Bharat Jodo Nyay Yatra: ਮਨੀਪੁਰ ’ਚ ਥੌਬਲ ਦੇ ਨਿੱਜੀ ਮੈਦਾਨ ਤੋਂ ਸ਼ੁਰੂ ਹੋਵੇਗੀ ‘ਭਾਰਤ ਜੋੜੋ ਨਿਆਂ ਯਾਤਰਾ’ : ਕਾਂਗਰਸ 
Published : Jan 12, 2024, 5:21 pm IST
Updated : Jan 12, 2024, 5:21 pm IST
SHARE ARTICLE
Bharat Jodo Nyay Yatra
Bharat Jodo Nyay Yatra

ਮਨੀਪੁਰ ਕਾਂਗਰਸ ਦੇ ਪ੍ਰਧਾਨ ਕੀਸ਼ਮ ਮੇਘਚੰਦਰ ਨੇ ਕਿਹਾ ਕਿ ਇੰਫਾਲ ਦੇ ਹੱਟਾ ਕਾਂਗਜੇਬੰਗ ਮੈਦਾਨ ਤੋਂ ਯਾਤਰਾ ਸ਼ੁਰੂ ਕਰਨ ਦੀ ਇਜਾਜ਼ਤ ਮੰਗੀ ਗਈ ਸੀ

Bharat Jodo Nyay Yatra:  ਇੰਫਾਲ : ਕਾਂਗਰਸ ਨੇ ਸ਼ੁਕਰਵਾਰ ਨੂੰ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਨਿਆਂ ਯਾਤਰਾ’ ਮਨੀਪੁਰ ਦੀ ਰਾਜਧਾਨੀ ਇੰਫਾਲ ਦੀ ਬਜਾਏ 14 ਜਨਵਰੀ ਨੂੰ ਮਨੀਪੁਰ ਦੇ ਥੌਬਲ ਜ਼ਿਲ੍ਹੇ ਦੇ ਇਕ ਨਿੱਜੀ ਮੈਦਾਨ ਤੋਂ ਸ਼ੁਰੂ ਹੋਵੇਗੀ। ਮਨੀਪੁਰ ਕਾਂਗਰਸ ਦੇ ਪ੍ਰਧਾਨ ਕੀਸ਼ਮ ਮੇਘਚੰਦਰ ਨੇ ਕਿਹਾ ਕਿ ਇੰਫਾਲ ਦੇ ਹੱਟਾ ਕਾਂਗਜੇਬੰਗ ਮੈਦਾਨ ਤੋਂ ਯਾਤਰਾ ਸ਼ੁਰੂ ਕਰਨ ਦੀ ਇਜਾਜ਼ਤ ਮੰਗੀ ਗਈ ਸੀ

ਪਰ ਸੂਬਾ ਸਰਕਾਰ ਨੇ ਕੁੱਝ ਸ਼ਰਤਾਂ ਨਾਲ ਇਸ ਦੀ ਇਜਾਜ਼ਤ ਦਿਤੀ। ਇਸ ਕਾਰਨ ਪਹਿਲਾਂ ਤੋਂ ਤੈਅ ਸਥਾਨ ਤੋਂ 34 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਸਥਾਨ ’ਚ ਆਖਰੀ ਸਮੇਂ ’ਚ ਬਦਲਾਅ ਕਰਨਾ ਪਿਆ। ਉਨ੍ਹਾਂ ਕਿਹਾ, ‘‘ਅਸੀਂ 2 ਜਨਵਰੀ ਨੂੰ ਸੂਬਾ ਸਰਕਾਰ ਨੂੰ ਇੰਫਾਲ ’ਚ ‘ਭਾਰਤ ਜੋੜੋ ਨਿਆਂ ਯਾਤਰਾ’ ਨੂੰ ਹੱਟਾ ਕਾਂਗਜੇਬੰਗ ਮੈਦਾਨ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕਰਨ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਦਿਤਾ ਸੀ।

ਅਸੀਂ ਇਹ ਵੀ ਐਲਾਨ ਕੀਤਾ ਸੀ ਕਿ ਯਾਤਰਾ ਇੰਫਾਲ ਤੋਂ ਸ਼ੁਰੂ ਹੋਵੇਗੀ ਅਤੇ ਮੁੰਬਈ ’ਚ ਖ਼ਤਮ ਹੋਵੇਗੀ। ਅਸੀਂ ਇਸ ਸਬੰਧ ’ਚ 10 ਜਨਵਰੀ ਨੂੰ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨਾਲ ਮੁਲਾਕਾਤ ਕੀਤੀ ਸੀ ਪਰ ਸਾਨੂੰ ਦਸਿਆ ਗਿਆ ਕਿ ਇਜਾਜ਼ਤ ਨਹੀਂ ਦਿਤੀ ਜਾਵੇਗੀ। ਉਸੇ ਰਾਤ ਬਾਅਦ ’ਚ, ਹੱਟਾ ਕੰਗਜੇਬੰਗ ਮੈਦਾਨ ਲਈ ਇਜਾਜ਼ਤ ਦੇਣ ਦਾ ਹੁਕਮ ਜਾਰੀ ਕੀਤਾ ਗਿਆ ਸੀ ਪਰ ਲੋਕਾਂ ਦੀ ਗਿਣਤੀ ਸੀਮਤ ਕਰ ਦਿਤੀ ਗਈ ਸੀ।’’

ਮੇਘਚੰਦਰ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਦੀ ਇਕ ਟੀਮ ਨੇ ਮੁੱਖ ਸਕੱਤਰ ਵਿਨੀਤ ਜੋਸ਼ੀ, ਪੁਲਿਸ ਡਾਇਰੈਕਟਰ ਜਨਰਲ ਰਾਜੀਵ ਸਿੰਘ ਅਤੇ ਇੰਫਾਲ ਪੂਰਬੀ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਨਾਲ ਮੁੜ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ‘‘ਸਾਨੂੰ ਦਸਿਆ ਗਿਆ ਹੈ ਕਿ ਸਮਾਗਮ ਵਾਲੀ ਥਾਂ ’ਤੇ 1000 ਤੋਂ ਵੱਧ ਲੋਕਾਂ ਨੂੰ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ। ਅਸੀਂ ਇਜਾਜ਼ਤ ਨਾ ਮਿਲਣ ਤੋਂ ਚਿੰਤਤ ਸੀ। ਥੌਬਲ ਦੇ ਡਿਪਟੀ ਕਮਿਸ਼ਨਰ ਨੇ ਵੀਰਵਾਰ ਦੇਰ ਰਾਤ ਜ਼ਿਲ੍ਹੇ ਦੇ ਖੋਂਗਜੋਮ ਖੇਤਰ ਦੇ ਇਕ ਨਿੱਜੀ ਮੈਦਾਨ ਤੋਂ ਯਾਤਰਾ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨ ਦੀ ਇਜਾਜ਼ਤ ਦਿਤੀ।’’

ਮੇਘਚੰਦਰ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਉੱਥੋਂ ਯਾਤਰਾ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ। ਸੂਬੇ ਦੇ ਇਕ ਹੋਰ ਕਾਂਗਰਸੀ ਨੇਤਾ ਨੇ ਕਿਹਾ ਕਿ ਸਥਾਨ ਬਦਲਣ ਕਾਰਨ ਯਾਤਰਾ ਦੇ ਰੂਟ ਵਿਚ ਕੋਈ ਤਬਦੀਲੀ ਨਹੀਂ ਹੋਵੇਗੀ। ਇਹ ਯਾਤਰਾ 14 ਜਨਵਰੀ ਨੂੰ ਮਨੀਪੁਰ ਤੋਂ ਸ਼ੁਰੂ ਹੋਵੇਗੀ ਅਤੇ 20 ਮਾਰਚ ਨੂੰ ਮੁੰਬਈ ’ਚ ਸਮਾਪਤ ਹੋਵੇਗੀ। ਇਹ 15 ਸੂਬਿਆਂ ਦੇ 110 ਜ਼ਿਲ੍ਹਿਆਂ ’ਚੋਂ ਲੰਘਦੇ ਹੋਏ 67 ਦਿਨਾਂ ’ਚ 6,713 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ।

(For more news apart from Bharat Jodo Nyay Yatra, stay tuned to Rozana Spokesman)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement