NIA raid: 6 ਸੂਬਿਆਂ ’ਚ NIA ਦੀ ਛਾਪੇਮਾਰੀ; ਬੱਬਰ ਖ਼ਾਲਸਾ ਇੰਟਰਨੈਸ਼ਨਲ ਤੇ ਬਿਸ਼ਨੋਈ ਗੈਂਗ ਵਿਰੁਧ ਕਾਰਵਾਈ
Published : Jan 12, 2024, 7:57 am IST
Updated : Jan 12, 2024, 7:57 am IST
SHARE ARTICLE
NIA raids 32 locations in 6 states
NIA raids 32 locations in 6 states

ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਕੁਲ 32 ਥਾਵਾਂ ’ਤੇ ਕੀਤੀ ਕਾਰਵਾਈ

NIA raid: ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਵੀਰਵਾਰ ਨੂੰ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅਤੇ ਲਾਰੈਂਸ ਬਿਸ਼ਨੋਈ ਕ੍ਰਾਈਮ ਸਿੰਡੀਕੇਟ ਦੀਆਂ ਸਾਜਸ਼ਾਂ ਅਤੇ ਗਤੀਵਿਧੀਆਂ ਨਾਲ ਜੁੜੇ ਮਾਮਲਿਆਂ ਵਿਚ ਕਈ ਰਾਜਾਂ ਵਿਚ ਵੱਡੇ ਪੱਧਰ ’ਤੇ ਕਾਰਵਾਈ ਕਰਦੇ ਹੋਏ ਅਪਰਾਧਿਕ ਦਸਤਾਵੇਜ਼, ਡਿਜੀਟਲ ਉਪਕਰਨਾਂ ਅਤੇ ਨਕਦੀ ਸਮੇਤ ਕਈ ਗ਼ੈਰ-ਕਾਨੂੰਨੀ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤਾ।

ਜਾਂਚ ਏਜੰਸੀ ਦੇ ਬੁਲਾਰੇ ਨੇ ਦਸਿਆ ਕਿ ਵੀਰਵਾਰ ਸਵੇਰੇ ਸ਼ੁਰੂ ਹੋਈ ਇਸ ਕਾਰਵਾਈ ਦੇ ਹਿੱਸੇ ਵਜੋਂ ਐਨਆਈਏ ਦੀਆਂ ਟੀਮਾਂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ ਅਤੇ ਦਿੱਲੀ ਵਿਚ ਕੁਲ 32 ਥਾਵਾਂ ’ਤੇ ਛਾਪੇਮਾਰੀ ਕੀਤੀ। ਤਿੰਨ ਮਾਮਲਿਆਂ ਦੇ ਸਬੰਧ ਵਿਚ ਮਾਰੇ ਗਏ ਛਾਪਿਆਂ ਦੌਰਾਨ ਜਬਤੀ ਵਿਚ ਦੋ ਪਿਸਤੌਲਾਂ ਦੇ ਨਾਲ ਦੋ ਮੈਗਜ਼ੀਨ ਅਤੇ ਗੋਲਾ ਬਾਰੂਦ ਸਮੇਤ 4.6 ਲੱਖ ਰੁਪਏ ਦੀ ਨਕਦੀ ਤੋਂ ਇਲਾਵਾ ਦਸਤਾਵੇਜ਼ ਅਤੇ ਡਿਜੀਟਲ ਉਪਕਰਣ ਸ਼ਾਮਲ ਹਨ।

ਇਹ ਤਿੰਨੇ ਮਾਮਲੇ ਬੀ.ਕੇ.ਆਈ. ਅਤੇ ਦੇਸ਼ ਵਿਚ ਚਲ ਰਹੇ ਅਤਿਵਾਦੀ-ਗੈਂਗਸਟਰ ਨੈੱਟਵਰਕ ਵਲੋਂ ਕੀਤੀਆਂ ਜਾ ਰਹੀਆਂ ਅਤਿਵਾਦੀ ਗਤੀਵਿਧੀਆਂ ਨਾਲ ਸਬੰਧਤ ਹਨ। ਬੀਕੇਆਈ ’ਤੇ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਤਹਿਤ ਪਾਬੰਦੀ ਲਗਾਈ ਗਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਐਨਆਈਏ ਦੇ ਬੁਲਾਰੇ ਨੇ ਕਿਹਾ, “ਅਜਿਹੀਆਂ ਗਤੀਵਿਧੀਆਂ ਵਿਚ ਸਰਹੱਦ ਪਾਰੋਂ ਹਥਿਆਰ ਅਤੇ ਗੋਲਾ-ਬਾਰੂਦ, ਵਿਸਫੋਟਕਾਂ, ਆਈਈਡੀ ਆਦਿ ਅਤਿਵਾਦੀਆਂ ਦੁਆਰਾ ਵਰਤੀ ਜਾਂਦੀ ਸਮੱਗਰੀ ਦੀ ਤਸਕਰੀ ਕਰਨਾ ਸ਼ਾਮਲ ਹੈ।’’ ਅਤਿਵਾਦੀ ਸੰਗਠਨਾਂ ਦੇ ਸੰਚਾਲਕਾਂ ਅਤੇ ਸੰਗਠਤ ਅਪਰਾਧਕ ਗਰੋਹਾਂ ਦੁਆਰਾ
ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਬੰਬ ਧਮਾਕਿਆਂ, ਕਤਲਾਂ, ਜਬਰੀ ਵਸੂਲੀ ਅਤੇ ਅਜਿਹੇ ਸੰਗਠਨਾਂ ਨੂੰ ਵਿੱਤ ਪ੍ਰਦਾਨ ਕਰਨ ਲਈ ਅਤਿਵਾਦੀ ਨੈਟਵਰਕ ਦੀ ਵਰਤੋਂ ਕੀਤੀ ਜਾ ਰਹੀ ਹੈ। ਵੀਰਵਾਰ ਦੀ ਕਾਰਵਾਈ ’ਚ ਬੀਕੇਆਈ ਦੇ ਮੁਖੀਆਂ ਅਤੇ ਮੈਂਬਰਾਂ ਦੀਆਂ ਗਤੀਵਿਧੀਆਂ ਨਾਲ ਜੁੜੇ ਮਾਮਲੇ ਵਿਚ 16 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਐਨਆਈਏ ਨੇ 10 ਜੁਲਾਈ, 2023 ਨੂੰ ਖੁਦ ਨੋਟਿਸ ਲੈਂਦਿਆਂ ਕੇਸ ਦਰਜ ਕੀਤਾ ਸੀ। ਇਸ ਨੇ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਦੀ ਪਛਾਣ ਅਤਿਵਾਦੀ ਸਾਜ਼ਸ਼ ਦੇ ਮੁੱਖ ਸਾਜ਼ਸ਼ਕਰਤਾਵਾਂ ਵਜੋਂ ਕੀਤੀ ਸੀ ਜੋ ਪੰਜਾਬ ਵਿਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਵਿਚ ਸ਼ਾਮਲ ਹਨ।

ਗੋਲਡੀ ਬਰਾੜ ਸਮੇਤ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀਆਂ ਦੇ ਨਿਰਦੇਸ਼ਾਂ ’ਤੇ ਚਲਾਏ ਜਾ ਰਹੇ ਸੰਗਠਿਤ ਅਪਰਾਧ ਗਰੋਹ ਵਿਰੁਧ ਯੂਏਪੀਏ ਦੀਆਂ ਧਾਰਾਵਾਂ ਤਹਿਤ ਐਨਆਈਏ ਵਲੋਂ ਦਰਜ ਕੀਤੇ ਗਏ ਦੂਜੇ ਕੇਸ ਵਿਚ ਕੁਲ ਸੱਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਬੁਲਾਰੇ ਨੇ ਦਸਿਆ ਕਿ ਤੀਜੇ ਮਾਮਲੇ ਵਿਚ ਨੌਂ ਛਾਪੇ ਮਾਰੇ ਗਏ। ਇਹ ਮਾਮਲਾ ਭਾਰਤ ਅਤੇ ਵਿਦੇਸ਼ਾਂ ਵਿਚ ਸਥਿਤ ਕਈ ਪਾਬੰਦੀਸ਼ੁਦਾ ਅਤਿਵਾਦੀ ਸੰਗਠਨਾਂ ਅਤੇ ਅਪਰਾਧਕ ਗਰੋਹਾਂ ਨਾਲ ਸਬੰਧਤ ਹੈ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਦਹਿਸ਼ਤਗਰਦੀ ਅਤੇ ਅਪਰਾਧਿਕ ਸਾਜ਼ਸ਼ਾਂ ਨੂੰ ਅੰਜਾਮ ਦੇਣ ਵਿਚ ਸ਼ਾਮਲ ਹਨ। 

(For more Punjabi news apart from NIA raids 32 locations in 6 states, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement