ਨਿਰਭਿਆ ਦੀ ਮਾਂ ਨੇ ਕੈਦੀਆਂ ਨੂੰ ਜਲਦ ਫਾਂਸੀ ਨਾ ਦੇਣ ਤੋਂ ਅੱਕੀ ਨੇ ਕਰ ਦਿੱਤਾ ਇਹ ਕੰਮ...
Published : Feb 12, 2020, 1:21 pm IST
Updated : Feb 12, 2020, 3:14 pm IST
SHARE ARTICLE
Court government
Court government

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 7 ਫਰਵਰੀ ਨੂੰ ਹੇਠਲੀ ਅਦਾਲਤ ਨੇ...

ਨਵੀਂ ਦਿੱਲੀ: ਨਿਰਭਿਆ ਦੇ ਮਾਪਿਆਂ ਨੇ ਦੋ ਸ਼ੀ ਆਂ ਤੋਂ ਅੱਕ ਕੇ ਅਤੇ ਦਿੱਲੀ ਸਰਕਾਰ ਨੇ ਨਿਰਭਯਾ ਕੇਸ ਵਿਚ ਚਾਰ ਦੋਸ਼ੀਆਂ ਖ਼ਿਲਾਫ਼ ਨਵਾਂ ਮੌਤ ਦਾ ਵਾਰੰਟ ਜਾਰੀ ਕਰਨ ਲਈ ਹੇਠਲੀ ਅਦਾਲਤ ਦਾ ਰੁਖ਼ ਕੀਤਾ ਹੈ। ਅਦਾਲਤ ਨੇ ਇਸ ਕੇਸ ਵਿਚ ਦੋਸ਼ੀਆਂ ਵਿਰੁਧ ਨੋਟਿਸ ਵੀ ਜਾਰੀ ਕੀਤੇ ਹਨ ਅਤੇ ਬੁੱਧਵਾਰ ਨੂੰ ਇਸ ਕੇਸ ਦੀ ਸੁਣਵਾਈ ਕੀਤੀ ਜਾਵੇਗੀ।

PhotoPhoto

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 7 ਫਰਵਰੀ ਨੂੰ ਹੇਠਲੀ ਅਦਾਲਤ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਵਿਚ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਨਵੀਂ ਤਰੀਕ ਦੀ ਮੰਗ ਕੀਤੀ ਗਈ ਸੀ। ਵਧੀਕ ਸੈਸ਼ਨ ਜੱਜ ਧਰਮਿੰਦਰ ਰਾਣਾ ਨੇ 4 ਫਰਵਰੀ ਨੂੰ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਨੋਟ ਕੀਤਾ ਜੋ ਚਾਰ ਦੋਸ਼ੀਆਂ ਨੂੰ ਇਕ ਹਫ਼ਤੇ ਦੇ ਅੰਦਰ ਕਾਨੂੰਨੀ ਉਪਚਾਰਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੰਦੀ ਹੈ।

PhotoPhoto

ਅਦਾਲਤ ਨੇ ਕਿਹਾ ਕਿ ਜਦੋਂ ਕਾਨੂੰਨ ਦੋ ਸ਼ੀ ਆਂ ਨੂੰ ਬਚਣ ਦੀ ਆਗਿਆ ਦਿੰਦਾ ਹੈ, ਤਾਂ ਉਨ੍ਹਾਂ ਨੂੰ ਫਾਂਸੀ ਦੇਣਾ ਪਾਪ ਹੈ। ਅਦਾਲਤ ਨੇ ਕਿਹਾ ਸੀ ਮੈਂ ਦੋਸ਼ੀਆਂ ਦੀ ਅਪੀਲ ਨਾਲ ਸਹਿਮਤ ਹਾਂ ਕਿ ਮੌਤ ਦੀ ਵਾਰੰਟ ਸਿਰਫ਼ ਸ਼ੱਕ ਅਤੇ ਅਟਕਲਾਂ ਦੇ ਆਧਾਰ ‘ਤੇ ਤਾਮਿਲ ਨਹੀਂ ਕੀਤਾ ਜਾ ਸਕਦਾ ਹੈ।

PhotoPhoto

ਇਸ ਤਰ੍ਹਾਂ ਇਹ ਪਟੀਸ਼ਨ ਰੱਦ ਕੀਤੀ ਜਾਂਦੀ ਹੈ। ਹੁਣ ਵੀ ਜ਼ਰੂਰੀ ਹੋਵੇ ਤਾਂ ਸਰਕਾਰ ਅਰਜ਼ੀ ਦੇਣ ਲਈ ਆਜ਼ਾਦ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਨਿਰਭਯਾ ਕਾਂਡ ਦੇ ਚਾਰੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਦਿਆਂ ਕੇਂਦਰ ਦੀ ਅਪੀਲ ‘ਤੇ ਜਵਾਬ ਮੰਗੇ ਹਨ।

PhotoPhoto

ਕੇਂਦਰ ਨੇ ਮੁਕੇਸ਼ ਸਿੰਘ, ਪਵਨ ਗੁਪਤਾ, ਵਿਨੈ ਸ਼ਰਮਾ ਅਤੇ ਅਕਸ਼ੇ ਨੂੰ ਫਾਂਸੀ ਦੇ ਵਿਰੁੱਧ ਦਾਇਰ ਕੀਤੀ ਆਪਣੀ ਪਟੀਸ਼ਨ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।   

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ   Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement