੂੰ ਟਵੀਟ ਕੀਤਾ,“ਦਿੱਲੀ ਅਧਿਕਾਰੀਆਂ 'ਤੇ ਗੈਰ-ਸੰਵਿਧਾਨਕ ਕੰਟਰੋਲ ਦੀ ਗੈਰ-ਕਾਨੂੰਨੀ ਵਰਤੋਂ ਨੂੰ ਵੇਖੋ, ਭਾਜਪਾ ਨੇ ਦਿੱਲੀ ਸਰਕਾਰ ਦੇ ਸੂਚਨਾ ਅਤੇ ਪ੍ਰਚਾਰ ਡਾਇਰੈਕਟੋਰੇਟ ਦੀ ਸਕੱਤਰ ਐਲਿਸ ਵਾਜ਼ (ਆਈਏਐਸ) ਤੋਂ ਨੋਟਿਸ ਦਿਵਾਇਆ ਹੈ ਕਿ 2017 ਤੋਂ ਦਿੱਲੀ ਦੇ ਬਾਹਰ ਦੇ ਰਾਜਾਂ ਨੂੰ ਦਿੱਤੇ ਗਏ ਇਸ਼ਤਿਹਾਰਾਂ ਦਾ ਖਰਚਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਵਸੂਲਿਆ ਜਾਵੇਗਾ।''

 ਇਹ ਵੀ ਪੜ੍ਹੋ -  ਪਿਕਅੱਪ ਵੈਨ ਪਲਟਣ ਨਾਲ 7 ਲੋਕਾਂ ਦੀ ਮੌਤ, 8 ਦੀ ਹਾਲਤ ਗੰਭੀਰ, CM ਨੇ ਜਤਾਇਆ ਦੁਖ਼

ਉਨ੍ਹਾਂ ਅੱਗੇ ਲਿਖਿਆ,“ਦਿੱਲੀ ਦੇ ਅਖਬਾਰਾਂ 'ਚ ਭਾਜਪਾ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਦੇ ਇਸ਼ਤਿਹਾਰ ਛਪਦੇ ਹਨ। ਪੂਰੀ ਦਿੱਲੀ 'ਚ ਭਾਜਪਾ ਦੇ ਮੁੱਖ ਮੰਤਰੀਆਂ ਦੀਆਂ ਫੋਟੋਆਂ ਵਾਲੇ ਸਰਕਾਰੀ ਹੋਰਡਿੰਗ ਲਗਾਏ ਗਏ ਹਨ। ਕੀ ਉਨ੍ਹਾਂ ਦਾ ਖਰਚਾ ਭਾਜਪਾ ਦੇ ਮੁੱਖ ਮੰਤਰੀਆਂ ਤੋਂ ਵਸੂਲਿਆ ਜਾਵੇਗਾ? ਸਿਸੋਦੀਆ ਨੇ ਕਿਹਾ,''ਕੀ ਇਸ ਲਈ ਭਾਜਪਾ ਦਿੱਲੀ ਦੇ ਅਧਿਕਾਰੀਆਂ 'ਤੇ ਗੈਰ-ਸੰਵਿਧਾਨਕ ਕੰਟਰੋਲ ਬਣਾਈ ਰੱਖਣਾ ਚਾਹੁੰਦੀ ਹੈ?'' 


 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement