
ਤਾਮਿਲਨਾਡੂ ਦੇ ਵਿਰੂਧੁਨਗਰ ਵਿਚ ਪਟਾਕਾ ਫ਼ੈਕਟਰੀ 'ਚ ਅੱਗ ਲੱਗਣ ਦੀ ਘਟਨਾ 'ਤੇ ਦੁੱਖ ਹਾਜ਼ਰ ਕੀਤਾ ਹੈ।
ਨਵੀਂ ਦਿੱਲੀ- ਤਾਮਿਲਨਾਡੂ ਦੇ ਵਿਰੂਧੁਨਗਰ ਸਥਿਤ ਇਕ ਪਟਾਕਾ ਫ਼ੈਕਟਰੀ 'ਚ ਅਚਾਨਕ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਲੱਗ ਗਈ। ਅੱਗ ਲੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋ ਗਈ ਹੈ, ਇੱਕ ਔਰਤ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਚਾਰ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫ਼ੈਕਟਰੀ 'ਚ ਅਚਾਨਕ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਲੱਗ ਗਈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ, ਜਿਨ੍ਹਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
pm modi
ਇਸ ਵਿਚਕਾਰ ਹੁਣ ਪ੍ਰਧਾਨ ਮੰਤਰੀ ਮੋਦੀ ਨੇ ਤਾਮਿਲਨਾਡੂ ਦੇ ਵਿਰੂਧੁਨਗਰ ਵਿਚ ਪਟਾਕਾ ਫ਼ੈਕਟਰੀ 'ਚ ਅੱਗ ਲੱਗਣ ਦੀ ਘਟਨਾ 'ਤੇ ਦੁੱਖ ਹਾਜ਼ਰ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ 'ਚ ਆਪਣੀ ਜਾਨ ਗੁਆਉਣ ਵਾਲਿਆਂ ਦੇ ਘਰਦਿਆਂ ਲਈ ਪੀ.ਐਮ.ਐਨ.ਆਰ.ਐਫ. ਵੱਲੋਂ ਹਰੇਕ ਨੂੰ 2 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ ਅਤੇ ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ।
pm modi tweet
ਇਸ ਤੋਂ ਪਹਿਲਾ ਰਾਹੁਲ ਗਾਂਧੀ ਨੇ ਤਾਮਿਲਨਾਡੂ ਵਿਚ ਅੱਗ ਹਾਦਸੇ ਸੰਬੰਧੀ ਰਾਜ ਸਰਕਾਰ ਤੋਂ ਤੁਰੰਤ ਮਦਦ ਦੀ ਅਪੀਲ ਕੀਤੀ ਹੈ। ਉਸ ਨੇ ਟਵੀਟ ਕਰਕੇ ਕਿਹਾ, 'ਤਾਮਿਲਨਾਡੂ ਦੇ ਵਿਰੁਧੁਨਗਰ ਵਿੱਚ ਪਟਾਖਿਆਂ ਦੇ ਪੀੜਤਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਅਜੇ ਵੀ ਅੰਦਰ ਫਸੇ ਹੋਏ ਹਨ ਉਨ੍ਹਾਂ ਬਾਰੇ ਸੋਚਦਾ ਹਾਂ। ਮੈਂ ਰਾਜ ਸਰਕਾਰ ਨੂੰ ਤੁਰੰਤ ਬਚਾਅ, ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨ ਦੀ ਅਪੀਲ ਕਰਦਾ ਹਾਂ।'