
ਤਿੰਨ ਵਰਦੀਧਾਰੀ ਨਕਸਲੀਆਂ ਦੀਆਂ ਲਾਸ਼ਾਂ
ਬੀਜਾਪੁਰ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ’ਚ ਐਤਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਨਕਸਲੀ ਮਾਰੇ ਗਏ। ਬਸਤਰ ਖੇਤਰ ਦੇ ਪੁਲਿਸ ਇੰਸਪੈਕਟਰ ਜਨਰਲ (ਆਈ.ਜੀ.ਪੀ.) ਸੁੰਦਰਰਾਜ ਪੀ. ਨੇ ਦਸਿਆ ਕਿ ਨਕਸਲ ਵਿਰੋਧੀ ਮੁਹਿੰਮ ’ਤੇ ਗਈ ਸੁਰੱਖਿਆ ਕਰਮਚਾਰੀਆਂ ਦੀ ਇਕ ਸਾਂਝੀ ਟੀਮ ਨੇ ਸਵੇਰੇ ਇੰਦਰਾਵਤੀ ਨੈਸ਼ਨਲ ਪਾਰਕ ਖੇਤਰ ਦੇ ਜੰਗਲ ’ਚ ਨਕਸਲੀਆਂ ਦਾ ਸਾਹਮਣਾ ਕੀਤਾ।
ਉਨ੍ਹਾਂ ਦਸਿਆ ਕਿ ਇਸ ਮੁਹਿੰਮ ’ਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.), ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਅਤੇ ਜ਼ਿਲ੍ਹਾ ਫੋਰਸ ਦੇ ਜਵਾਨ ਸ਼ਾਮਲ ਸਨ। ਅਧਿਕਾਰੀ ਨੇ ਦਸਿਆ ਕਿ ਰੁਕ-ਰੁਕ ਕੇ ਗੋਲੀਬਾਰੀ ਰੁਕਣ ਤੋਂ ਬਾਅਦ ਮੌਕੇ ਤੋਂ ਤਿੰਨ ਵਰਦੀਧਾਰੀ ਨਕਸਲੀਆਂ ਦੀਆਂ ਲਾਸ਼ਾਂ, ਆਟੋਮੈਟਿਕ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਇਲਾਕੇ ’ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਇਸ ਸਾਲ ਹੁਣ ਤਕ ਸੂਬੇ ’ਚ ਵੱਖ-ਵੱਖ ਮੁਕਾਬਲਿਆਂ ’ਚ 12 ਨਕਸਲੀ ਮਾਰੇ ਜਾ ਚੁਕੇ ਹਨ।